BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਬਲਦੀ ਮਿਸਾਲ ਸਮਾਜ ਸੁਧਾਰ ਸੰਸਥਾ ਵੱਲੋਂ ਕਰਵਾਏ ਸੈਮੀਨਾਰ ਮੌਕੇ ਸਕੂਲੀ ਖੇਡਾਂ 'ਚ ਮੱਲਾਂ ਮਾਰਨ ਵਾਲੇ ਖਿਡਾਰੀ ਦਾ ਕੀਤਾ ਸਨਮਾਨ

ਤਲਵੰਡੀ ਸਾਬੋ, 29 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਬਲਦੀ ਮਿਸਾਲ ਸਮਾਜ ਸੁਧਾਰ ਸੰਸਥਾ ਪਿੰਡ ਗੋਲੇਵਾਲਾ ਵੱਲੋਂ ਕਾਕਾ ਜਸ਼ਨਪ੍ਰੀਤ ਦੇ ਸਹਿਯੋਗ ਨਾਲ ਪਿੰਡ ਦੀ ਡਿਸਪੈਂਸਰੀ ਵਿਖੇ ਬਾਬਾ ਫਰੀਦ ਇੰਸਟੀਚਿਊਟ ਦਿਉਣ ਦੁਆਰਾ ਐਨ ਐਸ ਐਸ ਦਾ ਸੈਮੀਨਾਰ ਆਯੋਜਿਤ ਕੀਤਾ ਗਿਆ ਜਿਸ ਵਿੱਚ ਮਾਹਿਰਾਂ ਵੱਲੋਂ ਜਿੱਥੇ ਭਰੂਣ ਹੱਤਿਆ, ਨਸ਼ਿਆਂ, ਅੰਧ ਵਿਸ਼ਵਾਸ ਵਰਗੀਆਂ ਸਮਾਜਿਕ ਬੁਰਾਈਆਂ 'ਤੇ ਆਪਣੇ ਵਿਚਾਰ ਪੇਸ਼ ਕੀਤੇ ਉੱਥੇ ਇਸ ਮੌਕੇ ਸਕੂਲੀ ਖੇਡਾਂ ਦੌਰਾਨ ਤੈਰਾਕੀ ਅਤੇ ਦੌੜਾਂ ਵਿੱਚ ਮੱਲਾਂ ਮਾਰਨ ਵਾਲੇ ਪਿੰਡ ਦੇ ਖਿਡਾਰੀ ਨੂੰ ਸਨਮਾਨਿਤ ਕੀਤਾ। ਸੈਮੀਨਾਰ ਮੌਕੇ ਇਕੱਤਰ ਹੋਏ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਜਿੱਥੇ ਪਿੰਡ ਵਿੱਚ ਬਣੀ ਬਲਦੀ ਮਿਸਾਲ ਸਮਾਜ ਸੁਧਾਰ ਸੰਸਥਾ ਦੇ ਕੰਮਾਂ ਦੇ ਵਿਸਥਾਰ ਬਾਰੇ ਚਾਨਣਾ ਪਾਇਆ ਉੱਥੇ ਪ੍ਰੋ. ਗੁਰਲਾਲ ਸਿੰਘ ਅਤੇ ਵੱਖ-ਵੱਖ ਬੁਲਾਰਿਆਂ ਨੇ ਲੋਕਾਂ ਨੂੰ ਸਮਾਜ ਅੰਦਰ ਫੈਲੀਆਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖਤਮ ਕਰਨ ਲਈ ਜਾਗਰੂਕ ਹੋ ਕੇ ਇਕਮੁੱਠ ਹੋਣ ਦੀ ਅਪੀਲ ਕੀਤੀ ਉੱਥੇ ਨਸ਼ੇ ਵਰਗੀ ਭਿਆਨਕ 'ਤੇ ਵੀ ਚਿੰਤਾ ਪ੍ਰਗਟ ਕੀਤੀ। ਵਾਤਾਵਰਨ ਅੰਦਰ ਫੈਲ ਰਹੇ ਪ੍ਰਦੂਸ਼ਣ 'ਤੇ ਚਿੰਤਾ ਜਾਹਿਰ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਜੇ ਅਸੀਂ ਲੰਬੀ ਜਿੰਦਗੀ ਜੀਣਾ ਚਾਹੁੰਦੇ ਹਾਂ ਤਾਂ ਸਾਨੂੰ ਵਾਤਾਵਰਨ ਪ੍ਰਤੀ ਵੀ ਜਾਗਰੂਕ ਹੋਣਾ ਪਵੇਗਾ। ਸੰਸਥਾ ਦੇ ਚੇਅਰਮੈਨ ਇਕਬਾਲ ਸਿੰਘ ਪ੍ਰੀਤ ਨੇ ਕਿਹਾ ਕਿ ਦਿਨੋਂ ਦਿਨ ਹੋ ਰਹੀ ਦਰੱਖਤਾਂ ਦੀ ਅੰਨ੍ਹੇਵਾਹ ਕਟਾਈ ਨੂੰ ਰੋਕ ਕੇ ਹਰ ਵਿਅਕਤੀ ਨੂੰ ਘੱਟੋ ਘੱਟ ਇੱਕ ਰੁੱਖ ਤਾਂ ਲਾਜਮੀ ਲਾਉਣਾ ਚਾਹੀਦਾ ਹੈ ਤਾਂ ਹੀ ਅਸੀਂ ਵਾਤਾਵਰਨ ਦੇ ਵਿਗਾੜ ਨੂੰ ਠੀਕ ਕਰ ਸਕਦੇ ਹਾਂ। ਇਸ ਮੌਕੇ ਬੀਤੇ ਦਿਨੀਂ ਹੋਈਆਂ ਸਕੂਲੀ ਖੇਡਾਂ ਵਿੱਚ ਪਿੰਡ ਦੇ ਸਰਕਾਰੀ ਸਕੂਲ ਦੇ ਖਿਡਾਰੀ ਕਾਕਾ ਹਰਦੀਪ ਸਿੰਘ ਪੁੱਤਰ ਭੰਗਾ ਸਿੰਘ ਦੁਆਰਾ ਤੈਰਾਕੀ, 100 ਮੀਟਰ ਦੌੜ ਵਿੱਚ ਪਹਿਲੀ ਪੁਜੀਸ਼ਨ ਅਤੇ 50 ਮੀਟਰ ਦੌੜ ਲਈ ਦੂਜੀ ਪੁਜੀਸ਼ਨ ਲੈ ਕੇ ਪਿੰਡ ਦਾ ਨਾਮ ਰੌਸ਼ਨ ਕਰਨ ਲਈ ਸੰਸਥਾ ਵੱਲੋਂ ਵਿਸ਼ੇਸ਼ ਤੌਰ 'ਤੇ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਵਦੀਪ ਸਿੰਘ, ਬੀਰ ਸਿੰਘ ਖਾਲਸਾ, ਜਸਵੀਰ ਸਿੰਘ, ਸੰਦੀਪ ਸਿੰਘ, ਹੈਰੀ ਸਿੰਘ, ਦਾਰਾ ਸਿੰਘ ਫੌਜੀ ਤੋਂ ਇਲਾਵਾ ਪਿੰਡ ਅਤੇ ਇਲਾਕੇ ਦੇ ਬੁੱਧੀਜੀਵੀਆਂ ਨੇ ਸ਼ਿਰਕਤ ਕੀਤੀ।

No comments: