BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ ਵਿੱਚ ਬੇਸਿਕ ਕੰਪਿਊਟਰ ਕੋਰਸ ਲਈ ਦਾਖਲਾ 16 ਅਗਸਤ ਤੱਕ- ਮੇਜਰ ਯਸ਼ਪਾਲ ਸਿੰਘ

ਜਲੰਧਰ 10 ਅਗਸਤ (ਜਸਵਿੰਦਰ ਆਜ਼ਾਦ)- ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ-ਕਮ-ਪ੍ਰਿੰਸੀਪਲ ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ ਜਲੰਧਰ ਮੇਜਰ (ਰਿਟਾ.) ਯਸ਼ਪਾਲ ਸਿੰਘ ਨੇ ਦੱਸਿਆ ਕਿ ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ ਵਿਖੇ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਜੋ ਕਿ (9SO ੯੦੦-੨੦੧੫ certified ) ਹੈ  ਵਿੱਚ 16 ਅਗਸਤ 2017 ਤੱਕ ਲਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਕੋਰਸ ਵਿੱਚ ਐਮ.ਐਸ.ਵਰਡ, ਐਮ.ਐਸ.ਐਕਸਲ, ਐਮ.ਐਸ.ਪਾਵਰ ਪੁਆਇੰਟ ,ਪਿ੍ਰੰਟਿੰਗ,ਸਕੈਨਿੰਗ, ਈ-ਮੇਲਿੰਗ ਆਦਿ ਤੋਂ ਇਲਾਵਾ ਪੰਜਾਬੀ ਅਤੇ ਇੰਗਲਿਸ਼ ਦੀ ਟਾਈਪਿੰਗ ਵੀ ਸਿਖਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ ਘੱਟੋ-ਘੱਟ ਯੋਗਤਾ 10ਵੀਂ ਪਾਸ ਹੈ। ਇਸ ਕੋਰਸ ਲਈ ਸੇਵਾ ਕਰ ਰਹੇ ਸੈਨਿਕਾਂ/ਸਾਬਕਾ ਸੈਨਿਕਾਂ ਦੇ ਨਾਲ ਨਾਲ ਸਮਾਜ ਦੇ ਹੋਰਨਾਂ ਵਰਗਾਂ ਦੇ ਬੱਚਿਆਂ ਨੂੰ ਵੀ ਵਿਚਾਰਿਆ ਜਾਵੇਗਾ। ਮੇਜਰ (ਰਿਟਾ.) ਯਸ਼ਪਾਲ ਸਿੰਘ ਨੇ ਅੱਗੇ ਦੱਸਿਆ ਕਿ ਇਸ ਕੋਰਸ ਲਈ ਸਾਬਕਾ ਸੈਨਿਕ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਬੱਚਿਆਂ ਤੋਂ ਨਾਮਾਤਰ ਫੀਸ ਹੀ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੋਰਸ ਵਿੱਚ ਦਾਖਲੇ ਸਬੰਧੀ ਵਧੇਰੇ ਜਾਣਕਾਰੀ ਕਿਸੇ ਵੀ ਕੰਮ-ਕਾਜ ਵਾਲੇ ਦਿਨ ਦਫ਼ਤਰ ਤੋਂ ਜਾਂ ਫੋਨ ਨੰ : 0181-2452290, 94642-41268 ਅਤੇ 950121-35935 'ਤੇ ਸੰਪਰਕ ਕਰਕੇ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਲਈ ਜਾ ਸਕਦੀ ਹੈ।

No comments: