BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪੀ. ਸੀ. ਐਮ. ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਵਿਚ ਅੰਮ੍ਰਿਤਾ ਪ੍ਰੀਤਮ ਦੇ ਜਨਮ ਦਿਵਸ ਨੂੰ ਸਮਰਪਿਤ ਲੈਕਚਰ ਦਾ ਆਯੋਜਨ

ਜਲੰਧਰ 7 ਸਤੰਬਰ (ਜਸਵਿੰਦਰ ਆਜ਼ਾਦ)- ਪੀ. ਸੀ. ਐਮ. ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਵਿਚ ਪ੍ਰਸਿਧ ਪੰਜਾਬੀ ਕਵਿਤਰੀ ਅੰਮ੍ਰਿਤਾ ਪ੍ਰੀਤਮ ਦੇ ਜਨਮ ਦਿਵਸ ਨੂੰ ਸਮਰਪਿਤ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਲਵਲੀ ਪ੍ਰੌਫੈਸ਼ਨਲ ਯੂਨਿਵਰਸਿਟੀ ਦੇ ਐਸੋਸੀਏਟ ਪ੍ਰੋਫੈਸਰ ਡਾ. ਕਿਰਨਦੀਪ ਸਿੰਘ ਨੇ ਅੰਮ੍ਰਿਤਾ ਪ੍ਰੀਤਮ ਦੇ ਜੀਵਨ ਅਤੇ ਰਚਨਾਵਾਂ ਸੰਬੰਧੀ ਲੈਕਚਰ ਦਿੰਦਿਆ ਕਿਹਾ ਕਿ ਅੰਮ੍ਰਿਤਾ ਪ੍ਰੀਤਮ ਦੀ ਪੰਜਾਬੀ ਸਾਹਿਤ ਨੂੰ ਵਡਮੁਲੀ ਦੇਣ ਇਹ ਹੈ ਕਿ ਉਸਨੇ ਅੋਰਤਾਂ ਦੇ ਮਨ ਦੀ ਵੇਦਨਾ ਅਤੇ ਉਹਨਾਂ ਦੀ ਸਮਾਜ ਵਿਚ ਤ੍ਰਾਮਦਿਕ ਸਥਿਤਿ ਨੂੰ ਆਪਣੀਆਂ ਰਚਨਾਵਾਂ ਵਿਚ ਬਿਆਨ ਕੀਤਾ ਹੈ। ਇਸ ਮੋਕੇ ਤੇ ਪ੍ਰਿੰਸੀਪਲ ਡਾ. ਕਿਰਨ ਅਰੋੜਾ ਅਤੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਦਵਿੰਦਰ ਜੋਹਲ ਨੇ ਆਏ ਹੋਏ ਮਹਿਮਾਨ ਦਾ ਫੁਲਾਂ ਨਾਲ ਸਵਾਗਤ ਕੀਤਾ ਅਤੇ ਅਮ੍ਰਿਤਾ ਪ੍ਰੀਤਮ ਸਾਹਿਤ ਸਭਾ ਪੰਜਾਬੀ ਵਿਭਾਗ ਦੇ ਇੰਚਾਰਜ ਪ੍ਰੋ. ਸੁਰਿੰਦਰ ਕੋਰ ਨਰੂਲਾ ਨੇ ਮੁਖ ਮਹਿਮਾਨ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਅੰਮ੍ਰਿਤਾ ਪ੍ਰੀਤਮ ਦੀ ਦੇਣ ਤੋਂ ਜਾਣੂ ਕਰਵਾਇਆ।

No comments: