BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸੇਂਟ ਸੋਲਜਰ ਬੀ.ਐਡ ਵਿਦਿਆਰਥਣਾਂ ਨੇ ਪ੍ਰਾਪਤ ਕੀਤੀਆਂ ਯੂਨੀਵਰਸਿਟੀ ਮੈਰਿਟ ਪੁਜ਼ੀਸ਼ਨਾਂ

ਜਲੰਧਰ 27 ਜੁਲਾਈ (ਜਸਵਿੰਦਰ ਆਜ਼ਾਦ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਮ੍ਰਿਤਸਰ ਵਲੋਂ ਐਲਾਨੇ ਗਏ ਬੀ.ਐਡ ਚੌਥੇ ਸਮੈਸਟਰ ਦੇ ਨਤੀਜਿਆਂ ਵਿੱਚ ਸੇਂਟ ਸੋਲਜਰ ਕਾਲਜ ਆਫ ਐਜੂਕੇਸ਼ਨ ਦੇ ਨਤੀਜੇ ਸ਼ਾਨਦਾਰ ਰਹੇ। ਚੇਅਰਮੈਨ ਅਨਿਲ ਚੋਪੜਾ, ਪ੍ਰਿੰਸੀਪਲ ਡਾ.ਅਲਕਾ ਗੁਪਤਾ ਨੇ ਦੱਸਿਆ ਕਿ ਵਿਦਿਆਰਥਣਾਂ ਨੇ ਯੂਨੀਵਰਸਿਟੀ ਵਿੱਚ ਮੈਰਿਟ ਪੁਜੀਸ਼ਨਾਂ ਪ੍ਰਾਪਤ ਕਰ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ ਜਿਸ ਵਿੱਚ ਜੈਸਮੀਨ ਕੌਰ ਨੇ 1334/1700 ਅੰਕਾਂ ਦੇ ਨਾਲ ਯੂਨੀਵਰਸਿਟੀ ਦੀ ਮੈਰਿਟ ਵਿੱਚ ਦਸਵਾਂ ਸਥਾਨ ਨਵਦੀਪ ਕੌਰ ਨੇ 1312/1700 ਅੰਕਾਂ ਦੇ ਨਾਲ ਯੂਨੀਵਰਸਿਟੀ ਦੀ ਮੈਰਿਟ ਵਿੱਚ ਗਿਆਰਵਾਂ ਸਥਾਨ ਪ੍ਰਾਪਤ ਕੀਤਾ ਹੈ ਅਤੇ ਵਿਦਿਆਰਥਣਾਂ ਸੁਮਨ ਸੁਖੇਜਾ, ਸਾਬਿਆ ਮਹਾਜਨ, ਅੰਜਲੀ ਵਧਵਾ, ਸਾਨਿਆ ਮੇਹਰਾ ਨੇ ਡਿਸਟਿੰਕਸ਼ਨ ਪ੍ਰਾਪਤ ਕੀਤੀਆਂ ਹਨ।ਸ਼੍ਰੀ ਚੋਪੜਾ ਨੇ ਦੱਸਿਆ ਕਿ ਕਾਲਜ ਦੇ 65% ਵਿਦਿਆਰਥੀਆਂ ਨੇ 70% ਤੋਂ ਜ਼ਿਆਦਾ ਅੰਕ ਪ੍ਰਾਪਤ ਕੀਤੇ ਹਨ। ਚੇਅਰਮੈਨ ਅਨਿਲ ਚੋਪੜਾ ਨੇ ਵਿਦਿਆਰਥੀਆਂ ਅਤੇ ਕਾਲਜ ਮੈਨੇਜਮੈਂਟ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਚੰਗੇ ਅਧਿਆਪਕ ਬਣਨ ਨੂੰ ਕਿਹਾ।

No comments: