BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਹਿੰਦੂ ਕੰਨਿਆ ਕਾਲਜ ਨੇ ਹਿੰਦੀ ਦਿਵਸ ਤੇ ਦਸਤਖ਼ਤੀ ਮੁਹਿੰਮ ਚਲਾਈ

ਕਪੂਰਥਲਾ 14 ਸਤੰਬਰ (ਜਸਵਿੰਦਰ ਆਜ਼ਾਦ)- ਹਿੰਦੂ ਕੰਨਿਆ ਕਾਲਜ ਦੇ ਹਿੰਦੀ ਵਿਭਾਗ ਵੱਲੋ ਹਿੰਦੀ ਦਿਵਸ ਸਬੰਧੀ ਇਕ ਦਸਤਖਤੀ  ਮੁਹਿੰਮ ਚਲਾਈ ਗਈ ਜਿਸ ਵਿੱਚ ਬੱਚਿਆਂ ਨੂੰ ਰਾਸ਼ਟਰ ਭਾਸ਼ਾ ਹਿੰਦੀ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੁਹਿੰਮ ਦੌਰਾਨ ਬੱਚਿਆਂ ਨੂੰ ਰਾਸ਼ਟਰ ਭਾਸ਼ਾ ਹਿੰਦੀ ਵਿੱਚ ਦਸਤਖ਼ਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਤੇ ਪਿ੍ਰੰਸੀਪਲ ਡਾ. ਅਰਚਨਾ ਗਰਗ ਤੇ ਮੈਨਜਮੈਂਟ ਸਲਾਹਕਾਰ ਕੁਸੁਮ ਵਰਮਾ ਵੱਲੋ ਹਿੰਦੀ ਦਸਤਖ਼ਤ ਕਰਨ ਉਪਰੰਤ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋ ਹਿੰਦੀ ਭਾਸ਼ਾ ਵਿੱਚ ਦਸਤਖਤ ਕਰਕੇ ਹਿੰਦੀ ਭਾਸ਼ਾ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ। ਡਾ. ਕੁਲਵਿੰਦਰ ਕੌਰ, ਮੁੱਖੀ ਹਿੰਦੀ ਵਿਭਾਗ ਵਿਦਿਆਰਥੀਆਂ ਦੀ ਮੁਹਿੰਮ ਦੀ ਸ਼ਲਾਘਾ ਕਰਦੇ ਹੋਏ ਸਭ ਨੂੰ ਵਧਾਈ ਦਿੱਤੀ ਤੇ ਆਪਣੀ ਮਾਤਰ ਭਾਸ਼ਾ ਉੱਤੇ ਗਰਵ ਮਹਿਸੂਸ ਕਰਨ ਲਈ ਕਿਹਾ। ਇਸ ਮੌਕੇ ਤੇ ਹਿੰਦੀ ਵਿਭਾਗ ਦੇ ਮੈਡਮ ਨਵਜੋਤ ਮੌਜੂਦ ਸਨ।

No comments: