BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸ਼੍ਰੀਮਾਨ 1008 ਸੰਤ ਜਗਜੀਤ ਸਿੰਘ ਸ਼ਾਸਤਰੀ ਜੀ ਦਾ ਬਸ਼ੀਰਪੁਰਾ ਦੀ ਸੰਗਤ ਵੱਲੋਂ ਨਿੱਘਾ ਸਵਾਗਤ

ਜਲੰਧਰ 29 ਅਕਤੂਬਰ (ਦਲਵੀਰ ਸਿੰਘ)- ਸ਼੍ਰੀਮਾਨ 1008 ਸੰਤ ਜਗਜੀਤ ਸਿੰਘ ਜੀ ਸ਼ਾਸਤਰੀ ਮੁਖੀ ਨਿਰਮਲ ਸੰਤਪੁਰਾ ਹਰਿਦੁਆਰ ਕਨਖਲ ਵਾਲੇ ਅਤੇ ਮੁਖੀਆ ਨਿਰਮਲ ਪੰਚਾਇਤੀ ਅਖਾੜਾ ਕਨਖਲ ਵਾਲੇ ਆਪਣੀ ਪੰਜਾਬ ਫੇਰੀ ਦੌਰਾਨ ਜਲੰਧਰ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਦੌਰਾਨ ਮੁਹੱਲਾ ਬਸ਼ੀਰਪੁਰਾ ਦੇ ਗੁਰਦੁਆਰਾ ਯਾਦਗਾਰ ਬੀਬਾ ਨਿਰੰਜਨ ਕੌਰ ਜੀ ਦੇ ਮੁੱਖ ਸੇਵਾਦਾਰ ਸੰਤ ਬਾਬਾ ਜਸਵਿੰਦਰ ਸਿੰਘ ਅਤੇ ਸਮੂਹ ਮੁਹੱਲਾ ਨਿਵਾਸੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸੰਤ ਜਗਜੀਤ ਸਿੰਘ ਜੀ ਸ਼ਾਸਤਰੀ ਨੂੰ ਸਿਰੋਪਾਓ ਭੇਂਟ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਸੰਤ ਜਗਜੀਤ ਸਿੰਘ ਜੀ ਨੇ ਸਮੂਹ ਸਾਧ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀ ਵਧਾਈ ਦਿੱਤੀ ਅਤੇ 29 ਅਕਤੂਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਕੱਢੇ ਜਾ ਰਹੇ ਮਹਾਨ ਨਗਰ ਕੀਰਤਨ ਵਿਚ ਹੁੰਮ ਹੁੰਮਾ ਕੇ ਸ਼ਾਮਲ ਹੋ ਕੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਸ਼ੀਰਵਾਦ ਲੈਣ। ਇਸ ਮੌਕੇ 'ਤੇ ਸੰਤ ਬਾਬਾ ਜਸਵਿੰਦਰ ਸਿੰਘ, ਸੁਰਿੰਦਰ ਸਿੰਘ ਛਿੰਦਾ, ਸੁਰਜੀਤ ਸਿੰਘ ਪੱਪੂ, ਕੇਤਨ, ਜਸਵੀਰ ਸਿੰਘ (ਮਨੂੰ) ਆਦਿ ਮੌਜੂਦ ਸਨ।

No comments: