BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸੇਂਟ ਸੋਲਜਰ ਅਤੇ ਪੈਰਾਡਾਇਸ ਦੇ ਵਿਦਿਆਰਥਣਾਂ ਨੇ ਬੀ.ਐਡ ਦੂਸਰੇ ਸਮੈਸਟਰ ਦੇ ਨਤੀਜਿਆਂ ਵਿੱਚ ਮਾਰੀਆਂ ਮੱਲਾਂ

ਜਲੰਧਰ 21 ਜੁਲਾਈ (ਗੁਰਕੀਰਤ ਸਿੰਘ)- ਗੁਰੁ ਨਾਨਕ ਦੇਵ ਯੂਨੀਵਰਸਿਟੀ ਅਮ੍ਰਿਤਸਰ ਵਲੋਂ ਐਲਾਨੇ ਗਏ ਬੀ.ਐਡ ਦੂਸਰੇ ਸਮੈਸਟਰ ਦੇ ਨਤੀਜਿਆਂ ਵਿੱਚ ਸੇਂਟ ਸੋਲਜਰ ਕਾਲਜ ਆਫ ਐਜੂਕੇਸ਼ਨ ਅਤੇ ਪੈਰਾਡਾਇਸ ਕਾਲਜ ਆਫ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ। ਚੇਅਰਮੈਨ ਅਨਿਲ ਚੋਪੜਾ, ਕਾਲਜ ਪ੍ਰਿੰਸੀਪਲ ਡਾ.ਅਲਕਾ ਗੁਪਤਾ ਨੇ ਦੱਸਿਆਕਿ ਵਿਦਿਆਰਥਣਾ ਰਿਤੀਕਾ ਨੇ 753/950 ਅੰਕਾਂ ਨਾਲ ਯੂਨੀਵਰਸਿਟੀ ਵਿੱਚ ਪਹਿਲਾ, ਇੰਦੀਪ ਕੌਰ 745/950ਅੰਕਾਂ ਨਾਲ ਯੂਨੀਵਰਸਿਟੀ ਵਿੱਚ ਚੌਥਾ ਸਥਾਨ, ਜਸਲੀਨ ਕੌਰ ਨੇ 735/950 ਅੰਕਾਂ ਨਾਲ ਯੂਨੀਵਰਸਿਟੀ ਵਿੱਚ ਅੱਠਵਾਂ, ਅਨੁਸ਼ਕਾ ਰਾਠੀ ਨੇ 734/950 ਅੰਕਾਂ ਨਾਲ ਯੂਨੀਵਰਸਿਟੀ ਵਿੱਚ ਨੌਵਾਂ ਸਥਾਨ ਪ੍ਰਾਪਤ ਕੀਤਾ। ਸ਼੍ਰੀ ਚੋਪੜਾ ਨੇ ਦੱਸਿਆ ਕਿ ਦੋਨਾਂ ਕਾਲਜਾਂ ਦੇ ਨਤੀਜੇ ਸ਼ਾਨਦਾਰ ਰਹੇ ਅਤੇ 60% ਵਿਦਿਆਰਥੀਆਂ ਨੇ 70% ਤੋਂ ਜ਼ਿਆਦਾ ਅੰਕ ਪ੍ਰਾਪਤ ਕੀਤੇ ਹਨ। ਚੇਅਰਮੈਨ ਸ਼੍ਰੀ ਚੋਪੜਾ, ਵਾਇਸ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ ਨੇ ਵਿਦਿਆਰਥੀਆਂ ਅਤੇ ਕਾਲਜ ਮੈਨੇਜਮੈਂਟ ਨੂੰ ਵਧਾਈ ਦਿੰਦੇ ਹੋਏ ਇਸੇ ਤਰ੍ਹਾਂ ਮਿਹਨਤ ਕਰ ਸੰਸਥਾ ਦਾ ਨਾਮ ਚਮਕਾਉਣ ਨੂੰ ਕਿਹਾ।

No comments: