BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

18 ਤੋਂ 21 ਸਾਲ ਉਮਰ ਦੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ 1 ਜੁਲਾਈ ਤੋਂ 31 ਜੁਲਾਈ ਤੱਕ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ-ਜ਼ਿਲ੍ਹਾ ਚੋਣ ਅਫ਼ਸਰ

  • 9 ਤੇ 23 ਜੁਲਾਈ ਨੂੰ ਬੀ.ਐਲ.ਓਜ਼ ਪੋਲਿੰਗ ਸਟੇਸ਼ਨਾਂ 'ਤੇ ਵੋਟਾਂ ਬਣਾਉਣ ਲਈ ਬੈਠਣਗੇ
  • ਵੋਟ ਬਣਾਉਣ ਲਈ ਫ਼ਾਰਮ ਚੋਣ ਕਮਿਸ਼ਨ ਵੱਲੋਂ ਜਾਰੀ ਨੈਸ਼ਨਲ ਵੋਟਰ ਸਰਵਿਸਜ਼ ਪੋਰਟਲ (www.nvsp.in) 'ਤੇ ਵੀ ਆਨ-ਲਾਈਨ ਭਰੇ ਜਾ ਸਕਦੇ ਹਨ
  • ਨੌਜਵਾਨਾਂ ਨੂੰ ਇਸ ਮੁਹਿੰਮ ਦਾ ਵੱਧ ਤੋਂ ਵੱਧ ਤੋਂ ਲਾਭ ਉਠਾਉਣ ਦੀ ਅਪੀਲ
ਸ.ਦਿਲਰਾਜ ਸਿੰਘ
ਮੋਗਾ, 8 ਜੂਨ (ਦਲਜੀਤ ਸਿੰਘ)- ਭਾਰਤ ਦੇ ਚੋਣ ਕਮਿਸ਼ਨ ਵੱਲੋਂ 18 ਸਾਲ ਤੋਂ ਵੱਧ ਉਮਰ ਦੇ 100 ਫੀਸਦੀ ਨਾਗਰਿਕਾਂ ਦੀਆਂ ਵੋਟਾਂ ਬਣਾਉਣ ਨੂੰ ਯਕੀਨੀ ਬਣਾਉਣ ਲਈ 1 ਜੁਲਾਈ ਤੋਂ 31 ਜੁਲਾਈ ਤੱਕ ਵਿਸ਼ੇਸ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਅਧੀਨ 18 ਸਾਲ ਤੋਂ 21 ਸਾਲ ਤੱਕ ਦੀ ਉਮਰ ਦੇ ਵੋਟ ਬਣਾਉਣ ਤੋਂ ਵਾਂਝੇ ਰਹਿ ਗਏ ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ.ਦਿਲਰਾਜ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਨੌਜਵਾਨਾਂ ਦੀ ਉਮਰ 1-1-2017 ਨੂੰ 18 ਸਾਲ ਤੋਂ 21 ਸਾਲ ਤੱਕ ਹੋ ਜਾਂਦੀ ਹੈ, ਉੁਹ ਨੌਜਵਾਨ ਫ਼ਾਰਮ ਨੰਬਰ 6 ਭਰ ਕੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ, ਸਬੰਧਤ ਬੀ.ਐਲ.ਓ, ਸੁਪਰਵਾਈਜ਼ਰ, ਜ਼ਿਲ੍ਹਾ ਚੋਣ ਦਫ਼ਤਰ ਮੋਗਾ ਅਤੇ ਡਾਕ ਰਾਹੀਂ ਵੀ ਜਮ੍ਹਾਂ ਕਰਵਾ ਸਕਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮਿਤੀ 9 ਜੁਲਾਈ ਅਤੇ ਮਿਤੀ 23 ਜੁਲਾਈ, 2017 (ਦੋਵੇਂ ਐਤਵਾਰ) ਨੂੰ ਸਪੈਸ਼ਲ ਮੁਹਿੰਮ ਦੌਰਾਨ ਬੀ.ਐਲ.ਓਜ਼ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ ਵੋਟਾਂ ਬਣਾਉਣ ਲਈ ਬੈਠਣਗੇ ਅਤੇ ਉਨ੍ਹਾਂ ਵੱਲੋਂ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਅਜਿਹੇ ਦਾਅਵੇ ਅਤੇ ਇਤਰਾਜ਼ ਦਾਖਲ ਕਰਨ ਲਈ ਲੋੜੀਂਦੇ ਫ਼ਾਰਮ ਸਮੂਹ ਪੋਲਿੰਗ ਸਟੇਸ਼ਨਾਂ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿਖੇ ਵੋਟਰਾਂ ਦੀ ਸਹੂਲਤ ਲਈ ਮੁਫਤ ਉਪਲਬਧ ਕਰਵਾਏ ਗਏ ਹਨ ਅਤੇ ਫ਼ਾਰਮ ਭਰਨ ਵਿੱਚ ਸਹਾਇਤਾ ਕਰਨ ਲਈ ਵੀ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਦੁਆਰਾ ਮੱਦਦ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਫ਼ਾਰਮ ਭਾਰਤ ਚੋਣ ਕਮਿਸ਼ਨ ਦੁਆਰਾ ਜਾਰੀ ਨੈਸ਼ਨਲ ਵੋਟਰ ਸਰਵਿਸਜ਼ ਪੋਰਟਲ (www.nvsp.in) 'ਤੇ ਆਨ-ਲਾਈਨ ਵੀ ਭਰੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਚੋਣ ਕਮਿਸ਼ਨ ਵੱਲੋਂ ਮੋਬਾਇਲ ਐਪ ਵੀ ਤਿਆਰ ਕੀਤੀ ਗਈ ਹੈ ਅਤੇ ਇਹ ਮੋਬਾਇਲ ਐਪ ਵੀ ਕਮਿਸ਼ਨ ਦੀ ਵੈਬਸਾਈਟ 'ਤੇ ਉਪਲਬਧ ਹੈ। ਉਨ੍ਹਾਂ ਕਿਹਾ ਕਿ ਯੋਗ ਨੌਜਵਾਨ ਵੋਟ ਬਣਾਉਣ ਲਈ ਇਸ ਐਪ ਰਾਹੀਂ ਵੀ ਅਪਲਾਈ ਕਰ ਸਕਦੇ ਹਨ। ਉਨ੍ਹਾਂ ਆਮ ਜਨਤਾ, ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਵੱਧ ਤੋਂ ਵੱਧ ਤੋਂ ਲਾਭ ਉਠਾਉਣ ਅਤੇ ਹਰ ਬਾਲਗ ਵਿਅਕਤੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਆਪਣਾ ਵੋਟਰ ਫੋਟੋ ਪਹਿਚਾਣ ਪੱਤਰ ਪ੍ਰਾਪਤ ਕਰਨ ਲਈ ਪਹਿਲ-ਕਦਮੀ ਕਰੇ,ਤਾਂ ਕਿ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।

No comments: