BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਵੋਟ ਬਣਾਉਣ ਤੋਂ ਵਾਂਝੇ ਰਹਿ ਗਏ ਨਾਗਰਿਕਾਂ ਦੀ ਵੋਟ ਬਣਾਉਣ ਲਈ ਵਿਸ਼ੇਸ਼ ਮੁਹਿੰਮ 1 ਜੁਲਾਈ ਤੋਂ


  • 9 ਅਤੇ 23 ਜੁਲਾਈ ਨੂੰ ਪੋਲਿੰਗ ਬੂਥਾਂ 'ਤੇ ਲੱਗਣਗੇ ਵਿਸ਼ੇਸ਼ ਕੈਂਪ

ਹੁਸ਼ਿਆਰਪੁਰ, 28 ਜੂਨ (ਦਲਜੀਤ ਸਿੰਘ)- ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣਕਾਰ ਅਫ਼ਸਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਵੋਟ ਬਣਾਉਣ ਤੋਂ ਵਾਂਝੇ ਰਹਿ ਗਏ ਨੌਜਵਾਨਾਂ ਦੀ ਵੋਟ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਇਹ ਨਾਗਰਿਕ 1 ਜੁਲਾਈ ਤੋਂ ਵੋਟ ਬਣਵਾ ਸਕਦੇ ਹਨ, ਕਿਉਂਕਿ 1 ਜੁਲਾਈ ਤੋਂ 31 ਜੁਲਾਈ 2017 ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿੱਢੀ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਵਿੱਚ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨਾਗਰਿਕ ਜਿਨ੍ਹਾਂ ਨੇ ਅਜੇ ਤੱਕ ਆਪਣੀ ਵੋਟ ਨਹੀਂ ਬਣਾਈ, ਉਹ ਫਾਰਮ ਨੰ: 6 ਭਰ ਸਕਦੇ ਹਨ। ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਫਾਰਮ ਨੰ: 6 ਇਲਾਕੇ ਦੇ ਸਬੰਧਤ ਬੀ.ਐਲ.ਓਜ਼. ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ ਜਾਂ ਇਲੈਕਸ਼ਨ ਦੀ ਵੈਬਸਾਈਟ ਐਨ.ਵੀ.ਐਸ.ਪੀ. ਡਾਟਇਨ 'ਤੇ ਵੀ 31 ਜੁਲਾਈ ਤੱਕ ਆਨ-ਲਾਈਨ ਭਰੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਫਾਰਮ ਨੰ: 6 ਭਰਨ ਅਤੇ ਜਮ੍ਹਾਂ ਕਰਵਾਉਣ ਲਈ 9 ਜੁਲਾਈ 2017 (ਐਤਵਾਰ) ਅਤੇ 23 ਜੁਲਾਈ 2017 (ਐਤਵਾਰ) ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹਰ ਇਕ ਪੋਲਿੰਗ ਬੂਥ 'ਤੇ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਹਲਕੇ ਵਿੱਚ ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ, ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਦੀ ਵੋਟ ਬਣ ਸਕੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਨੌਜਵਾਨ ਵੋਟ ਬਣਾਉਣ ਤੋਂ ਖੁੰਝ ਗਏ ਹਨ, ਉਹ ਜ਼ਿਲ੍ਹਾਂ ਪ੍ਰਸ਼ਾਸ਼ਨ ਵੱਲੋਂ ਵਿੱਢੀ ਜਾ ਰਹੀ ਮੁਹਿੰਮ ਦੌਰਾਨ ਪਹਿਲ ਦੇ ਆਧਾਰ 'ਤੇ ਆਪਣੀ ਵੋਟ ਬਣਵਾਉਣ ਨੂੰ ਤਰਜ਼ੀਹ ਦੇਣ। ਉਨ੍ਹਾਂ ਦੱਸਿਆ ਕਿ ਹਰੇਕ ਵਿਅਕਤੀ ਨੂੰ ਆਪਣੀ ਵੋਟ ਬਣਵਾ ਕੇ ਲੋਕਤੰਤਰ ਦਾ ਹਿੱਸਾ ਬਣਨਾ ਚਾਹੀਦਾ ਹੈ। ਉਧਰ ਦੂਜੇ ਪਾਸੇ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੇ ਦੱਸਿਆ ਕਿ 9 ਅਤੇ 23 ਜੁਲਾਈ ਨੂੰ ਨਿਸ਼ਚਿਤ ਕੀਤੇ ਸਮੇਂ ਦੌਰਾਨ ਪੋਲਿੰਗ ਬੂਥ ਖੁੱਲ੍ਹੇ ਰਹਿਣਗੇ ਅਤੇ ਸਬੰਧਤ ਬੀ.ਐਲ.ਓਜ਼ ਆਪਣੇ-ਆਪਣੇ ਬੂਥ 'ਤੇ ਹਾਜ਼ਰ ਰਹਿਣਗੇ। ਇਸ ਤੋਂ ਇਲਾਵਾ ਆਰ.ਓਜ਼ ਨੇ ਦੱਸਿਆ ਕਿ ਵੋਟ ਬਣਾਉਣ ਤੋਂ ਵਾਂਝੇ ਰਹਿ ਗਏ ਨੌਜਵਾਨਾਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਉਣ ਲਈ ਸਮੂਹ ਸੁਪਰਵਾਈਜ਼ਰਾਂ ਨਾਲ ਮੀਟਿੰਗ ਕਰਕੇ ਅਗਲੇਰੀ ਕਾਰਵਾਈ ਲਈ ਵਿਚਾਰ-ਵਟਾਂਦਰਾ ਵੀ ਕੀਤਾ ਜਾ ਚੁੱਕਾ ਹੈ।


No comments: