BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸੇਂਟ ਸੋਲਜਰ ਵਿਦਿਆਰਥੀਆਂ ਨੇ ਜਿੱਤਿਆ ਬੈਸਟ ਰਿਸਰਚਰ ਅਵਾਰਡ

ਜਲੰਧਰ 3 ਅਕਤੂਬਰ (ਜਸਵਿੰਦਰ ਆਜ਼ਾਦ)- ਪੰਜਾਬ ਯੂਨੀਵਰਸਿਟੀ ਹੁਸ਼ਿਆਰਪੁਰ ਕੈਂਪਸ ਵਿੱਚ ਕਰਵਾਏ ਗਏ ਸਟੇਟ ਮੂਟ ਕੰਪਟੀਸ਼ਨ ਵਿੱਚ ਸੇਂਟ ਸੋਲਜਰ ਲਾਅ ਕਾਲਜ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬੈਸਟ ਰਿਸਰਚਰ ਅਵਾਰਡ ਪ੍ਰਾਪਤ ਕੀਤਾ। ਕਾਲਜ ਡਾਇਰੈਕਟਰ ਡਾ.ਐਸ.ਸੀ ਸ਼ਰਮਾ, ਪ੍ਰਿੰਸੀਪਲ ਪ੍ਰੋ.ਸਿੰਮੀ ਥਿੰਦ ਨੇ ਟੀਮ ਵਿਦਿਆਰਥੀਆਂ ਸਿਮਰਨ, ਨੇਹਾ ਤੁਲੀ ਅਤੇ ਕਰਨ ਕਪੂਰ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਇਸੇ ਤਰ੍ਹਾਂ ਹੀ ਮਿਹਨਤ ਕਰ ਨਾਮ ਚਮਕਾਉਣ ਨੂੰ ਕਿਹਾ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਸਫਲਤਾ ਦਾ ਸਿਹਰਾ ਕਾਲਜ ਮੈਨੇਜਮੈਂਟ ਅਤੇ ਮਾਪਿਆਂ ਨੂੰ ਦਿੱਤਾ। ਚੇਅਰਮੈਨ ਅਨਿਲ ਚੋਪੜਾ, ਵਾਇਸ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ, ਪ੍ਰੋ-ਚੇਅਰਮੈਨ ਪਿ੍ਰੰਸ ਚੋਪੜਾ ਨੇ ਕਾਲਜ ਮੈਨੇਜਮੈਂਟ ਅਤੇ ਵਿਦਿਆਰਥੀਆਂ ਦੀ ਕੜੀ ਮਿਹਨਤ ਦੀ ਸ਼ਲਾਘਾ ਕਰਦੇ ਹੋਏ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆ।

No comments: