BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਆਸਪੁਰਹੀਰਾਂ ਵਿਖੇ ਚਲਾਇਆ ਗਿਆ ਸਵੱਛਤਾ ਅਭਿਆਨ

ਹੁਸ਼ਿਆਰਪੁਰ 17 ਸਤੰਬਰ (ਜਸਵਿੰਦਰ ਆਜ਼ਾਦ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਆਸਪੁਰਹੀਰਾਂ ਜ਼ਿਲਾ ਹੁਸ਼ਿਆਰਪੁਰ ਵਿਖੇ ਪ੍ਰਿੰਸੀਪਲ ਸ਼ੀ ਮਤੀ ਰਮਨਦੀਪ ਕੌਰ ਦੀ ਯੋਗ ਅਗਵਾਈ ਵਿੱਚ ਸਕੂਲ ਦੀ ਸਫਾਈ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਬੱਚਿਆਂ ਨੇ ਦਿਲੋ ਜਾਨ ਨਾਲ ਸਕੂਲ ਦੇ ਕਮਰਿਆਂ, ਛੱਤਾਂ, ਕਿਆਰੀਆਂ ਅਤੇ ਮੈਦਾਨ ਦੀ ਸਫਾਈ ਕੀਤੀ। ਪ੍ਰਿੰਸੀਪਲ ਰਮਨਦੀਪ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਵੱਲੋਂ ਚਲਾਏ ਸਵੱਛਤਾ ਅਭਿਆਨ ਅਧੀਨ ਸਾਨੂੰ ਸਭ ਨੂੰ ਆਪਣਾ ਆਲਾ ਦੁਆਲਾ ਸਾਫ ਰੱਖਣਾ ਚਾਹੀਦਾ ਹੈ ਅਤੇ ਇਸ ਕਾਰਜ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਵੀ ਸਮਝਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮੈਨੂੰ ਆਪਣੇ ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਤੇ ਮਾਣ ਹੈ ਜਿੰਨਾ ਇਸ ਕੰਮ ਨੂੰ ਰਲਮਿਲ ਕੇ ਪੂਰਾ ਕੀਤਾ। ਇਸ ਮੌਕੇ ਬੱਚਿਆਂ ਨੂੰ ਤਾਜ਼ੇ ਫਲ ਵੀ ਵੰਡੇ ਗਏ।

No comments: