BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਰਕਾਰੀ ਤਕਨੀਕੀ ਸੰਸਥਾਵਾਂ ਵਿੱਚ ਸ਼ੁਰੂ ਕੀਤੀ

ਮੋਗਾ 14 ਜੂਨ (ਦਲਜੀਤ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਰਕਾਰੀ ਤਕਨੀਕੀ ਸੰਸਥਾਵਾਂ ਵਿੱਚ ਸ਼ੁਰੂ ਕੀਤੀ। ਮੁੱਖ ਮੰਤਰੀ ਵਜ਼ੀਫ਼ਾ ਯੋਜਨਾ ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਲਈ ਲਾਹੇਵੰਦ ਸਾਬਤ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਵਜ਼ੀਫ਼ਾ ਯੋਜਨਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਫ਼ੈਸਲਾ ਹੈ। ਜਿਸ ਨਾਲ ਹਜ਼ਾਰਾਂ ਲੋੜਵੰਦ ਨੌਜਵਾਨਾਂ ਨੂੰ ਉਚੇਰੀ ਸਿੱਖਿਆ ਪ੍ਰਾਪਤ ਕਰਨ ਦਾ ਸੁਨਹਿਰੀ ਅਵਸਰ ਮਿਲੇਗਾ। ਇਸ ਸਬੰਧੀ ਜ਼ਿਲ੍ਹੇ ਦੇ ਸਰਕਾਰੀ ਬਹੁ ਤਕਨੀਕੀ ਕਾਲਜ,ਜੀ.ਟੀ.ਬੀ ਗੜ ਦੇ ਪ੍ਰਿੰਸੀਪਲ ਇੰਜੀਨੀਅਰ ਸੁਖਦੇਵ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਇਹ ਮਹੱਤਵਪੂਰਨ ਯੋਜਨਾ ਇਸ ਕਾਲਜ ਵਿੱਚ ਪਹਿਲੇ ਸਾਲ 'ਚ ਦਾਖਲ ਹੋਣ ਵਾਲੇ ਹਰ ਵਰਗ ਦੇ ਵਿਦਿਆਰਥੀਆਂ ਲਈ ਲਾਗੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਤਕਨੀਕੀ ਪੜ੍ਹਾਈ ਕਰਨ ਲਈ ਦਸਵੀਂ ਵਿੱਚੋਂ 90 ਫ਼ੀਸਦੀ ਤੋਂ ਉੱਪਰ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਤੋਂ ਕੋਈ ਟਿਊਸ਼ਨ ਫ਼ੀਸ ਨਹੀਂ ਲਈ ਜਾਵੇਗੀ। 80 ਫ਼ੀਸਦੀ ਤੋਂ 90 ਫ਼ੀਸਦੀ ਅੰਕ ਲੈਣ ਵਾਲੇ ਵਿਦਿਆਰਥੀਆਂ ਦੀ 90 ਫ਼ੀਸਦੀ ਟਿਊਸ਼ਨ ਫ਼ੀਸ ਮੁਆਫ਼ ਹੋਵੇਗੀ। ਜਦ ਕਿ 70 ਫ਼ੀਸਦੀ ਤੋਂ 80 ਫ਼ੀਸਦੀ ਅੰਕ ਲੈਣ ਵਾਲੇ ਵਿਦਿਆਰਥੀਆਂ ਦੀ 80 ਫ਼ੀਸਦੀ ਟਿਊਸ਼ਨ ਫ਼ੀਸ ਅਤੇ 60 ਤੋਂ 70 ਫ਼ੀਸਦੀ ਅੰਕ ਲੈਣ ਵਾਲੇ ਵਿਦਿਆਰਥੀਆਂ ਦੀ 70 ਫ਼ੀਸਦੀ ਟਿਊਸ਼ਨ ਫ਼ੀਸ ਮੁਆਫ਼ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਟਿਊਸ਼ਨ ਫੀਸ ਵਿਦਿਆਰਥੀਆਂ 'ਤੇ ਪੂਰੇ ਕੋਰਸ ਦੌਰਾਨ ਲਾਗੂ ਰਹੇਗੀ।ਉਨ੍ਹਾਂ ਦੱਸਿਆ ਕਿ ਡਿਪਲੋਮਾ ਕਰਨ ਵਾਲੇ ਪਹਿਲੇ ਸਾਲ ਦੇ ਜਨਰਲ/ਬੀ.ਸੀ ਅਤੇ ਹੋਰ ਨਾਨ ਐਸ.ਸੀ ਵਿਦਿਆਰਥੀਆਂ ਨੂੰ ਇਸ ਮੰਤਵ ਲਈ ਕਿਸੇ ਇਨਕਮ ਸਰਟੀਫ਼ੀਕੇਟ ਦੀ ਵੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਾਲਜ ਵਿੱਚ ਚੱਲ ਰਹੇ ਕੋਰਸਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਾਲਜ ਵਿੱਚ ਸਿਵਲ ਇੰਜੀਨੀਅਰਿੰਗ, ਇਲੈਕਟ੍ਰੀਕਲ ਇੰਜੀਨੀਅਰਿੰਗ, ਮਕੈਨੀਕਲ ਇੰਜੀਨੀਅਰਿੰਗ, ਕੈਮੀਕਲ ਇੰਜੀਨੀਅਰਿੰਗ, ਕੰਪਿਊਟਰ ਇੰਜੀਨੀਅਰਿੰਗ ਅਤੇ ਇਲੈਕਟ੍ਰਾਨਿਕ ਐਂਡ ਕਮਿਊਨੀਕੇਸ਼ਨ ਇੰਜੀਨੀਅਰਿੰਗ ਦੇ ਕੋਰਸ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਕਾਲਜ ਵਿੱਚ ਸਾਲ 2017-18 ਲਈ ਦਾਖਲੇ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਦਾਖਲੇ ਦੇ ਚਾਹਵਾਨ ਵਿਦਿਆਰਥੀ ਆਪਣੇ ਦਸਤਾਵੇਜ਼ਾਂ ਸਹਿਤ ਕਾਲਜ ਵਿਖੇ ਆ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 1962 ਤੋਂ ਸਥਾਪਿਤ ਇਸ ਕਾਲਜ ਵਿੱਚੋਂ ਸਿੱਖਿਆ ਹਾਸਲ ਕਰਕੇ ਅਨੇਕਾਂ ਵਿਦਿਆਰਥੀ ਉਚ ਪਦਵੀਆਂ 'ਤੇ ਸੇਵਾਵਾਂ ਨਿਭਾਅ ਰਹੇ ਹਨ।

No comments: