BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਜਿਲ੍ਹਾ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਪਠਾਨਕੋਟ ਵੱਲੋਂ ਮੀਟਿੰਗ ਆਯੋਜਿਤ ਕੀਤੀ ਗਈ

ਪਠਾਨਕੋਟ, 27 ਜੂਨ :- ਜਿਲ੍ਹਾ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਪਠਾਨਕੋਟ ਵੱਲੋਂ ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਜਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸਰਵਸ੍ਰੀ ਸ. ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਅਤੇ ਪੰਜਾਬ ਨੈਸ਼ਨਲ ਬੈਂਕ ਕਪੂਰਥਲਾ ਮੰਡਲ ਦੇ ਉੱਪ ਮੰਡਲ ਪ੍ਰਮੁੱਖ ਸ੍ਰੀ ਐਸ.ਕੇ. ਬਹਿਲ ਵਿਸ਼ੇਸ਼ ਰੂਪ ਵਿੱਚ ਹਾਜਰ ਹੋਏ। ਮੀਟਿੰਗ ਵਿੱਚ ਵਿੱਤੀ ਸਾਲ ਵਿੱਚ ਬੈਂਕਾਂ ਵੱਲੋਂ ਦਿੱਤੇ ਗਏ ਵੱਖ ਵੱਖ ਕਰਜਿਆਂ ਸਬੰਧੀ ਚਰਚਾ ਕੀਤੀ ਗਈ ਅਤੇ ਆਉਣ ਵਾਲੇ ਸਾਲ ਦੇ ਲਈ ਸਾਲਾਨਾ ਕਰਜਾ ਵੰਡ ਯੋਜਨਾ ਦੀ ਪੁਸਤਕ ਰਲੀਜ ਕੀਤੀ ਗਈ। ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਨੇ ਵੱਖ ਵੱਖ ਬੈਂਕਾਂ ਨੂੰ ਸਮਾਜ ਦੇ ਕਮਜੋਰ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ ਅਭਿਆਨ ਸ਼ੁਰੂ ਕਰਨ ਲਈ ਕਿਹਾ। ਜਿਲ੍ਹਾ ਲੀਡ ਮੈਨੇਜਰ ਸ੍ਰੀ ਰਾਜੇਸ਼ ਗੁਪਤਾ ਨੇ ਬੈਂਕਾਂ ਵੱਲੋਂ ਵਿੱਤੀ ਸਾਲ ਦੌਰਾਨ ਵੰਡੇ ਗਏ ਕਰਜਿਆਂ ਦੀ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲ੍ਹੇ ਦੇ ਬੈਂਕਾਂ ਨੇ ਪਹਿਲੇ ਦੇ ਆਧਾਰ 'ਤੇ ਖੇਤਰ ਵਿੱਚ 819 ਕਰੋੜ ਰੁਪਏ ਮਿਥੇ ਟੀਚੇ ਦੇ ਮੁਕਾਬਲੇ 882 ਕਰੋੜ ਰੁਪਏ ਦੇ ਕਰਜੇ ਵੰਡ ਕੇ ਨਵਾਂ ਕ੍ਰਿਤੀਮਾਣ ਸਥਾਪਿਤ ਕੀਤਾ ਹੈ। ਸ੍ਰੀ ਗੁਪਤਾ ਨੇ ਅੱਗੇ ਕਿਹਾ ਕਿ ਬੈਂਕ ਵਪਾਰਿਕ ਉਪਲਬੱਧੀਆਂ ਨੂੰ ਹਾਸਲ ਕਰਨ ਲਈ ਸਮੇਂ ਸਮੇਂ ਸਮਾਜਿਕ ਜਿੰਮੇਵਾਰੀਆਂ ਦੀ ਪੁਰਤੀ ਹਿੱਤੂ ਹਮੇਸ਼ਾਂ ਅੱਗੇ ਰਿਹਾ ਹੈ।  ਉਨ੍ਹਾਂ ਦੱਸਿਆ ਕਿ ਪੰਜਾਬ ਨੈਸ਼ਨਲ ਬੈਂਕ ਵੱਲੋਂ ਵਿੱਤੀ ਸਾਲ ਵਿੱਚ 44 ਕਿਸਾਨ ਵਿਦਿਆਰਥੀਆਂ ਨੂੰ 1,38,000/-ਰੁਪਏ ਦੀ ਵਜੀਫਾ ਰਾਸ਼ੀ ਤੋਂ ਇਲਾਵਾ ਪਿੰਡ ਦੀ ਬੇਟੀ ਦੇਸ਼ ਦਾ ਗੌਰਵ ਯੋਜਨਾ ਤਹਿਤ 54 ਵਿਦਿਆਰਥਣਾਂ ਨੂੰ 1,35,000/- ਰੁਪਏ ਦੀ ਵਜੀਫਾ ਰਾਸ਼ੀ ਵੰਡੀ ਗਈ। ਉਨ੍ਹਾਂ ਸਾਰੇ ਬੈਂਕ ਅਧਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਰੇਕ ਬੈਂਕ ਵਿੱਚ ਸੀ.ਸੀ.ਟੀ.ਵੀ. ਕੈਮਰੇ ਤਾਂ ਪਹਿਲਾਂ ਤੋਂ ਹੀ ਲਗਾਏ ਗਏ ਹਨ ਪਰ ਇਸ ਨਾਲ ਸਾਰੇ ਬੈਂਕ ਇਹ ਯਕੀਨੀ ਬਣਾਉਂਣ ਕਿ ਇਕ ਸੀ.ਸੀ.ਟੀ.ਵੀ. ਕੈਮਰਾ ਬੈਂਕ ਦੇ ਬਾਹਰੀ ਗੇਟ ਤੇ ਵੀ ਲਗਾਇਆ ਜਾਵੇ ਤਾਂ ਜੋ ਬੈਂਕ ਦੇ ਬਾਹਰ ਹੋਣ ਵਾਲੀਆਂ ਗਤੀਵਿਧੀਆਂ ਤੇ ਵੀ ਨਜਰ ਰੱਖੀ ਜਾ ਸਕੇ।ਉਨ੍ਹਾਂ ਕਿਹਾ ਕਿ ਆਉਂਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਪ੍ਰਤੀ ਜਾਗਰੁਕ ਕਰਨ ਦੇ ਲਈ ਸਾਰੇ ਬੈਂਕਾਂ ਦੇ ਸਹਿਯੋਗ ਨਾਲ ਵੱਖ ਵੱਖ ਖੇਤਰਾਂ ਅੰਦਰ ਜਾਗਰੁਕਤਾ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੁਕ ਕੀਤਾ ਜਾਵੇਗਾ। ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸ੍ਰੀ ਸੰਜੀਵ ਸ਼ਰਮਾ ਨਾਬਾਰਡ, ਸ੍ਰੀ  ਬੀਰ ਸਿੰਘ ਰਿਜਰਵ ਬੈਂਕ, ਵੱਖ ਵੱਖ ਬੈਂਕਾਂ ਦੇ ਅਧਿਕਾਰੀ ਅਤੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।

No comments: