BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪੰਜਾਬ ਇੱਕ ਵੈਲਫੇਅਰ ਸਟੇਟ ਹੈ ਨਾ ਕਿ ਕੈਪਟਨ ਸਾਹਿਬ ਦੀ ਰਿਆਸਤ-ਪ੍ਰੋ. ਬਲਜਿੰਦਰ ਕੌਰ

ਲੋਕਾਂ ਨੂੰ ਸਿਹਤ, ਸਿੱਖਿਆ ਸਹੂਲਤਾਂ ਦੇ ਨਾਲ-ਨਾਲ ਹੋਰ ਸਹੂਲਤਾਂ ਵੀ ਪਹਿਲ ਦੇ ਆਧਾਰ 'ਤੇ ਮਿਲਣ-ਪ੍ਰੋ. ਬਲਜੰਦਰ ਕੌਰ
ਤਲਵੰਡੀ ਸਾਬੋ, 27 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਇੱਕ ਵੈਲਫੇਅਰ ਸਟੇਟ ਹੈ ਨਾ ਕਿ ਕੈਪਟਨ ਸਾਹਿਬ ਦੀ ਰਿਆਸਤ ਅਤੇ ਵੈਲਫੇਅਰ ਸਟੇਟ ਵਿੱਚ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਉਹ ਆਪਣੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰੇ। ਸਭ ਨੂੰ ਚੰਗੀ ਸਿੱਖਿਆ, ਚੰਗੀਆਂ ਸਿਹਤ ਸਹੂਲਤਾਂ, ਪੀਣ ਵਾਲਾ ਪਾਣੀ, ਰਹਿਣ ਲਈ ਮਕਾਨ ਆਦਿ ਵਰਗੀਆਂ ਸਹੂਲਤਾਂ ਪਹਿਲ ਦੇ ਆਧਾਰ 'ਤੇ ਦੇਵੇ। ਉਕਤ ਵਿਚਾਰਾਂ ਦਾ ਪ੍ਰਗਟਾਵਾ ਮਹਿਲਾ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਤਲਵੰਡੀ ਸਾਬੋ ਤੋਂ ਹਲਕਾ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਇੱਕ ਸਮਾਗਮ 'ਚ ਸ਼ਿਰਕਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਉਹਨਾਂ ਕਿਹਾ ਕਿ ਕੈਪਟਨ ਦੀ ਸਰਕਾਰ ਨੇ ਆਉਂਦਿਆਂ ਹੀ ਬਾਦਲ ਸਰਕਾਰ ਦੁਆਰਾ ਚੋਣਾਂ ਤੋਂ 6 ਮਹੀਨੇ ਪਹਿਲਾਂ ਲਏ ਗਏ ਸਾਰੇ ਫੈਸਲੇ ਰੱਦ ਕਰ ਦਿੱਤੇ ਹਾਲਾਂਕਿ ਉਹ ਫੈਸਲੇ ਭਾਵੇਂ ਬਾਦਲ ਸਰਕਾਰ ਨੇ ਚੋਣਾਂ ਨੂੰ ਮੁੱਖ ਰੱਖ ਕੇ ਲਏ ਸਨ ਪ੍ਰੰਤੂ ਫਿਰ ਵੀ ਜੇਕਰ ਕਿਸੇ ਫੈਸਲੇ ਨਾਲ ਆਮ ਲੋਕਾਂ ਦਾ ਕੋਈ ਫਾਇਦਾ ਹੁੰਦਾ ਹੈ ਤਾਂ ਉਸ ਨੂੰ ਲਾਗੂ ਕਰਨਾ ਚਾਹੀਦਾ ਸੀ। ਪ੍ਰੋ. ਬਲਜਿੰਦਰ ਕੌਰ ਨੇ ਪਿਛਲੀ ਸਰਕਾਰ ਦੁਆਰਾ 7 ਅਪ੍ਰੈਲ 2016 ਨੂੰ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਸਾਬਕਾ ਮੁੱਖ ਮੰੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੁਆਰਾ 7 ਅਪ੍ਰੈਲ 2016 ਨੂੰ ਬਾਬਾ ਸਾਹਿਬ ਅੰਬੇਦਕਰ ਜੀ ਦੀ 125ਵੀਂ ਜਨਮ ਵਰ੍ਹੇਗੰਢ ਮੌਕੇ ਇੱਕ ਆਦੇਸ਼ ਜਾਰੀ ਕੀਤਾ ਸੀ ਕਿ ਸੂਬੇ ਵਿੱਚ ਹੁਸ਼ਿਆਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਅੰਦਰ ਦਸਵੀਂ ਅੇ ਬਾਰਵੀਂ ਜਮਾਤ 'ਚੋਂ ਪਹਿਲੇ ਨੰਬਰ 'ਤੇ ਆਉਣ ਵਾਲੇ ਪਹਿਲੇ 125 ਬੱਚਿਆਂ ਨੂੰ ਕ੍ਰਮਵਾਰ ਇੱਕ ਲੱਖ ਅਤੇ ਡੇਢ ਲੱਖ ਰੁਪਏ ਰੁਪਏ ਸਕਾਲਰਸ਼ਿਪ ਦਿੱਤੀ ਜਾਵੇਗੀ ਪ੍ਰੰਤੂ ਮੌਜ਼ੂਦਾ ਸਰਕਾਰ ਨੇ ਇਸ ਨੂੰ ਹਾਲੇ ਤੱਕ ਵੀ ਲਾਗੂ ਨਹੀਂ ਕੀਤਾ ਸਗੋਂ ਇਸ ਦੇ ਉਲਟ ਸੂਬੇ 'ਚੋਂ 800 ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦਾ ਹੁਕਮ ਜਾਰੀ ਕਰ ਦਿੱਤਾ। ਉਹਨਾਂ ਕਿਹਾ ਕਿ ਇੱਥੋਂ ਪਤਾ ਲੱਗਦਾ ਹੈ ਕਿ ਕੈਪਟਨ ਸਰਕਾਰ ਵੈਲਫੇਅਰ ਦੇ ਕੰਮਾਂ ਤੋਂ ਕਿਨਾਰਾ ਕਰ ਰਹੀ ਹੈ। ਪ੍ਰੋ. ਸਾਹਿਬਾ ਨੇ ਅਖੀਰ 'ਚ ਕਿਹਾ ਕਿ ਜਲਦੀ ਹੀ ਉਹ ਇਸ ਸਬੰਧ ਵਿੱਚ ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੂੰ ਮਿਲਕੇ ਇਸ ਫੈਸਲੇ ਨੂੰ ਲਾਗੂ ਕਰਨ ਲਈ ਕਹਿਣਗੇ ਅਤੇ ਜੇਕਰ ਲੋੜ ਪਈ ਤਾਂ ਆਉਂਦੇ ਵਿਧਾਨ ਸਭਾ ਇਜਲਾਸ ਵਿੱਚ ਇਹ ਮੁੱਦਾ ਉਠਾਉਣਗੇ।

No comments: