BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਰੋਟਰੀ ਕਲੱਬ ਵਲੋਂ ਰਾਮਗੜ੍ਹੀਆ ਸੰਸਥਾਵਾਂ ਦੇ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ ਨਾਲ ਕੀਤਾ ਸਨਮਾਨਿਤ

ਜਲੰਧਰ 13 ਸਤੰਬਰ (ਜਸਵਿੰਦਰ ਆਜ਼ਾਦ)- ਰਾਮਗੜ੍ਹੀਆ ਐਜ਼ੂਕੇਸ਼ਨ ਕੋਸ਼ਲ ਦੇ ਚੇਅਰਪ੍ਰਸਨ ਅਤੇ ਪ੍ਰਧਾਨ ਮੈਡਮ ਮਨਪ੍ਰੀਤ ਕੌਰ ਭੋਗਲ, ਡਾਇਰੈਕਟਰ ਡਾ. ਵੀਓਮਾ ਭੋਗਲ ਢੱਟ ਦੀ ਯੋਗ ਅਗਵਾਈ ਹੇਠ ਚੱਲ ਰਹੇ ਰਾਮਗੜ੍ਹੀਆ ਇੰਸਟੀਚਿਊਟ ਆਫ ਇੰਜਨੀਅਰਿੰਗ ਟੈਕਨਾਲੋਜੀ ਕਾਲਜ ਦੇ ਐਮ.ਬੀ.ਏ ਐਮ.ਸੀ.ਏ ਡੀਪਾਰਟਮੈਂਟ ਦੇ ਐਚ.ਓ.ਡੀ. ਮੈਡਮ ਗੁਰਪ੍ਰੀਤ ਕੌਰ ਅਤੇ ਰਾਮਗੜ੍ਹੀਆ ਡਿਗਰੀ ਕਾਲਜ ਦੇ ਪ੍ਰੋਫੈਸਰ ਡਾ. ਹਰਨੀਤ ਕੌਰ ਨੂੰ ਰੋਟਰੀ ਕਲੱਬ ਫਗਵਾੜਾ ਵਲੋਂ ਬੈਸਟ ਟੀਚਰ ਅਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਮਗੜ੍ਹੀਆ ਐਜ਼ੂਕੇਸ਼ਨ ਸੰਸਥਾਵਾਂ ਦੀ ਚੇਅਰਪਰਸਨ ਮੈਡਮ ਮਨਪ੍ਰੀਤ ਕੌਰ ਭੋਗਲ ਜੀ ਨੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹਨਾਂ ਨੂੰ ਮਾਣ ਹੈ ਕਿ ਉਹਨਾਂ ਦੀਆਂ ਸ਼ੰਸ਼ਥਾਵਾਂ ਵਿੱਚ ਉੱਚ ਦਰਜੇ ਦੇ ਅਧਿਆਪਕਾਂ ਵਲੋਂ ਵਿੱਦਿਆ ਦਿੱਤੀ ਜਾਂਦੀ ਹੈ। ਇਸ ਮੌਕੇ ਰਾਮਗੜ੍ਹੀਆ ਐਜ਼ੂਕੇਸ਼ਨ ਸੰਸ਼ਥਾਵਾਂ ਦੀ ਡਾਇਰੈਕਟਰ ਡਾ. ਵੀਓਮਾ ਭੋਗਲ ਢੱਟ ਨੇ ਦੱਸਿਆ ਕਿ ਚੰਗੇ ਅਤੇ ਮਿਹਨਤੀ ਅਧਿਆਪਕ ਦੀ ਵਿਦਿਆਰਥੀ ਦੇ ਜੀਵਨ ਵਿੱਚ ਬਹੁਤ ਮਹੱਤਤਾ ਹੈ। ਅਧਿਆਪਕ ਹਰ ਇੱਕ ਵਿਦਿਆਰਥੀ ਨੂੰ ਚੰਗੀ ਵਿੱਦਿਆ ਦੇ ਨਾਲ ਨਾਲ ਜੀਵਨ ਜਾਂਚ ਵੀ ਸਿਖਾਉਦੇ ਹਨ। ਇਸ ਮੌਕੇ ਭੁਪਿੰਦਰ ਵਿਰਦੀ, ਪ੍ਰੇਮ ਪਾਲ ਪੱਬੀ, ਪ੍ਰਿੰਸੀਪਲ ਡਾ. ਨਵੀਨ ਢਿਲੋਂ ਅਤੇ ਪ੍ਰਿੰਸੀਪਲ ਮਨਜੀਤ ਸਿੰਘ ਜੀ ਨੇ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਧਿਆਪਕ ਸਭ ਲਈ ਇੱਕ ਪ੍ਰੇਰਨਾ ਸ੍ਰੋਤ ਹਨ ਜੋ ਕਿ ਚੰਗਾ ਵਿਵਹਾਰ ਤੇ ਉੱਚੇ ਆਚਰਨ ਦੇ ਪ੍ਰਤੀਕ ਹੁੰਦੇ ਹਨ।

No comments: