BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਡਿਪਟੀ ਕਮਿਸ਼ਨਰ ਪੁਲਿਸ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜਲੰਧਰ 27 ਜੂਨ (ਦਲਜੀਤ ਸਿੰਘ)- ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਸ਼੍ਰੀ ਰਜਿੰਦਰ ਸਿੰਘ ਨੇ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਦੁਕਾਨਦਾਰ/ਦਰਜ਼ੀ ਸੈਨਿਕ, ਅਰਧ ਸੈਨਿਕ ਬੱਲ ਤੇ ਪੁਲਿਸ ਦੀ ਬਣੀ ਬਣਾਈ ਵਰਦੀ ਜਾਂ ਕੱਪੜਾ ਲੈ ਕੇ ਸੀਤੀ ਸਿਲਾਈ ਵਰਦੀ ਬਿਨ੍ਹਾਂ ਖਰੀਦਦਾਰ ਦੀ ਦਰੁਸਤ ਸ਼ਨਾਖਤ ਕੀਤੇ ਬਿਨ੍ਹਾਂ ਨਹੀਂ ਵੇਚੇਗਾ। ਵਰਦੀ ਖਰੀਦਣ ਵਾਲੇ ਵਿਅਕਤੀ ਦੇ ਫੋਟੋ ਸ਼ਨਾਖਤੀ ਕਾਰਡ ਜੋ ਸਮਰੱਥ ਅਧਿਕਾਰੀ ਵੱਲੋਂ ਉਸ ਨੂੰ ਜਾਰੀ ਕੀਤਾ ਗਿਆ ਹੋਵੇ ਦੀ ਸਵੈ ਤਸਦੀਕਸ਼ੁਦਾ ਫੋਟੋ ਕਾਪੀ ਰੱਖੇਗਾ ਅਤੇ ਖਰੀਦਣ ਵਾਲੇ ਦਾ ਰੈਂਕ, ਨਾਮ, ਪਤਾ,ਫੋਨ ਨੰਬਰ ਅਤੇ ਤਾਇਨਾਤੀ ਦੇ ਸਥਾਨ ਸਬੰਧੀ ਰਿਕਾਰਡ ਰਜਿਸਟਰ ਤੇ ਮੇਨਟੇਨ ਕਰਨ ਉਪਰੰਤ ਦੋ ਮਹੀਨਿਆਂ ਦੇ ਵਿੱਚ ਇੱਕ ਵਾਰ ਸਬੰਧਿਤ ਮੁੱਖ ਅਫ਼ਸਰ ਥਾਣਾ ਪਾਸੋਂ ਤਸਦੀਕ ਕਰਵਾਏਗਾ ਅਤੇ ਲੋਂੜ ਪੈਣ ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਏਗਾ। ਇਹ ਹੁਕਮ 25 ਅਗਤਸ ਤੱਕ ਲਾਗੂ ਰਹੇਗਾ। ਡਿਪਟੀ ਕਮਿਸ਼ਨਰ ਪੁਲਿਸ ਨੇ ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਇਲਾਕੇ ਵਿੱਚ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਆਮ ਜਨਤਾ ਦੀ ਜਾਨ ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਕਿਸੇ ਵੀ ਅਸਲਾ ਲਾਇਸੰਸੀ ਵਿਅਕਤੀ ਜੋ ਬਾਹਰਲੇ ਜ਼ਿਲ੍ਹੇ/ਰਾਜ ਵਿੱਚੋਂ ਹਥਿਆਰ ਸਮੇਤ ਆਉਂਦਾ ਹੈ ਸਬੰਧਿਤ ਲੋਕਲ ਥਾਣਾ ਵਿਚ ਬਿਨ੍ਹਾਂ ਜਾਣਕਾਰੀ/ਇਤਲਾਹ ਦਿੱਤੇ ਥਾਣੇ ਦੀ ਹਦੂਦ ਅੰਦਰ ਨਹੀਂ ਰੁਕੇਗਾ। ਇਹ ਹੁਕਮ 24 ਅਗਸਤ ਤੱਕ ਲਾਗੂ ਰਹੇਗਾ।

No comments: