BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਚਹੇੜੂ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ:31 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ ਕੀਤਾ

ਫਗਵਾੜਾ 29 ਅਗਸਤ (ਹਰੀਸ਼ ਭੰਡਾਰੀ)- ਚਹੇੜੂ ਪੁਲਿਸ ਦੇ ਹੱਥ ਉਦੋਂ ਇੱਕ ਵੱਡੀ ਸਫਲਤਾ ਲੱਗੀ ਜਦੋਂ 31 ਗ੍ਰਾਮ ਹੈਰੋਇਨ ਸਮੇਤ ਪਿੰਡ ਪੱਦੀ ਜਗੀਰ ਮਾਹਲਾਂ ਜਿਲਾ ਜਲੰਧਰ ਹਾਲ ਵਾਸੀ ਡੱਡਲ ਮੁਹੱਲਾ ਫਗਵਾੜਾ ਦੇ ਮੁਕੇਸ਼ ਟੰਡਨ ਪੁੱਤਰ ਰਵਿੰਦਰ ਕੁਮਾਰ ਨੂੰ ਨਾਕਾਬੰਦੀ ਦੌਰਾਨ ਪਿੰਡ ਹਰਦਾਸਪੁਰ ਨੇੜੇ ਨੱਪ ਲਿਆ ਗਿਆ। ਚਹੇੜੂ ਚੌਂਕੀ ਇੰਚਾਰਜ ਸ੍ਰ. ਬਲਜਿੰਦਰ ਸਿੰਘ ਨੇ ਦੱਸਿਆ ਕਿ, 'ਦੋਸ਼ੀ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰ ਦਿੱਤਾ ਗਿਆ ਹੈ।' ਅਦਾਲਤ ਨੇ ਦੋਸ਼ੀ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ਆਦੇਸ਼ ਜਾਰੀ ਕੀਤੇ ਹਨ। ਗੌਰਤਲਬ ਹੈ ਕਿ ਦੋਸ਼ੀ ਮੁਕੇਸ਼ ਟੰਡਨ ਨੂੰ 2015 ਵਿੱਚ ਪੁਲਿਸ ਥਾਣਾ ਸਤਨਾਮਪੁਰਾ ਦੀ ਟੀਮ  ਨੇ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਸ ਵਿਰੁੱਧ ਐਨ. ਡੀ. ਪੀ. ਐਸ ਪੁਲਿਸ ਐਕਟ ਤਹਿਤ ਕੇਸ ਦਰਜ਼ ਕੀਤਾ ਸੀ। ਜਿਕਰਯੋਗ ਹੈ ਕਿ ਚਹੇੜੂ ਚੌਂਕੀ ਦੇ ਇੰਚਾਰਜ ਐਸ.ਆਈ. ਬਲਜਿੰਦਰ ਸਿੰਘ ਅਪਰਾਧੀਆਂ ਨੂੰ ਫੜਨ ਵਿੱਚ ਸਫਲਤਾ- ਦਰ- ਸਫਲਤਾ ਹਾਸਿਲ ਕਰਕੇ ਅੱਜ ਕੱਲ੍ਹ ਕਾਫੀ ਚਰਚਾ ਵਿੱਚ ਹਨ।

No comments: