BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਖੇਤੀਬਾੜੀ ਵਿਭਾਗ ਦੀ ਮੰਡੀਕਰਨ ਟੀਮ ਵੱਲੋਂ ਵੱਖ-ਵੱਖ ਮੰਡੀਆਂ 'ਚ ਝੋਨੇ ਦੀ ਖਰੀਦ ਦਾ ਜਾਇਜਾ

ਵੱਧ ਤੋਲ ਕਰਨ ਵਾਲੇ ਆੜਤੀਆਂ ਖਿਲਾਫ ਕਾਰਵਾਈ ਲਈ ਲਿਖਿਆ
ਜੰਡਿਆਲਾ ਗੁਰੂ 27 ਅਕਤੂਬਰ (ਕੰਵਲਜੀਤ ਸਿੰਘ, ਪ੍ਰਗਟ ਸਿੰਘ)- ਡਿਪਟੀ ਕਮਿਸ਼ਨਰ ਸ. ਗੁਰਲਵਲੀਨ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਦੀ ਮੰਡੀਕਰਨ ਸ਼ਾਖਾ ਵੱਲੋਂ ਡਾ ਅਮਰੀਕ ਸਿੰਘ ਸਹਾਇਕ ਮੰਡੀਕਰਨ ਅਫਸਰ ਦੀ ਅਗਵਾਈ ਵਾਲੀ ਟੀਮ ਵੱਲੋਂ ਧਾਰੀਵਾਲ, ਬਾਂਗੋਵਾਣੀ, ਬਟਾਲਾ, ਘੁਮਾਣ ਅਤੇ ਸ਼੍ਰੀ ਹਰਗੋਬਿੰਦਪੁਰ ਦਾਣਾ ਮੰਡੀਆਂ ਦਾ ਦੌਰਾ ਕੀਤਾ ਗਿਆ। ਇਸ ਟੀਮ ਵਿੱਚ ਡਾ ਸ਼ਾਹਬਾਜ਼ ਸਿੰਘ ਚੀਮਾ ਖੇਤੀਬਾੜੀ ਵਿਕਾਸ ਅਫਸਰ (ਮੰਡੀਕਰਨ), ਜਗਜੀਤ ਸਿੰਘ ਬੇਲਦਾਰ ਸ਼ਾਮਿਲ ਸਨ। ਟੀਮ ਵੱਲੋਂ ਆਪਣੇ ਦੌਰੇ ਦੌਰਾਨ ਮੰਡੀਆਂ ਵਿੱਚ ਹੋ ਰਹੀ ਤੁਲਾਈ ਦਾ ਮੌਕੇ ਤੇ ਜਾਇਜ਼ਾ ਲਿਆ ਅਤੇ ਤੋਲ ਚੈੱਕ ਕੀਤੇ ਗਏ। ਦਾਣਾ ਮੰਡੀ ਬਟਾਲਾ ਵਿੱਚ ਇਕੱਤਰ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਇਸ ਵਾਰ ਮੌਸਮ ਝੋਨੇ ਦੀ ਕਾਸਤ ਦੇ ਅਨਕੂਲ ਰਹਿਣ ਕਾਰਨ ਪ੍ਰਤੀ ਏਕੜ ਵਧੇਰੇ ਪੈਦਾਵਾਰ ਹੋਈ ਹੈ। ਉਨਾਂ ਕਿਹਾ ਕਿ ਕਿਸਾਨਾਂ ਅੰਦਰ ਜਾਗਰੁਕਤਾ ਵਧਣ ਕਾਰਨ ਇਸ ਵਾਰ ਝੋਨੇ ਦੀ ਫਸਲ ਵਿੱਚ ਕੀੜੇਮਾਰ ਰਸਾਇਣਾਂ ਅਤੇ ਖਾਦਾਂ ਦੀ ਖਪਤ ਕਾਫੀ ਘਟੀ ਹੈ, ਜਿਸ ਨਾਲ ਖੇਤੀ ਲਾਗਤ ਖਰਚੇ ਘਟਣ ਨਾਲ ਕਿਸਾਨਾਂ ਦੀ ਸ਼ੁੱਧ ਖੇਤੀ ਆਮਦਨ ਵਿੱਚ ਵਾਧਾ ਹੋ ਰਹੀ ਹੈ। ਉਨ੍ਹਾਂ ਝੋਨੇ ਦੀਆਂ ਕਿਸਮਾਂ ਸੰਬੰਧੀ ਪਾਏ ਜਾ ਰਹੇ ਭੁਲੇਖਿਆਂ ਬਾਰੇ ਕਿਹਾ ਕਿ ਝੋਨੇ ਦੀ ਕਿਸੇ ਵੀ ਕਿਸਮ ਨੂੰ ਜਾਰੀ ਕਰਨ ਤੋਂ ਪਹਿਲਾਂ, ਡਾਇਰੈਕਟਰ ਖੇਤੀਬਾੜੀ ਵਿਭਾਗ ਦੀ ਪ੍ਰਧਾਨਗੀ ਹੇਠ ਬਣੀ ਸਟੇਟ ਵਰਾਇਟੀ ਅਪਰੂਵਲ ਕਮੇਟੀ ਵਿੱਚ ਸ਼ੈੱਲਰ ਐਸੋਸੀਏਸ਼ਨ, ਖ੍ਰੀਦ ਏਜੰਸੀਆਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤੀ ਮਾਹਿਰ ਦੇ ਨੁਮਾਇੰਦੇ ਸ਼ਾਮਿਲ ਹੁੰਦੇ ਹਨ ਅਤੇ ਕਿਸਮ ਨੂੰ ਪੂਰੀ ਤਰਾਂ ਘੋਖ ਕੇ ਜਾਰੀ ਕਰਦੇ ਹਨ।
ਡਾ. ਅਮਰੀਕ ਸਿੰਘ ਨੇ ਕਿਸਾਨਾਂ ਨੂੰ ਕਿਹਾ ਕਿ ਝੋਨੇ ਦਾ ਉਚਿਤ ਭਾਅ ਲੈਣ ਲਈ ਫਸਲ ਨੂੰ ਪੂਰੀ ਤਰਾਂ ਪੱਕਣ ਤੇ ਕਟਾਈ ਕਰਕੇ ਮੰਡੀ ਵਿੱਚ ਲਿਆਂਦਾ ਜਾਵੇ ਤਾਂ ਜੋ ਕਿਸੇ ਕਿਸਮ ਦੀ ਮੁਸ਼ਕਲ ਤੋਂ ਬਚਿਆ ਜਾ ਸਕੇ। ਉਨਾਂ ਨੇ ਆੜਤੀਆਂ ਨੂੰ ਕਿਹਾ ਕਿ ਝੋਨੇ ਦੀ ਤੁਲਾਈ ਸਮੇਂ ਤੋਲ ਸਹੀ ਕੀਤਾ ਜਾਵੇ ਤਾਂ ਜੋ ਕਿਸਾਨ ਦਾ ਕੋਈ ਵਿੱਤੀ ਨੁਕਸਾਨ ਨਾ ਹਵੇ ਅਤੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਤੁਲਾਈ ਸਮੇਂ ਕੰਡਾ ਖੁਦ ਚੈੱਕ ਕਰਕੇ ਤੁਲਾਈ ਸ਼ੁਰੂ ਕਰਵਾਉਣ।
ਇਸ ਮੌਕੇ ਖੇਤੀਬਾੜੀ ਅਧਿਕਾਰੀ ਡਾ ਸ਼ਾਹਬਾਜ਼ ਸਿੰਘ ਨੇ ਕਿਹਾ ਕਿ ਫਸਲ ਦੀ ਵਿਕਰੀ ਉਪਰੰਤ ਪੱਕੀ ਪਰਚੀ ਭਾਵ ''ਜੇ'' ਫਾਰਮ ਜ਼ਰੂਰ ਲਿਆ ਜਾਵੇ, ਜੇਕਰ ਆੜਤੀ ''ਜੇ'' ਫਾਰਮ ਦੇਣ ਤੋਂ ਇਨਕਾਰੀ ਹੁੰਦਾ ਹੈ ਜਾਂ ਕੱਚੀ ਪਰਚੀ ਦਿੰਦਾ ਹੈ ਤਾਂ ਕਿਸਾਨ ਜ਼ਿਲਾ ਮੰਡੀ ਅਫਸਰ ਨੂੰ ਲਿਖਤੀ ਰੂਪ ਵਿੱਚ ਸ਼ਿਕਾਇਤ ਕਰ ਸਕਦੇ ਹਨ। ਇਸ ਮੌਕੇ ਜਿੰਨਾਂ ਆੜਤੀਆਂ ਦੇ ਤੋਲ ਵੱਧ ਤੋਲ ਪਾਏ ਗਏ ਉਨਾਂ ਤੋਂ ਮੌਕੇ ਤੇ ਵਾਧੂ ਤੋਲੀ ਜਿਨਸ ਦੇ ''ਜੇ'' ਫਾਰਮ ਕਟਵਾ ਕੇ ਕਿਸਾਨ ਨੂੰ ਬਣਦਾ ਮੁਆਵਜ਼ਾ ਦਵਾ ਦਿੱਤਾ ਗਿਆ ਅਤੇ ਅਗਲੇਰੀ ਕਾਰਵਾਈ ਲਈ ਸਕੱਤਰ ਮਾਰਕੀਟ ਕਮੇਟੀ ਨੁੰ ਲਿਖ ਦਿਤਾ ਗਿਆ।

No comments: