BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸੇਂਟ ਸੋਲਜਰ ਵਿੱਚ ਪ੍ਰਭਜੋਤ ਬਣੀ ਸੋਹਣੀ ਫੱਬਤ

ਜਲੰਧਰ 12 ਅਗਸਤ (ਜਸਵਿੰਦਰ ਆਜ਼ਾਦ)- ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਮਾਨ ਨਗਰ ਵਿੱਚ ਤੀਜ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿਚ ਵਾਇਸ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ, ਸ਼੍ਰੀਮਤੀ ਪ੍ਰੀਤਿਕ ਚੋਪੜਾ ਮੁੱਖ ਮਹਿਮਾਨ ਦੇ ਰੂਪ ਵਿੱਚ ਮੌਜੂਦ ਹੋਏ ਜਿਨ੍ਹਾਂ ਦਾ ਸਵਾਗਤ ਪ੍ਰਿੰਸੀਪਲ ਸ਼੍ਰੀਮਤੀ ਕੰਵਲਜੀਤ ਕੌਰ ਆਹੂਜਾ, ਸਟਾਫ ਮੈਂਬਰਸ ਅਤੇ ਵਿਦਿਆਰਥਣਾਂ ਵਲੋਂ ਕੀਤਾ ਗਿਆ। ਵਿਦਿਆਰਥਣਾਂ ਅਤੇ ਅਧਿਆਪਕਾਵਾਂ ਨੇ ਪ੍ਰੋਗਰਾਮ ਨੂੰ ਖਾਸ ਆਕਰਸ਼ਿਤ ਬਣਾਉਣ ਲਈ ਪੰਜਾਬੀ ਪਹਿਰਾਵੇ ਵਿੱਚ ਸੰਸਥਾ ਵਿੱਚ ਪਹੁੰਚੇ। ਇਸ ਮੌਕੇ ਵਿਦਿਆਰਥਣਾਂ ਵਲੋਂ ਫੋਕ ਗੀਤ, ਬੋਲੀਆਂ, ਡਾਂਸ, ਗਿੱਧਾ, ਭੰਗੜਾ, ਅਤੇ ਮਾਡਲਿੰਗ ਪੇਸ਼ ਕਰਦੇ ਹੋਏ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਪ੍ਰੋਗਰਾਮ ਦੀ ਪਿੰਡ ਦੀ ਝਲਕ ਦਿਖਾਉਣ ਲਈ ਫੁਲਕਾਰੀਆਂ, ਛਜ, ਚਾਟੀਆਂ, ਮਧਾਣੀਆਂ ਸਜਾਈਆਂ ਗਈਆ। ਇਸ ਮੌਕੇ ਵੱਖ ਵੱਖ ਪ੍ਰਕਾਰ ਦੇ ਮੁਕਾਬਲ ਵੀ ਕਰਵਾਏ ਗਏ ਜਿਸ ਵਿੱਚ ਸ਼੍ਰੀਮਤੀ ਪ੍ਰੀਤਿਕਾ ਚੋਪੜਾ ਨੂੰ ਮਿਸੇਜ਼ ਤੀਜ, ਮਨਦੀਪ ਕੌਰ ਨੂੰ ਮਿਸੇਜ਼ ਪੰਜਾਬਣ, ਪ੍ਰਿੰਯਾ ਨੂੰ ਮਿਸ ਮੱਲਿਕਾ, ਤਮੰਨਾ ਅਤੇ ਸੋਨਿਕਾ ਨੂੰ ਮਿਸ ਰੱਕਾਨ, ਨਿਕਿਤਾ ਨੂੰ ਸੋਹਣਾ ਮੁੱਖੜਾ, ਰੂਪਜੀਤ ਨੂੰ ਵੱਖਰੀ ਤੌਰ ਅਤੇ ਪ੍ਰਭਜੋਤ ਕੌਰ ਨੂੰ ਸੋਹਣੀ ਫੱਬਤ ਚੁਣਿਆ ਗਿਆ। ਵਾਇਸ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ ਨੇ ਸਭ ਨੂੰ ਸਨਮਾਨਿਤ ਕਰਦੇ ਹੋਏ ਤੀਜ ਦੀ ਵਧਾਈ ਦਿੰਦੇ ਹੋਏ ਸ਼ੁਭ ਕਾਮਨਾਵਾਂ ਦਿੱਤੀਆ।

No comments: