BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸੇਂਟ ਸੋਲਜਰ ਵਿਦਿਆਰਥੀਆਂ ਨੇ ਸਮਰ ਕੈਂਪ ਵਿੱਚ ਰੈਨ ਡਾਂਸ ਕਰ ਪਾਈ ਗਰਮੀ ਤੋਂ ਰਾਹਤ

ਜਲੰਧਰ 9 ਜੂਨ (ਜਸਵਿੰਦਰ ਆਜ਼ਾਦ)- ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਹਦਿਆਬਾਦ ਬ੍ਰਾਂਚ ਵਿੱਚ ਵਿਦਿਆਰਥੀਆਂ ਲਈ ਸਮਰ ਕੈਂਪ ਕਰਵਾਇਆ ਗਿਆ ਜਿਸ ਵਿੱਚ ਨਰਸਰੀ ਤੋਂ ਲੈ ਕੇ ਪੰਜਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸਮਰ ਕੈਂਪ ਵਿੱਦਿਆਰਥੀਆਂ ਲਈ ਰੈਨ ਡਾਂਸ ਅਤੇ ਪੂਲ ਪਾਰਟੀ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਨੇ ਫਰੂਟ ਡੇ ਸੇਲਿਬਰੇਟ ਕੀਤਾ ਗਿਆ ਅਤੇ ਸਭ ਵਿਦਿਆਰਥੀਆਂ ਨੂੰ ਸਰੀਰ ਵਿਚ ਗਲੁਕੋਜ, ਵਿਟਾਮਿਨਜ਼ ਲਈ ਜ਼ਿਆਦਾ ਤੋਂ ਜ਼ਿਆਦਾ ਫਲ ਖਾਣ ਲਈ ਕਿਹਾ ਗਿਆ।ਇਸਦੇ ਨਾਲ ਹੀ ਵਿਦਿਆਰਥੀਆਂ ਲਈ ਮਨੋਰੰਜਕ ਗੈਮਸ ਅਤੇ ਮੈਜਿਕ ਸ਼ੋ ਵੀ ਕਰਵਾਇਆ ਗਿਆ। ਪ੍ਰਿੰਸੀਪਲ ਸ਼੍ਰੀਮਤੀ ਜੀਵਨ ਜੋਤੀ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਵਿਦਿਆਰਥੀਆਂ ਨੂੰ ਕਰਾਫਟ ਵਰਕ ਵੀ ਸਿਖਾਇਆ ਗਿਆ। ਪ੍ਰਿੰਸੀਪਲ ਸ਼੍ਰੀਮਤੀ ਜੀਵਨ ਜੋਤੀ ਨੇ ਕਿਹਾ ਕਿ ਵਿਦਿਆਰਥੀਆਂ ਦੀ ਪੜਾਈ ਦੇ ਨਾਲ ਨਾਲ ਖੇਡਾਂ, ਮਨੋਰੰਜਨ ਵੀ ਜਰੂਰੀ ਹੈ ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਸਮਰ ਕੈਂਪ ਕਰਵਾਇਆ ਗਿਆ ਹੈ ਨਾਲ ਹੀ ਉਨ੍ਹਾਂ ਨੇ ਸਭ ਵਿਦਿਆਰਥੀਆਂ ਨੂੰ ਵੱਧਦੀ ਗਰਮੀ ਤੋਂ ਬਚਣ ਲਈ ਕਿਹਾ।

No comments: