BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਐਸ.ਆਈ. ਬਲਜਿੰਦਰ ਸਿੰਘ ਨੇ ਸੰਭਾਲਿਆ ਚਹੇੜੂ ਚੌਕੀ ਇੰਚਾਰਜ ਦਾ ਅਹੁਦਾ

ਫਗਵਾੜਾ 30 ਜੂਨ (ਹਰੀਸ਼ ਭੰਡਾਰੀ) ਚਹੇੜੂ ਇਲਾਕੇ ਵਿਚ ਕਾਨੂੰਨ ਵਿਵਸਥਾ ਨੂੰ ਮੱਦਨਜ਼ਰ ਰਖਦੇ ਹੋਏ ਇਲਾਕੇ ਵਿਚ ਸ਼ਾਂਤਮਈ ਮਾਹੌਲ ਬਣਾਈ ਰੱਖਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਹ ਗੱਲ ਚਹੇੜੂ ਪੁਲਿਸ ਚੌਕੀ ਦੇ ਇੰਚਾਰਜ ਦਾ ਅਹੁਦਾ ਸੰਭਾਲਣ ਮੌਕੇ ਐਸ.ਆਈ. ਬਲਜਿੰਦਰ ਸਿੰਘ ਨੇ ਕਹੀ। ਉਹਨਾਂ ਕਿਹਾ ਕਿ ਜੁਰਮ ਬੇਸ਼ਕ ਕਿਸੇ ਵੀ ਤਰਾਂ ਦਾ ਹੋਵੇ ਉਸਨੂੰ ਠੱਲ ਪਾਈ ਜਾਵੇਗੀ। ਇਸ ਤੋਂ ਇਲਾਵਾ ਵੱਖ ਵੱਖ ਕੇਸਾਂ ਵਿਚ ਭਗੌੜੇ ਮੁਜਰਿਮਾਂ ਨੂੰ ਵੀ ਜਲਦ ਕਾਬੂ ਕੀਤਾ ਜਾਵੇਗਾ। ਉਹਨਾਂ ਇਲਾਕੇ ਵਿਚ ਸਰਗਰਮ ਨਸ਼ਾ ਤਸਕਰਾਂ, ਗੁੰਡਾ ਅਨਸਰਾਂ ਅਤੇ ਲੁੱਟ ਖੋਹ ਜਾਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਨੂੰ ਸਖਤ ਹਦਾਇਤ ਕੀਤੀ ਹੈ ਕਿ ਉਹ ਆਪਣਾ ਗੋਰਖ ਧੰਦਾ ਬੰਦ ਕਰ ਦੇਣ ਨਹੀਂ ਤਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਣਗੇ।

No comments: