BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਨ ਨੂੰ ਵਿਸ਼ਵ ਸ਼ਾਂਤੀ ਦਿਵਸ ਵਜੋਂ ਮਨਾਇਆ ਗਿਆ

ਜਲੰਧਰ 28 ਸਤੰਬਰ (ਜਸਵਿੰਦਰ ਆਜ਼ਾਦ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਆਸਪੁਰਹੀਰਾਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਵਸ ਨੂੰ ਵਿਸ਼ਵ ਸ਼ਾਂਤੀ ਦਿਵਸ ਵੱਜੋਂ ਮਨਾਇਆ ਗਿਆ। ਜਿਸ ਦੀ ਅਗਵਾਈ ਪ੍ਰਿੰਸੀਪਲ ਸ਼੍ਰੀਮਤੀ ਰਮਨਦੀਪ ਕੌਰ ਨੇ ਕੀਤੀ। ਇਸ ਮੌਕੇ ਕਰਵਾਏ ਗਏ ਪੇਂਟਿੰਗ ਅਤੇ ਰੰਗੋਲੀ ਮੁਕਾਬਲੇ ਵਿੱਚ  ਵਿਦਿਆਰਥੀਆਂ ਵੱਲੋਂ, ਕਵਿਤਾ ਅਤੇ ਭਾਸ਼ਣ ਮੁਕਾਬਲੇ ਵਿੱਚ  ਅਧਿਆਪਕਾਂ  ਵੱਲੋਂ ਸ਼ਮੂਲੀਅਤ ਕੀਤੀ ਗਈ। ਪਹਿਲੇ, ਦੂਜੇ ਅਤੇ ਤੀਜੇ ਦਰਜੇ ਤੇ ਆਏ ਵਿਦਿਆਰਥੀਆਂ ਦੀ ਹੌਂਸਲਾਫਜ਼ਾਈ ਲਈ ਇਨਾਮ ਵੰਡੇ ਗਏ । ਇਸ ਮੌਕੇ ਸਕੂਲ ਵਿੱਚ ਪੌਦੇ ਵੀ ਲਗਾਏ ਗਏ।

No comments: