BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਨਸ਼ੇ ਦੀ ਸਮਾਜਿਕ ਬੁਰਾਈ ਨੂੰ ਜੜ੍ਹੋ ਖਤਮ ਕਰਨ ਲਈ ਸਮਾਜ ਦੇ ਹਰ ਵਰਗ ਦੇ ਲੋਕਾਂ ਦੇ ਪੂਰਣ ਸਹਿਯੋਗ ਦੀ ਲੋੜ-ਬਲਵੰਤ ਸਿੰਘ

  • ਨਸ਼ਾ ਛੱਡ ਚੁੱਕੇ 9 ਵਿਅਕਤੀਆਂ ਨੂੰ ਕੀਤਾ ਗਿਆ ਸਨਮਾਨਿਤ
  • ਰੈਡ ਕਰਾਸ ਨਸ਼ਾ ਛੁਡਾਊ ਤੇ ਮੁੜ ਵਸਾਊ ਕੇਂਦਰ, ਜਨੇਰ ਵੱਲੋਂ ਵਿਸ਼ਵ ਨਸ਼ਾ ਵਿਰੋਧੀ ਦਿਵਸ ਤੇ ਫ਼ੱਕਰ ਬਾਬਾ ਦਾਮੂ ਸ਼ਾਹ ਟਰੱਸਟ ਵਿਖੇ ਸੈਮੀਨਾਰ ਦਾ ਆਯੋਜਨ

ਮੋਗਾ 27 ਜੂਨ (ਦਲਜੀਤ ਸਿੰਘ)- ਨਸ਼ੇ ਦੀ ਸਮਾਜਿਕ ਬੁਰਾਈ ਨੂੰ ਜੜ੍ਹੋ ਖਤਮ ਕਰਨ ਲਈ ਸਮਾਜ ਦੇ ਹਰ ਵਰਗ ਦੇ ਲੋਕਾਂ ਦੇ ਪੂਰਣ ਸਹਿਯੋਗ ਦੀ ਲੋੜ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾਂ ਰੈਡ ਕਰਾਸ ਸੋਸਾਇਟੀ ਮੋਗਾ ਸ.ਦਿਲਰਾਜ ਸਿੰਘ ਦੀ ਅਗਵਾਈ ਹੇਠ ਰੈਡ ਕਰਾਸ ਨਸ਼ਾ ਛੁਡਾਊ ਅਤੇ ਮੁੜ ਵਸਾਊ ਕੇਂਦਰ, ਜਨੇਰ ਵੱਲੋਂ ਵਿਸ਼ਵ ਨਸ਼ਾ ਵਿਰੋਧੀ ਦਿਵਸ ਤੇ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਫ਼ੱਕਰ ਬਾਬਾ ਦਾਮੂ ਸ਼ਾਹ ਟਰੱਸਟ ਵਿਖੇ ਬੀਤੇ ਦਿਨ ਆਯੋਜਿਤ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਆਪਣੇ ਆਤਮ-ਵਿਸ਼ਵਾਸ ਦੀ ਕਮੀ ਕਾਰਣ ਹੀ ਅਕਸਰ ਨਸ਼ਿਆਂ ਵਰਗੀਆਂ ਭੈੜੀਆਂ ਆਦਤਾਂ ਵਿੱਚ ਫ਼ਸ ਕੇ ਆਪਣਾ ਜੀਵਨ ਨਰਕ ਬਣਾ ਲੈਂਦੇ ਹਨ ਅਤੇ ਇਸ ਸਮਾਜਿਕ ਬੁਰਾਈ ਨੂੰ ਆਤਮ-ਵਿਸ਼ਵਾਸ ਨਾਲ ਹੀ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਨਸ਼ਿਆਂ ਤੋਂ ਛੁਟਕਾਰਾ ਪਾ ਕੇ ਨਸ਼ਿਆਂ 'ਚ ਗ੍ਰਸਤ ਨੌਜਵਾਨਾਂ ਨੂੰ ਸਹਿਯੋਗ ਦੇਣ ਵਾਲੇ ਵਿਅਕਤੀਆਂ ਦੀ ਸ਼ਲਾਘਾ ਕੀਤੀ ਅਤੇ ਸਮਾਜ ਵਿੱਚ ਮਨੁੱਖਤਾ ਦੀ ਹੋਰ ਸੇਵਾ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਸਕੱਤਰ ਜ਼ਿਲ੍ਹਾਂ ਰੈਡ ਕਰਾਸ ਸੋਸਾਇਟੀ ਸਤਿਨਾਮ ਸਿੰਘ ਨੇ ਕਿਹਾ ਕਿ ਨਸ਼ਿਆਂ ਨੂੰ ਅਸਾਨੀ ਨਾਲ ਛੱਡਿਆ ਜਾ ਸਕਦਾ ਹੈ ਅਤੇ ਨਸ਼ਿਆਂ ਨੂੰ ਛੱਡਣ ਲਈ ਵਿਅਕਤੀ ਦੇ ਸਰੀਰ ਤੇ ਕਿਸੇ ਤਰ੍ਹਾਂ ਦਾ ਕੋਈ ਬੁਰਾ ਪ੍ਰਭਾਵ ਨਹੀਂ ਪੈਦਾ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ-ਕਮ-ਕਨਵੀਨਰ ਜ਼ਿਲ੍ਹਾਂ ਨਸ਼ਾ ਛੁਡਾਊ ਅਤੇ ਮੁੜ ਵਸਾਊ ਸੋਸਾਇਟੀ ਮੋਗਾ ਐਸ.ਕੇ.ਸੇਤੀਆ ਅਤੇ ਸਕੱਤਰ ਜ਼ਿਲ੍ਹਾਂ ਰੈਡ ਕਰਾਸ ਸੋਸਾਇਟੀ ਸਤਿਨਾਮ ਸਿੰਘ ਵੱਲੋਂ ਨਸ਼ਾ ਛੱਡ ਚੁੱਕੇ 9 ਵਿਅਕਤੀਆਂ ਅਤੇ ਕੇਂਦਰ ਦੇ ਸਭ ਤੋਂ ਪੁਰਾਣੇ ਕ੍ਰਮਚਾਰੀ ਨਿਰਭੈ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਸੈਮੀਨਾਰ ਵਿੱਚ ਪਿੰਡ ਜਨੇਰ ਦੇ ਲੋਕਾਂ
ਤੋਂ ਇਲਾਵਾ ਦੂਸਰੇ ਪਿੰਡਾਂ ਦੇ ਨਸ਼ਾ ਛੱਡ ਚੁੱਕੇ ਵਿਅਕਤੀਆਂ ਅਤੇ ਉਨ੍ਹਾਂ ਦੇ ਪ੍ਰੀਵਾਰਕ ਮੈਂਬਰਾਂ ਨੇ ਵੀ ਵੱਧ ਚੜਕੇ ਹਿੱਸਾ ਲਿਆ। ਇਸ ਮੌਕੇ ਡਾ:ਓਮ ਪ੍ਰਕਾਸ਼, ਮੈਡੀਕਲ ਅਫ਼ਸਰ, ਡਾ:ਜਸ਼ਨਦੀਪ ਸ਼ਰਮਾ, ਕੁਲਦੀਪ ਸਿੰਘ, ਨਵਕਿਰਨ ਸਾਈਕਾਲੋਜਿਸਟ ਅਤੇ ਗੁਰਦੀਪ ਸਿੰਘ ਨੇ ਵੀ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਬੰਸ ਸਿੰਘ, ਹਰਪ੍ਰੀਤ ਸਿੰਘ, ਲਖਵੰਤ ਸਿੰਘ, ਵੀਨਾ ਰਾਣੀ, ਚਰਨਜੀਤ ਪਾਲ, ਸੰਦੀਪ ਸਿੰਘ ਅਤੇ ਪ੍ਰਾਣ ਜੋਸ਼ੀ ਆਦਿ ਹਾਜ਼ਰ ਸਨ।

No comments: