BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਨਾੱਨ ਟੀਚਿੰਗ ਕਰਮਚਾਰੀਆਂ ਨੇ ਦਿੱਤਾ ਸੁਨੀਲ ਜਾਖੜ ਨੂੰ ਮੰਗ ਪੱਤਰ

ਜਲੰਧਰ 7 ਸਤੰਬਰ (ਜਸਵਿੰਦਰ ਆਜ਼ਾਦ)- ਪ੍ਰਾਈਵੇਟ ਕਾਲਜ ਨਾੱਨ ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ (ਏਡਿਡ ਅਤੇ ਅਣਏਡਿਡ) ਦਾ ਇੱਕ ਵਫਦ ਪੈਟਰਨ ਸ਼੍ਰੀ ਮਦਨ ਲਾਲ ਖੁੱਲਰ ਦੀ ਅਗੁਵਾਈ ਹੇਠ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਨੂੰ ਉਹਨਾਂ ਦੇ ਨਿਵਾਸ ਸਥਾਨ ਤੇ ਮਿਲਿਆ ਜਿਸ ਵਿੱਚ ਉਹਨਾਂ ਦੇ ਨਾਲ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਸ਼੍ਰੀ ਜਗਦੀਪ ਸਿੰਘ, ਜਨਰਲ ਸਕੱਤਰ ਸ਼੍ਰੀ ਭੁਪਿੰਦਰ ਠਾਕੁਰ, ਵਿੱਤ ਸਕੱਤਰ ਸ਼੍ਰੀ ਹਰਿੰਦਰ ਸਿੰਘ, ਐਚ.ਅੇਮ.ਵੀ. ਕਾਲਜ ਦੇ ਲਖਵਿੰਦਰ ਸਿੰਘ, ਖਾਲਸਾ ਕਾਲਜ ਪਟਿਆਲਾ ਤੋਂ ਸ਼ਮਸ਼ੇਰ ਸਿੰਘ, ਆਰੀਆ ਕਾਲਜ ਲੁਧਿਆਣਾ ਤੋਂ ਸ਼੍ਰੀ ਅਸਵਨੀ ਠਾਕੁਰ ਸ਼ਾਮਲ ਸਨ। ਸ਼੍ਰੀ ਮਦਨ ਲਾਲ ਖੁੱਲਰ ਅਤੇ ਭੁਪਿੰਦਰ ਠਾਕੁਰ ਨੇ ਵਿੱਚ ਸ਼੍ਰੀ ਜਾਖੜ ਨੂੰ ਯੂਨੀਅਨ ਦੀਆਂ ਮੰਗਾਂ ਬਾਰੇ ਦੱਸਿਆ ਜਿਹਨਾਂ ਵਿੱਚ ਮੁੱਖ ਸਨ  ਨਾੱਨ ਟੀਚਿੰਗ ਕਰਮਚਾਰੀਆਂ ਨੂੰ ਦਸੰਬਰ 2011 ਤੋਂ ਸੋਧੇ ਪੇ ਸਕੇਲ ਦੇਣਾ, 1ਫ਼8ਫ਼2009 ਤੋਂ ਮਕਾਨ ਭੱਤਾ ਅਤੇ ਮੈਡੀਕਲ ਭੱਤਾ, ਮਹਿੰਗਾਈ ਭੱਤੇ ਦੀ ਬਕਾਇਆ ਰਾਸ਼ੀ, 5 ਪ੍ਰਤੀਸ਼ਤ ਅਮਤਰਿਮ ਰਾਹਤ, ਨਾੱਨ ਟੀਚਿੰਗ ਕਰਮਚਾਰੀਆਂ ਦੀ ਭਰਤੀ ਤੇ ਲੱਗੀ ਰੋਕ ਹਟਾਉਣਾ, ਸੀਸੀਏ, ਰੁਰਲ ਭੱਤਾ, ਪੈਂਸ਼ਨ ਆਦਿ। 
ਵਫਦ ਨੂੰ ਉਹਨਾਂ ਦੀਆਂ ਜਾਇਜ਼ ਮੰਗਾ ਉੱਤੇ ਵਿਚਾਰ ਕਰਨ ਉਪਰੰਤ ਸ਼੍ਰੀ ਜਾਖੜ ਨੇ ਕਿਹਾ ਕਿ ਉਹ ਕੈਪਟਨ ਸਰਕਾਰ ਨਾਲ ਗੱਲਬਾਤ ਕਰਕੇ ਨਾੱਨ ਟੀਚਿੰਗ ਕਰਮਚਾਰੀਆਂ ਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਵਚਨਬੱਧ ਹਨ ਅਤੇ ਉਹਨਾਂ ਇਹ ਵੀ ਆਸ਼ਵਾਸਨ ਦਿੱਤਾ ਕਿ ਭਵਿੱਖ ਵਿੱਚ ਵੀ ਉਹਨਾਂ ਦੀਆਂ ਮੁਸ਼ਕਲਾਂ ਨਮੂ ਸਮੇਂ ਸਮੇਂ ਸਿਰ ਸਰਕਾਰ ਨੂੰ ਜਾਣੂ ਕਰਵਾਇਆ ਜਾਵੇਗਾ ਅਤੇ ਉਹਨਾਂ ਨੂੰ ਪੂਰਾ ਕਰਵਾਇਆ ਜਾਵੇਗਾ। ਇਸ ਮੌਕੇ ਤੇ ਸ਼੍ਰੀ ਮਦਨ ਲਾਲ ਖੁੱਲਰ ਨੇ ਉਹਨਾਂ ਨੂੰ ਫੁੱਲਾਂ ਦਾ ਗੁਲਦੱਸਤਾ ਵੀ ਭੇਂਟ ਕੀਤਾ।

No comments: