BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਯੂਥ ਕਲੱਬਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕਰਾਂਗੇ-ਬ੍ਰਹਮ ਮਹਿੰਦਰਾ

ਬ੍ਰਹਮ ਮਹਿੰਦਰਾ ਤੇ ਵਿਸ਼ਵਾਸ਼ ਸੈਣੀ ਯੂਥ ਕਲੱਬਾਂ ਨੂੰ ਸਨਮਾਨਿਤ ਕਰਦੇ ਹੋਏ।
ਪਟਿਆਲਾ 2 ਅਕਤੂਬਰ (ਜਸਵਿੰਦਰ ਆਜ਼ਾਦ)- ਸ਼ਹੀਦ ਭਗਤ ਸਿੰਘ ਯੂਥ ਕਲੱਬ ਅਤੇ ਸੀਨੀਅਰ ਕਾਂਗਰਸੀ ਆਗੂ ਵਿਸ਼ਵਾਸ਼ ਸੈਣੀ ਦੀ ਅਗਵਾਈ ਹੇਠ ਸਥਾਨਕ ਹੀਰਾ ਬਾਗ ਵਾਰਡ ਨੰ. 30 ਵਿਖੇ ਦੁਸ਼ਹਿਰੇ ਦੇ ਸਬੰਧ ਵਿਚ ਰੱਖੇ ਗਏ ਇਕ ਸਮਾਗਮ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਬੋਲਦਿਆਂ ਕਿਹਾ ਕਿ ਯੂਥ ਕਲੱਬਾਂ ਦੀਆਂ ਸਾਰੀਆਂ ਹੀ ਮੰਗਾਂ ਨੂੰ ਜਲਦੀ ਹੀ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ ਅਤੇ ਯੂਥ ਆਗੂਆਂ ਨੂੰ ਉਨਾਂ ਦਾ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਸੰਤ ਬਾਂਗਾ ਅਤੇ ਪਿੰਗਲਵਾੜਾ ਆਸ਼ਰਮ ਦੇ ਬਾਬਾ ਬਲਬੀਰ ਸਿੰਘ ਵੀ ਉਚੇਚੇ ਤੌਰ 'ਤੇ ਪਹੁੰਚੇ ਅਤੇ ਸਮਾਗਮ ਦੀ ਸ਼ੋਭਾ ਵਧਾਈ। ਇਸ ਮੌਕੇ ਵਿਸ਼ਵਾਸ਼ ਸੈਣੀ ਨੇ ਆਏ ਹੋਏ ਸਾਰੇ ਹੀ ਸੀਨੀਅਰ ਆਗੂਆਂ ਦਾ ਸਨਮਾਨ ਕਰਦੇ ਹੋਏ ਕਿਹਾ ਕਿ ਜਲਦੀ ਹੀ ਪਟਿਆਲਾ ਸ਼ਹਿਰ ਵਿਚ ਵਿਕਾਸ ਦੇ ਕੰਮ ਹੋਣਗੇ ਅਤੇ ਪਟਿਆਲਾ ਇਕ ਮਾਡਲ ਸ਼ਹਿਰ ਦੇ ਰੂਪ ਵਿਚ ਵਿਕਸਿਤ ਹੋਵੇਗਾ। ਇਸ ਮੌਕੇ ਅਨਿਲ ਮੌਦਗਿਲ, ਕੁੱਕੂ ਢੀਂਡਸਾ, ਅੰਕਿਤ ਵਰਮਾ, ਜਸਪਾਲ ਧੰਜੂ, ਵਿਨੋਦ ਅਹੂਜਾ, ਕੁਲਵੰਤ ਸਿੰਘ, ਰਾਮ ਸਿੰਘ, ਹਰਪਾਲ ਸਿੰਘ, ਦੀਪਕ ਧੀਮਾਨ, ਗੁਰਤੇਜ, ਮੋਹਨ ਆਦਿ ਮੌਕੇ 'ਤੇ ਹਾਜ਼ਰ ਸਨ।

No comments: