BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਸ਼ਬਦ ਗਾਇਨ ਕਰਦੇ ਹੋਏ ਵਿਦਿਆਰਥੀ, ਪ੍ਰਿੰਸੀਪਲ ਪਲਵਿੰਦਰ ਸਿੰਘ ਤੇ ਸਮੂਹ ਸਟਾਫ
ਜੰਡਿਆਲਾ ਗੁਰੂ 7 ਅਕਤੂਬਰ (ਕੰਵਲਜੀਤ ਸਿੰਘ, ਪ੍ਰਗਟ ਸਿੰਘ)- ਜੰਡਿਆਲਾ ਗੁਰੂ ਦੇ ਨੇੜੇ ਸਥਿਤ ਜੀ ਟੀ ਰੋਡ ਉਪਰ ਤਰਨਾ ਦਲ ਦੀ ਰਹਿਣਮਾਈ ਹੇਠ ਚਲ ਰਹੇ ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲ੍ਹੀਆਂ ਵਿਖੇ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਵਿੱਚ ਸਮੂਹ ਸਟਾਫ ਨੇ ਮਿਲ ਕੇ ਸ਼੍ਰੀ ਜਪਜੀ ਸਾਹਿਬ ਜੀ ਦੇ ਪਾਠ ਕੀਤੇ ਅਤੇ ਬੱਚਿਆਂ ਨੇ ਸ਼ਬਦ ਗਾਇਨ ਕੀਤੇ ਅਤੇ ਚਾਹ ਦਾ ਲੰਗਰ ਅਟੁੱਟ ਵਰਤਾਇਆ ਗਿਆ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪਲਵਿੰਦਰਪਾਲ ਸਿੰਘ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਜੀਵਨੀ ਬਾਰੇ ਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕੇ ਗੁਰੂ ਸਾਹਿਬ ਬਹੁਤ ਹੀ ਨਿਮਰਤਾ ਵਾਲੇ ਸਨ, ਇਸੇ ਤਰ੍ਹਾਂ ਸਾਨੂੰ ਨਿਮਰਤਾ ਵਿੱਚ ਰਹਿਣਾ ਚਾਹੀਦਾ ਹੈ,ਕਿਉਕਿ ਨਿਮਰਤਾ ਵਿੱਚ ਰਹਿ ਕੇ ਹੀ ਸਭ ਕੁਝ ਹਾਸਿਲ ਕੀਤਾ ਜਾ ਸਕਦਾ ਹੈ।

No comments: