BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਮੋਗਾ ਜ਼ਿਲ੍ਹੇ 'ਚ 19 ਜੂਨ ਤੋਂ 28 ਜੂਨ, 2017 ਤੱਕ (ਸਿਵਾਏ 24 ਤੋਂ 26 ਜੂਨ) ਬਾਲ ਮਜ਼ਦੂਰੀ ਖਾਤਮਾ ਸਪਤਾਹ ਮਨਾਇਆ ਜਾਵੇਗਾ

ਮੋਗਾ 14 ਜੂਨ (ਦਲਜੀਤ ਸਿੰਘ)- ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ 19 ਜੂਨ ਤੋਂ 28 ਜੂਨ, 2017 ਤੱਕ (ਸਿਵਾਏ 24 ਤੋਂ 26 ਜੂਨ) ਬਾਲ ਮਜ਼ਦੂਰੀ ਖਾਤਮਾ ਸਪਤਾਹ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਾਲ ਮਜ਼ਦੂਰੀ ਖਾਤਮੇ ਸਬੰਧੀ ਜ਼ਿਲ੍ਹੇ ਦੀਆਂ ਸਮੂਹ ਸਬ-ਡਵੀਜ਼ਨਾਂ ਦੇ ਉਪ ਮੰਡਲ ਮੈਜਿਸਟ੍ਰੇਟਾਂ ਦੇ ਆਧਾਰਿਤ ਅਚਨਚੇਤ ਛਾਪੇ ਮਾਰਨ, ਲੱਭੇ ਗਏ ਬਾਲ ਮਜ਼ਦੂਰਾਂ ਦੇ ਪੁਨਰਵਾਸ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਪੁਲਿਸ ਵਿਭਾਗ ਵੱਲੋਂ ਇਨ੍ਹਾਂ ਚੈਕਿੰਗ ਟੀਮਾਂ ਨਾਲ ਕ੍ਰਮਚਾਰੀ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਟੀਮਾਂ ਵੱਲੋਂ ਸਾਂਝੇ ਤੌਰ 'ਤੇ 19 ਜੂਨ ਤੋਂ 28 ਜੂਨ, 2017 ਤੱਕ ਹੋਟਲਾਂ, ਰੈਸਟੋਰੈਂਟਾਂ, ਢਾਬਿਆਂ, ਚਾਹ ਦੀਆਂ ਦੁਕਾਨਾਂ, ਭੱਠਿਆਂ, ਫੈਕਟਰੀਆਂ, ਮਨ-ਪ੍ਰਚਾਵੇ ਨਾਲ ਸਬੰਧਤ ਅਦਾਰਿਆਂ ਆਦਿ ਵਿੱਚ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਚੈਕਿੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਪਤਾਹ ਦੌਰਾਨ ਘਰੇਲੂ ਕੰਮਾਂ 'ਚ ਲੱਗੇ ਬਾਲ ਕਿਰਤੀਆਂ ਦੀ ਵੀ ਚੈਕਿੰਗ ਕੀਤੀ ਜਾਵੇਗੀ। ਚੈਕਿੰਗ ਦੌਰਾਨ ਜੇਕਰ ਕੋਈ ਬਾਲ ਮਜ਼ਦੂਰੀ ਦਾ ਕੇਸ ਧਿਆਨ ਵਿੱਚ ਆਉਂਦਾ ਹੈ, ਤਾਂ ਉਸ ਖਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੰਤਵ ਲਈ ਦਫ਼ਤਰ ਸਹਾਇਕ ਕਿਰਤ ਕਮਿਸ਼ਨਰ ਮੋਗਾ ਵਿਖੇ ਚਾਈਲਡ ਹੈਲਪ-ਲਾਈਨ ਟੈਲੀਫ਼ੋਨ ਨੰ: 01636-235158 'ਤੇ ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਹੈਲਪ-ਲਾਈਨ 'ਤੇ ਜ਼ਿਲ੍ਹੇ ਦੀਆਂ ਬਾਲ ਮਜ਼ਦੂਰੀ ਸਬੰਧੀ ਸ਼ਿਕਾਇਤਾਂ ਪ੍ਰਾਪਤ ਕੀਤੀਆਂ ਜਾਣਗੀਆਂ।

No comments: