BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸਰਬੱਤ ਦੇ ਭਲੇ ਨੂੰ ਸਮਰਪਿਤ ਸ਼ੀ੍ ਅਖੰਡ ਪਾਠ ਅਤੇ ਗੁਰਮਤਿ ਸਮਾਗਮ ਕਰਵਾਏ

ਤਲਵੰਡੀ ਸਾਬੋ, 27 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਸਰਬੱਤ ਦੇ ਭਲੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਅਤੇ ਗੁਰਮਤਿ ਸਮਾਗਮ ਆਯੋਜਿਤ ਕੀਤੇ ਗਏ। ਸਮੂਹ ਸਟਾਫ ਦੀ ਸੁਚੱਜੀ ਅਗਵਾਈ ਵਿੱਚ ਵਿਦਿਆਰਥੀਆਂ ਵੱਲੋਂ ਕੀਤੇ ਗਏ ਇਸ ਉਪਰਾਲੇ ਤਹਿਤ ਬੜੇ ਹੀ ਸ਼ਾਨਦਾਰ ਤਰੀਕੇ ਨਾਲ ਸ਼ੀ੍ ਗੁਰੂ ਗ੍ਰੰਥ ਸਾਹਿਬ ਜੀ ਦਾ ਸੁਆਗਤ ਕਰਦਿਆਂ ਸ਼ੀ੍ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਮਨੇਜਿੰਗ ਡਾਇਰੈਕਟਰ ਸ. ਸੁਖਰਾਜ ਸਿੰਘ ਸਿੱਧੂ ਨੇ ਸਮੂਹ ਆਯੋਜਕਾਂ ਦੇ ਇਸ ਸਰਬੱਤ ਦੇ ਭਲੇ ਵਾਲੇ ਕਾਰਜ ਲਈ ਧੰਨਵਾਦ ਕੀਤਾ ਅਤੇ ਪ੍ਰੋਤਸ਼ਾਹਨ ਭਰੇ ਸ਼ਬਦ ਕਹੇ। ਉਨਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਮੁੱਚੀ ਮਾਨਵਤਾ ਲਈ ਸਰਬ-ਸਾਂਝੇ ਉਪਦੇਸ਼ ਨੂੰ ਜਿੰਦਗੀ ਵਿੱਚ ਅਪਨਾਉਣ ਲਈ ਪ੍ਰੇਰਨਾਮਈ ਸ਼ਬਦ ਕਹੇ। ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਬੜੀ ਹੀ ਸ਼ਰਧਾ ਭਾਵਨਾ ਸਹਿਤ ਹੱਥੀਂ ਸੇਵਾ ਕਰਦਿਆਂ ਗੁਰਬਾਣੀ ਪਾਠ ਸ੍ਰਵਣ ਕਰਕੇ ਲਾਹਾ ਲਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ  ਉਪਰੰਤ ਸਾਧ ਸੰਗਤ ਨੂੰ ਲੰਗਰ ਵਰਤਾਏ ਗਏ। ਇਸ ਮੌਕੇ ਵਿਦਿਆਰਥੀਆਂ ਵੱਲੋਂ ਕੀਰਤਨ ਸੰਚਾਰ ਵੀ ਕੀਤੇ ਗਏ।ਦੂਰੋਂ ਨੇੜਿਉਂ ਆਈਆਂ ਟੀਮਾਂ ਵੱਲੋਂ ਸਿੱਖ ਮਾਰਸ਼ਲ ਆਰਟ ਗੱਤਕੇ ਦੇ ਜੌਹਰ ਵੀ ਦਿਖਾਏ ਗਏ। ਇਸ ਮੌਕੇ ਉਪ-ਕੁਲਪਤੀ ਕਰਨਲ ਡਾ. ਭੁਪਿੰਦਰ ਸਿੰਘ ਧਾਲੀਵਾਲ ਨੇ ਸਮੂਹ ਮਨੇਜਮੈਂਟ, ਹੋਰ ਮਹਿਮਾਨਾਂ ਅਤੇ ਆਯੋਜਕਾਂ ਲਈ ਧੰਨਵਾਦੀ ਸ਼ਬਦ ਕਹੇ ਅਤੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੋਤਸ਼ਾਹਤ ਕੀਤਾ। ਇਸ ਮੌਕੇ ਹੋਰਨਾਂ ਸ਼ਖਸ਼ੀਅਤਾਂ ਤੋਂ ਇਲਾਵਾ ਪ੍ਰੋ. ਵਾਈਸ ਚਾਂਸਲਰ ਡਾ. ਜਗਪਾਲ ਸਿੰਘ, ਡਾ. ਜਗਤਾਰ ਸਿੰਘ ਧੀਮਾਨ, ਡਾ. ਨਰਿੰਦਰ ਸਿੰਘ, ਡਾ. ਅਸ਼ਵਨੀ ਸੇਠੀ, ਡਾ. ਅਮਿਤ ਟੁਟੇਜਾ, ਡਾ. ਅਜਮੇਰ ਸਿੰਘ ਸਿੱਧੂ, ਸ਼੍ਰੀ ਮੁਨੀਸ਼ ਬਾਂਸਲ ਅਤੇ ਯੂਨੀਵਰਸਿਟੀ ਦੇ ਹੋਰ ਡੀਨ ਡਾਇਰੈਕਟਰਜ਼ ਮੌਜੂਦ ਸਨ। ਸਾਰੇ ਲੋੜੀਦੇਂ ਇੰਤਜਾਮਾਤ ਪ੍ਰਬੰਧ ਅਫਸਰ ਗੁਰਦੇਵ ਸਿੰਘ ਕੋਟਫਤਾ, ਪ੍ਰੋ. ਗੁਰਜੀਤ ਸਿੰਘ ਅਤੇ ਵਿਦਿਆਰਥੀ ਕਮੇਟੀ ਵੱਲੋਂ ਕੀਤੇ ਗਏ।

No comments: