BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸੇਂਟ ਸੋਲਜਰ ਦੇ ਨੰਨ੍ਹੇਂ ਵਿਦਿਆਰਥੀਆਂ ਨੇ ਪੰਜਾਬੀ ਸਭਿਆਚਾਰ ਦੀ ਝਲਕ ਪੇਸ਼ ਕਰਦੇ ਹੋਏ ਮਨਾਈ ਤੀਜ

ਜਲੰਧਰ 8 ਅਗਸਤ (ਜਸਵਿੰਦਰ ਆਜ਼ਾਦ)- ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਕਪੂਰਥਲਾ ਰੋਡ ਬ੍ਰਾਂਚ ਵਲੋਂ ਸਾਵਣ ਮਹੀਨੇ ਦਾ ਤਿਉਹਾਰ ਤੀਜ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ ਜਿਸ ਵਿੱਚ ਪ੍ਰਿੰਸੀਪਲ ਸ਼੍ਰੀਮਤੀ ਪ੍ਰਤੀਭਾ ਸੂਦ ਦੇ ਦਿਸ਼ਾਂ ਨਿਰਦੇਸ਼ਾਂ ਉੱਤੇ ਨੰਨ੍ਹੇਂ ਗਬਰੂ ਅਤੇ ਮੁਟਿਆਰਾਂ ਰਵਾਇਤੀ ਪੰਜਾਬੀ ਪਹਰਾਵੇ ਵਿੱਚ ਸੰਸਥਾ ਵਿੱਚ ਪਹੁੰਚੇ। ਪ੍ਰੋਗਰਾਮ ਦੀ ਸ਼ੁਰੂਆਤ ਮਲਹਾਰ ਰਾਗ ਉੱਤੇ ਆਧਾਰਿਤ ਸਾਵਣ ਆਉ ਰੇ ਨਾਲ ਕੀਤੀ ਗਈ। ਇਸ ਮੌਕੇ ਉੱਤੇ ਸਭ ਵਿਦਿਆਰਥੀਆਂ ਨੇ ਫੋਕ ਗੀਤ, ਬੋਲੀਆਂ, ਡਾਂਸ, ਗਿੱਧਾ, ਭੰਗੜਾ ਅਤੇ ਮਾਡਲਿੰਗ ਕਰਦੇ ਹੋਏ ਕਲਾ ਦਾ ਪ੍ਰਦਰਸ਼ਨ ਕੀਤਾ। ਨੰਨ੍ਹੇਂ ਵਿਦਿਆਰਥੀਆਂ ਵਲੋਂ ਇਸ ਪ੍ਰੋਗਰਾਮ ਵਿੱਚ ਪੰਜਾਬ ਦੀ ਝਲਕ ਪੇਸ਼ ਕਰਦੇ ਹੋਏ ਫੁਲਕਾਰੀਆਂ, ਛਝ, ਚਾਟੀਆਂ, ਮਧਾਣੀਆਂ ਵੀ ਸਜਾਈਆਂ ਗਈਆਂ। ਪ੍ਰਿੰਸੀਪਲ ਸ਼੍ਰੀਮਤੀ ਪ੍ਰਤੀਭਾ ਸੂਦ ਨੇ ਵਿਦਿਆਰਥੀਆਂ ਨੂੰ ਤੀਜ ਦੀ ਵਧਾਈ ਦਿੰਦੇ ਹੋਏ ਸਭ ਨੂੰ ਤੀਜ ਦਾ ਮਹੱਤਵ ਦੱਸਿਆ।

No comments: