BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਜੰਗਲਾਤ ਮੰਤਰੀ ਧਰਮਸੌਤ ਨੇ ਕਾਂਰਗਸੀ ਉਮੀਦਵਾਰ ਜਾਖੜ ਨਾਲ ਭੋਆ ਹਲਕੇ ਦੀਆਂ ਚੋਣ ਗਤੀਵਧੀਆਂ ਸੰਬੰਧੀ ਕੀਤੀ ਮੀਟਿੰਗ

  • ਭੋਆ ਹਲਕੇ ਦੇ ਲੋਕਾਂ ਦੀਆਂ ਸਮਸਅਿਾਵਾਂ ਤੋਂ ਵੀ ਕਰਵਾਇਆ ਜਾਣੂ
  • ਭੋਆ ਹਲਕੇ ਵਿਚੋਂ ਕਾਂਗਰਸ ਪਾਰਟੀ ਰਿਕਾਰਡ ਤੋੜ ਜਿੱਤ ਦਰਜ ਕਰੇਗੀ : ਧਰਮਸੌਤ
ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨਾਲ ਮੀਟਿੰਗ ਉਪਰੰਤ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਤੇ ਹੋਰ।
ਭੋਆ 8 ਅਕਤੂਬਰ (ਅਸ਼ਵਨੀ ਭਗਤ)- ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜਿਮਨੀ ਚੋਣ ਨੂੰ ਲੈ ਕੇ ਜੰਗਲਾਤ, ਪ੍ਰਿਟਿੰਗ ਐਂਡ ਸਟੇਸ਼ਨਰੀ ਤੇ ਐਸ.ਸੀ.ਬੀ.ਸੀ ਵੈਲਫੇਅਰ ਵਿਭਾਗ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਵੱਲੋਂ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨਾਲ ਮੁਲਾਕਾਤ ਕਰਕੇ ਭੋਆ ਹਲਕੇ ਦੀਆਂ ਚੋਣ ਗਤੀਵੀਧੀਆਂ ਸੰਬੰਧੀ ਵਿਚਾਰਾਂ ਕੀਤੀਆਂ। ਇਸ ਦੌਰਾਨ ਸ.ਧਰਮਸੌਤ ਵੱਲੋਂ ਭੋਆ ਹਲਕੇ ਦੀਆਂ ਮੁੱਖ ਸਮਸਿਅਵਾਂ ਜਿਵੇਂ ਕਿ ਸ਼ੂਗਰ ਮਿੱਲ, ਪੁਲ ਤੇ ਸੜਕਾਂ ਬਣਾਉਣ ਸੰਬੰਧੀ ਵੀ ਜਾਣੂ ਕਰਵਾਇਆ। ਇਸ ਮੋਕੇ ਸ.ਧਰਮਸੌਤ ਨੇ ਸੁਨੀਲ ਜਾਖੜ ਨੂੰ ਭਰੋਸਾ ਦਿੱਤਾ ਕਿ ਭੋਆ ਹਲਕੇ ਤੋਂ ਕਾਂਗਰਸ ਪਾਰਟੀ ਰਿਕਾਰਡ ਤੋੜ ਜਿੱਤ ਪ੍ਰਾਪਤ ਕਰੇਗੀ। ਇਸ ਉਪਰੰਤ ਗੱਲਬਾਤ ਕਰਦੇ ਹੋਏ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੇ ਕਿਹਾ ਕਿ ਭੋਆ ਹਲਕੇ ਦੇ ਲੋਕਾਂ ਦੀਆਂ ਸਾਰੀਆਂ ਸਮਸਿਆਵਾਂ ਦਾ ਹੱਲ ਜਿੱਤਣ ਤੋਂ ਕੁੱਝ ਸਮੇਂ ਦੌਰਾਨ ਹੀ  ਕਰਵਾ ਦਿੱਤਾ ਜਾਵੇਗਾ। ਉਨਾਂ ਭੋਆ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਾਂਗਰਸ ਪਾਰਟੀ ਨੂੰ ਵੋਟਾਂ ਪਾ ਕੇ ਉਨਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ। ਸ.ਧਰਮਸੌਤ ਨੇ ਕਿਹਾ ਕਿ ਗੁਰਦਾਸਪੁਰ ਹਲਕੇ ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿਚ ਹਵਾ ਚੱਲ ਰਹੀ ਹੈ। ਭਾਜਪਾ ਦੇ ਉਮੀਦਵਾਰ ਸਲਾਰੀਆ ਨੂੰ ਕੋਈ ਮੂੰਹ ਨਹੀਂ ਲਗਾ ਰਿਹਾ। ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੇ ਨਾਲ ਹਨ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਕਰਕੇ ਪੰਜਾਬ ਦਾ ਹਰ ਵਰਗ ਕਾਂਗਰਸ ਪਾਰਟੀ ਤੋਂ ਖੁਸ਼ ਹੈ। ਜਿਸ ਕਰਕੇ ਗੁਰਦਾਸਪੁਰ ਹਲਕੇ ਦੇ ਲੋਕ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਦੇ ਹੱਕ ਵਿਚ ਵੱਡਾ ਫਤਵਾ ਦੇਣਗੇ। ਇਸ ਮੋਕੇ ਪੰਜਾਬ ਸਕੱਤਰ ਯਸ਼ਪਾਲ ਧੀਮਾਨ, ਵਿਸ਼ਕਰਮਪਾਲ ਧੀਮਾਨ ਵੀ ਮੌਜੂਦ ਸਨ।

No comments: