BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਦਾਜ ਦੀ ਖਾਤਰ ਕੀਤੀ ਕੁੱਟਮਾਰ

ਸਰਕਾਰੀ ਹਸਪਤਾਲ ਵਿੱਚ ਇਲਾਜ ਅਧੀਨ ਜਸਵਿੰਦਰ ਕੌਰ
ਜਲਾਲਾਬਾਦ 2 ਜੂਨ (ਬਬਲੂ ਨਾਗਪਾਲ)-ਹਸਪਤਾਲ ਵਿੱਚ ਜੇਰੇ ਇਲਾਜ ਜਸਵਿੰਦਰ ਕੌਰ ਪਤਨੀ ਚਮਕੌਰ ਸਿੰਘ ਪਿੰਡ ਸਾਬੂਆਣਾ ਨੇ ਦੱਸਿਆ ਕਿ ਉਸ ਦਾ ਵਿਆਹ ਲਗਭਗ 6 ਮਹੀਨੇ ਪਹਿਲਾਂ ਹੋਇਆ ਸੀ ਤੇ ਉਸ ਦੇ ਮਾਂ-ਬਾਪ ਨੇ ਆਪਣੀ ਹੈਸੀਅਤ ਮੁਤਾਬਿਕ ਦਾਜ ਦਿੱਤਾ ਸੀ ਤੇ ਹੁਣ ਉਸ ਦਾ ਸਹੁਰਾ ਪਰਿਵਾਰ ਮੋਟਰਸਾਇਕਲ ਦੀ ਮੰਗ ਕਰ ਰਿਹਾ ਹੈ ਤੇ ਆਏ ਦਿਨ ਕੁੱਟਮਾਰ ਕਰਦੇ ਰਹਿੰਦੇ ਹਨ। ਬੀਤੇ ਦਿਨ ਉਸ ਦੇ ਪਤੀ ਤੇ ਸਹੁਰੇ ਪਰਿਵਾਰ ਨੇ ਉਸ ਨਾਲ ਕੁੱਟਮਾਰ ਕੀਤੀ ਤੇ ਕੱਪੜੇ ਪਾੜ ਕੇ ਗੰਭੀਰ ਜ਼ਖਮੀ ਕਰ ਦਿੱਤਾ ਤੇ ਉਸ ਤੋਂ ਬਾਅਦ ਉਹ ਪੇਕੇ ਘਰ ਆ ਗਈ ਤੇ ਉਸ ਦੇ ਮਾਂ-ਪਿਓ ਨੇ ਉਸ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਹਸਪਤਾਲ ਦਾਖਲ ਕਰਵਾਇਆ।

No comments: