BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਮੋਗਾ ਜ਼ਿਲ੍ਹੇੇ 'ਚ ਫ਼ਰਦ ਕੇਂਦਰਾਂ ਰਾਹੀਂ ਜ਼ਮੀਨ ਮਾਲਕਾਂ ਨੂੰ ਫ਼ਰਦਾਂ ਮੁਹੱਈਆ ਕਰਵਾਈਆਂ ਗਈਆਂ

  • ਫਰਦ ਕੇਂਦਰ ਜ਼ਮੀਨ ਮਾਲਕਾਂ ਲਈ ਵਰਦਾਨ
ਫ਼ਰਦ ਕੇਂਦਰ ਮੋਗਾ ਤੋਂ ਜ਼ਮੀਨੀ ਰਿਕਾਰਡ ਦੀਆਂ ਨਕਲਾਂ ਪ੍ਰਾਪਤ ਕਰ ਰਹੇ ਲੋਕ
ਮੋਗਾ 8 ਜੂਨ (ਦਲਜੀਤ ਸਿੰਘ)- ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਹੋਰ ਜ਼ਮੀਨ ਮਾਲਕਾਂ ਨੂੰ ਆਪਣੇ ਜ਼ਮੀਨੀ ਰਿਕਾਰਡ ਦੀਆਂ ਫ਼ਰਦਾਂ ਆਦਿ ਲੈਣ ਲਈ ਜ਼ਿਲ੍ਹਾਂ ਪੱਧਰ, ਸਬ ਡਵੀਜ਼ਨ ਅਤੇ ਸਬ ਤਹਿਸੀਲ ਪੱਧਰ 'ਤੇ ਖੋਲ੍ਹੇ ਗਏ ਫ਼ਰਦ ਕੇਂਦਰ ਜ਼ਮੀਨ ਮਾਲਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ. ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ.ਦਿਲਰਾਜ ਸਿੰਘ ਆਈ.ਏ.ਐਸ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਫ਼ਰਦ ਕੇਂਦਰਾਂ ਰਾਹੀਂ ਜ਼ਮੀਨ ਮਾਲਕਾਂ ਨੂੰ 20 ਰੁਪਏ ਪ੍ਰਤੀ ਪੰਨਾ ਵਸੂਲ ਕੇ 15 ਮਿੰਟਾਂ 'ਚ ਫ਼ਰਦ ਮੁਹੱਈਆ ਕਰਵਾ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਚੱਲ ਰਹੇ ਫ਼ਰਦ ਕੇਂਦਰਾਂ ਰਾਹੀਂ 1ਅਪ੍ਰੈਲ 2016 ਤੋਂ 31 ਮਾਰਚ 2017 ਤੱਕ ਜ਼ਮੀਨ ਮਾਲਕਾਂ ਨੂੰ 1,02,578 \ਰਦਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਮੋਗਾ ਜ਼ਿਲ੍ਹੇ ਵਿੱਚ ਮੋਗਾ, ਬਾਘਾਪੁਰਾਣਾ, ਨਿਹਾਲ ਸਿੰਘ ਵਾਲਾ, ਧਰਮਕੋਟ ਅਤੇ ਬੱਧਨੀ ਕਲਾਂ ਵਿਖੇ ਫ਼ਰਦ ਕੇਂਦਰ ਕੰਮ ਕਰ ਰਹੇ ਹਨ। ਡਿਪਟੀ ਕਮਿਸ਼ਨਰ ਸ.ਦਿਲਰਾਜ ਸਿੰਘ ਨੇ ਦੱਸਿਆ ਕਿ ਇਹ ਫ਼ਰਦ ਕੇਂਦਰ ਕਿਸਾਨਾਂ ਲਈ ਵਰਦਾਨ ਸਿੱਧ ਹੋ ਰਹੇ ਹਨ, ਕਿਉਂਕਿ ਜ਼ਮੀਨ ਮਾਲਕਾਂ ਨੂੰ ਹੁਣ ਫ਼ਰਦਾਂ ਆਦਿ ਲੈਣ ਲਈ ਪਟਵਾਰੀਆਂ ਜਾਂ ਮਾਲ ਵਿਭਾਗ ਦੇ ਹੋਰਨਾਂ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਂਦੇ, ਸਗੋਂ ਹੁਣ ਖੋਲ੍ਹੇ ਗਏ ਫ਼ਰਦ ਕੇਂਦਰਾਂ ਵਿੱਚ ਜ਼ਮੀਨ ਮਾਲਕ ਜ਼ਮੀਨੀ ਰਿਕਾਰਡ ਜਾਂ ਫ਼ਰਦ ਦੀ ਕਾਪੀ ਆਦਿ ਮਿੰਟਾਂ ਵਿੱਚ ਹੀ ਹਾਸਲ ਕਰ ਲੈਂਦੇ ਹਨ, ਜਿਸ ਨਾਲ ਹੁਣ ਲੋਕਾਂ ਨੂੰ ਖ਼ੱਜਲ਼-ਖ਼ੁਆਰ ਨਹੀਂ ਹੋਣਾ ਪੈਂਦਾ ਅਤੇ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਵੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ 1 ਅਪ੍ਰੈਲ 2016 ਤੋਂ 31 ਮਾਰਚ 2017 ਤੱਕ ਜ਼ਿਲ੍ਹਾਂ ਪੱਧਰੀ ਫ਼ਰਦ ਕੇਂਦਰ ਮੋਗਾ ਤੋਂ 31,018 ਜ਼ਮੀਨ ਮਾਲਕਾਂ ਨੂੰ ਫ਼ਰਦਾਂ ਜਾਰੀ ਕੀਤੀਆਂ ਗਈਆਂ। ਇਸੇ ਤਰ੍ਹਾਂ ਫ਼ਰਦ ਕੇਂਦਰ ਬਾਘਾਪੁਰਾਣਾ ਤੋਂ 22,734, ਨਿਹਾਲ ਸਿੰਘ ਵਾਲਾ ਤੋਂ 16,959, ਧਰਮਕੋਟ ਤੋਂ 24,616 ਅਤੇ ਫ਼ਰਦ ਕੇਂਦਰ ਬੱਧਨੀ ਕਲਾਂ ਤੋਂ 7,251 ਜ਼ਮੀਨ ਮਾਲਕਾਂ ਨੂੰ ਫ਼ਰਦਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਫ਼ਰਦ ਕੇਂਦਰ ਵਿੱਚ ਆਏ ਕਿਸਾਨਾਂ ਤੇ ਆਮ ਲੋਕਾਂ ਨੇ ਦੱਸਿਆ ਕਿ ਹੁਣ ਉਨ੍ਹਾਂ ਨੂੰ ਜਮਾਂਬੰਦੀ ਲੈਣ ਲਈ ਕਿਸੇ ਸਿਫ਼ਾਰਸ਼ ਦੀ ਲੋੜ ਨਹੀਂ ਤੇ ਨਾ ਹੀ ਪਟਵਾਰੀਆਂ ਦੇ ਚੱਕਰ ਕੱਟਣੇ ਪੈਂਦੇ ਹਨ, ਸਗੋਂ 20 ਰੁਪਏ ਪ੍ਰਤੀ ਪੰਨਾ ਖਰਚ ਕੇ ਫ਼ਰਦ ਕੇਂਦਰਾਂ ਤੋਂ 5 ਤੋਂ 15 ਮਿੰਟਾਂ 'ਚ ਆਸਾਨੀ ਨਾਲ ਜਮਾਂਬੰਦੀ ਦੀ ਫ਼ਰਦ ਪ੍ਰਾਪਤ ਹੋ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੈੱਬਸਾਈਟ www.plrs.org.in 'ਤੇ ਕੋਈ ਵੀ ਜ਼ਮੀਨ ਮਾਲਕ ਆਪਣੇ ਜ਼ਮੀਨੀ ਰਿਕਾਰਡ ਨੂੰ ਵੇਖ ਸਕਦਾ ਹੈ ਅਤੇ ਇਸ ਦੀ ਕਾਪੀ ਦਾ ਪ੍ਰਿੰਟ ਆਊਟ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਸਮੂਹ ਨਾਗਰਿਕ ਸੇਵਾਵਾਂ ਇੱਕ ਛੱਤ ਹੇਠ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸਰਕਾਰ ਦੀ ਇਹ ਵੀ ਸੰਭਵ ਕੋਸ਼ਿਸ਼ ਹੈ ਕਿ ਫ਼ਰਦ ਕੇਂਦਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਢੁੱਕਵਾਂ ਮਾਹੌਲ ਮਿਲ ਸਕੇ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲ੍ਹਾਂ ਸਿਸਟਮ ਮੈਨੇਜਰ ਪੰਜਾਬ ਲੈਂਡ ਰਿਕਾਰਡ ਸੋਸਾਇਟੀ ਸੁਰਿੰਦਰ ਅਰੋੜਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਫ਼ਰਦ ਕੇਂਦਰਾਂ ਤੋਂ ਕਿਸਾਨਾਂ ਨੂੰ ਵਿਸ਼ੇਸ਼ ਸਟੇਸ਼ਨਰੀ ਤੇ ਪ੍ਰਿੰਟ ਕੀਤੀ ਹੋਈ ਤਸਦੀਕ-ਸ਼ੁਦਾ ਕਾਪੀ ਮੁਹੱਈਆ ਕਰਵਾਈ ਜਾਂਦੀ ਹੈ।

No comments: