BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸੇਂਟ ਸੋਲਜਰ ਸਕੂਲ ਵਿੱਚ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਜੰਡਿਆਲਾ ਗੁਰੂ 29 ਸਤੰਬਰ (ਕੰਵਲਜੀਤ ਸਿੰਘ, ਪ੍ਰਗਟ ਸਿੰਘ)- ਅੱਜ ਮਿਤੀ 28-9-2017 ਨੂੰ ਸੇਂਟ ਸੋਲਜਰ ਇਲੀਟ ਕਾਂਨਵੈਟ ਸਕੂਲ, ਜੰਡਿਆਲਾ ਗੁਰੂ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਾਰੇ ਸਕੂਲ ਦੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਸਭ ਤੋ ਪਹਿਲਾ ਸਕੂਲ ਦੇ ਆਧਿਆਪਕ ਸੁਖਚੈਨ ਸਿੰਘ ਜੀ ਨੇ ਸ਼ਹੀਦ ਭਗਤ ਸਿੰਘ ਜੀ ਦੀ ਜੀਵਨੀ 'ਤੇ ਚਾਨਣਾ ਪਾਇਆ। ਉਪਰੰਤ ਸਕੂਲ ਦੇ ਮੈਨਜਿੰਗ ਡਾਇਰੈਕਟਰ ਸ. ਮੰਗਲ ਸਿੰਘ ਕਿਸ਼ਨਪੁਰੀ ਜੀ ਨੇ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਅਤੇ ਉਹਨਾਂ ਦੇ ਵਿਚਾਰਾਂ ਬਾਰੇ ਦੱਸਿਆ ਅਤੇ ਬੱਚਿਆਂ ਨੂੰ ਇਹਨਾਂ ਵਿਚਾਰਾ ਨੂੰ ਆਪਣੇ ਜੀਵਨ ਵਿੱਚ ਸ਼ਾਮਿਲ ਕਰਨ ਲਈ ਕਿਹਾ। ਉਨਾਂ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਲਈ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਨੂੰ ਆਪਣੇ ਜੀਵਨ ਦਾ ਧਾਰਨੀ ਬਣਾਉਣਾ ਬਹੁਤ ਜਰੂਰੀ ਹੈ। ਉਸ ਤੋ ਬਾਅਦ ਭਗਤ ਸਿੰਘ ਜੀ ਦੀ ਫੋਟੋ ਤੇ ਸਾਰੇ ਬੱਚਿਆਂ ਅਤੇ ਸਮੂਹ ਸਟਾਫ ਨੇ ਫੁੱਲਾਂ ਦੀ ਵਰਖਾ ਕੀਤੀ। ਇਸ ਮੌਕੇ ਸਕੂਲ ਪਿ੍ਰੰਸੀਪਲ ਅਮਰਪ੍ਰੀਤ ਕੌਰ ਜੀ, ਵਰਿਤੀ ਦੁਗਾ (ਕੋਅਰਡੀਨੇਟਰ), ਸ਼ਿਲਪਾ ਸ਼ਰਮਾ (ਕੋਅਰਡੀਨੇਟਰ), ਵਾਇਸ ਪਿ੍ਰੰਸੀਪਲ  ਹਰਦੇਵ ਸਿੰਘ, ਜਸਬੀਰ ਸਿੰਘ ਆਦਿ ਨੇ ਵੀ ਸ਼ਹੀਦ ਭਗਤ ਸਿੰਘ ਜੀ ਦੀ  ਫੋਟੋ ਤੇ ਫੁੱਲ ਸਮਰਪਿਤ ਕਰਕੇ ਉਹਨਾਂ ਦਾ ਜਨਮ ਦਿਹਾੜਾ ਮਨਾਇਆ।

No comments: