BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪੰਜਾਬ ਭਰ ਵਿੱਚ ਗਰਜੇ ਬੇਜ਼ਮੀਨੇ ਮਜ਼ਦੂਰ, ਸਾੜੀਆਂ ਸਰਕਾਰ ਦੀਆਂ ਅਰਥੀਆਂ

ਬੇਜ਼ਮੀਨੇ ਮਜ਼ਦੂਰਾਂ ਦਾ ਕਰਜ਼ਾ ਮਾਫ਼ ਕਰਨ ਦੀ ਕੀਤੀ ਮੰਗ
ਪੰਜਾਬ ਸਰਕਾਰ ਦਾ ਪੁਤਲਾ ਫੂਕਦੇ ਪੇਂਡੂ ਮਜ਼ਦੂਰ
ਚੰਡੀਗੜ 24 ਜੂਨ (ਜਸਵਿੰਦਰ ਆਜ਼ਾਦ)- ਬੇਜ਼ਮੀਨੇ ਮਜ਼ਦੂਰਾਂ ਨੂੰ ਕਰਜ਼ਾ ਮਾਫ਼ੀ ਤੋਂ ਬਾਹਰ ਰੱਖਣ ਦੇ ਵਿਰੁੱਧ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾ ਸੱਦੇ 'ਤੇ ਅੱਜ ਤੀਜੇ ਦਿਨ ਵੀ ਪੰਜਾਬ ਭਰ ਵਿੱਚ ਅਨੇਕਾਂ ਥਾਵਾਂ 'ਤੇ ਬੇਜ਼ਮੀਨੇ ਮਜ਼ਦੂਰਾਂ ਨੇ ਕੈਪਟਨ ਸਰਾਕਰ ਦੀਆਂ ਅਰਥੀਆਂ ਫੂਕ ਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ। ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਦੱਸਿਆ ਕਿ ਮਿਲੀਆਂ ਰਿਪੋਰਟਾਂ ਅਨੁਸਾਰ ਜ਼ਿਲਾ ਜਲੰਧਰ ਦੇ ਕਸਬਾ ਲੋਹੀਆਂ, ਕਰਤਾਰਪੁਰ, ਬਿਲਗਾ, ਪਾੜਾ ਪਿੰਡ, ਬੱਖੂਨੰਗਲ, ਕੰਦੋਲਾ, ਗੁਰਦਾਸਪੁਰ ਦੇ ਪਿੰਡ ਪਨਿਆੜ, ਤਾਲਿਬਪੁਰ ਪੰਡੋਰੀ, ਸੰਗਰੂਰ ਦੇ ਪਿੰਡ ਕਲਾਰਾਂ, ਗੰਢੂਆਂ ਤੇ ਚਮਿਆਲਾਵਾਲ, ਸ਼ਹੀਦ ਭਗਤ ਸਿੰਘ ਨਗਰ ਦੇ ਬਲਾਚੌਰ ਤੇ ਨਵਾਂਸ਼ਹਿਰ ਅਤੇ ਮੋਗਾ ਦੇ ਵੈਰੋਕੇ, ਸਮਾਲਸਰ, ਧਾਹੋਕੇ ਆਦਿ ਵਿਖੇ ਕੈਪਟਨ ਸਰਕਾਰ ਦੀਆਂ ਅਰਥੀਆਂ ਸਾੜ ਕੇ ਮੰਗ ਕੀਤੀ ਗਈ ਕਿ ਬੇਜ਼ਮੀਨੇ ਮਜ਼ਦੂਰਾਂ ਸਿਰ ਚੜੇ ਸਰਕਾਰੀ ਤੇ ਗੈਰ-ਸਰਕਾਰੀ ਕਰਜ਼ਿਆਂ 'ਤੇ ਲਕੀਰ ਮਾਰੀ ਜਾਵੇ।
ਜਿਕਰਯੋਗ ਹੈ ਕਿ ਪੰਜਾਬ ਦੇ ਬੇਜ਼ਮੀਨੇ ਮਜ਼ਦੂਰਾਂ ਦੀਆਂ ਤਿੰਨ ਜੱਥੇਬੰਦੀਆਂ ਵੱਲੋਂ ਕੈਪਟਨ ਸਰਕਾਰ ਦੀ ਮਜ਼ਦੂਰ ਵਿਰੋਧੀ ਕਰਜ਼ਾ ਨੀਤੀ ਦਾ ਡਟਕੇ ਵਿਰੋਧ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਪੰਜਾਬ ਵੱਲੋਂ ਪੰਜ ਏਕੜ ਦੀ ਮਾਲਕੀ ਵਾਲੇ ਕਿਸਾਨਾਂ ਦੇ ਦੋ ਲੱਖ ਰੁਪਏ ਦੇ ਕਰਜ਼ੇ ਮੁਆਫ਼ ਕਰਨ ਦੇ ਐਲਾਨ ਪਿੱਛੋਂ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਸੰਘਰਸ਼ ਦਾ ਬਿਗਲ ਵਜਾਇਆ ਗਿਆ ਹੈ। ਜੱਥੇਬੰਦੀਆਂ ਦਾ ਤਰਕ ਹੈ ਕਿ ਖੇਤੀ ਅਰਥਚਾਰੇ ਦਾ ਹੀ ਹਿੱਸਾ ਬੇਜ਼ਮੀਨੇ ਮਜ਼ਦੂਰ ਜਿਹਨਾਂ ਨੂੰ ਸੁਆਮੀਨਾਥਨ ਕਮੇਟੀ ਵੱਲੋਂ ਬੇਜ਼ਮੀਨੇ ਕਿਸਾਨ ਹੀ ਕਿਹਾ ਜਾਂਦਾ ਹੈ, ਇਹਨਾਂ ਦੇ ਕਰਜ਼ੇ ਨਾ ਮਾਫ ਕਰਨ ਦਾ ਸਰਕਾਰ ਲਈ ਮਜ਼ਦੂਰ ਦੋਖੀ ਸਮਝ ਦਾ ਪ੍ਰਗਟਾਵਾ ਹੈ। ਉਨਾਂ ਐਲਾਨ ਕੀਤਾ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਅੱਜ ਦੇ ਮੁਜਾਹਰਾਕਾਰੀਆਂ ਨੂੰ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਤੇ ਰਾਜ ਕੁਮਾਰ ਪੰਡੋਰੀ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਲਛਮਣ ਸਿੰਘ ਸੇਵੇਵਾਲਾ ਤੇ ਹਰਮੇਸ਼ ਮਾਲੜੀ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਮੁਕੇਸ਼ ਮਲੌਦ ਤੇ ਬਲਵਿੰਦਰ ਸਿੰਘ ਜਲੂਰ ਆਦਿ ਨੇ ਵੀ ਸੰਬੋਧਨ ਕੀਤਾ।

No comments: