BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸੁਜਾਨਪੁਰ ਵਿੱਚ ਕਾਂਗਰਸ ਨੂੰ ਮਿਲੀ ਸਫਲਤਾ, ਭਾਜਪਾ ਦੇ ਸਾਬਕਾ ਸਰਪੰਚ ਤੇ ਜ਼ਿਲਾ ਪ੍ਰਧਾਨ ਨੇ ਫੜਿਆ ਕਾਂਗਰਸ ਦਾ ਪੱਲਾ

ਸੁਜਾਨਪੁਰ 5 ਅਕਤੂਬਰ (ਜਸਵਿੰਦਰ ਆਜ਼ਾਦ)- ਸੁਜਾਨਪੁਰ ਹਲਕੇ ਦੇ ਕਸਬਾ ਬੁੰਗਲ ਵਿੱਚ ਅੱਜ ਇੰਡੀਅਨ ਨੈਸ਼ਨਲ ਕਾਂਗਰਸ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ, ਜਦੋਂ ਸਾਬਕਾ ਜ਼ਿਲਾ ਭਾਜਪਾ ਪ੍ਰਧਾਨ ਤੇ ਸਰਪੰਚ ਜਸਬੀਰ ਸਿੰਘ ਨੇ ਕਾਂਗਰਸ ਪਾਰਟੀ ਨੂੰ ਬਗੈਰ ਸ਼ਰਤ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਤੇ ਸਿਹਤ ਮੰਤਰੀ ਬ੍ਰਹਮ ਮੋਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਵਿਧਾਇਕ ਰਾਕੇਸ਼ ਪਾਂਡੇ, ਅਮਿਤ ਮੰਟੂ, ਬਲਾਕ ਪ੍ਰਧਾਨ ਕਾੜਾ ਸਿੰਘ ਸਮੇਤ ਕਾਂਗਰਸ ਪਾਰਟੀ ਦੇ ਵੱਡੀ ਗਿਣਤੀ ਵਿੱਚ ਵਰਕਰ ਮੌਜ਼ੂਦ ਸਨ। ਆਪਣੀ ਪਾਰਟੀ ਵਿੱਚ ਜਸਬੀਰ ਸਿੰਘ ਦਾ ਸਵਾਗਤ ਕਰਦਿਆਂ, ਮੋਹਿੰਦਰਾ ਨੇ ਕਿਹਾ ਕਿ ਕਾਂਗਰਸ ਉਨਾਂ ਦਾ ਪੂਰਾ ਸਨਮਾਨ ਕਰੇਗੀ। ਜਿਹੜਾ ਬੀਤੇ 10-15 ਸਾਲਾਂ ਦੌਰਾਨ ਭਾਜਪਾ ਦੀਆਂ ਗਲਤ ਨੀਤੀਆਂ ਕਾਰਨ ਨੁਕਸਾਨ ਹੋਇਆ ਹੈ, ਉਸਦੀ ਭਰਪਾਈ ਸੂੁਨੀਲ ਜਾਖੜ ਕਰਨਗੇ। ਮੋਹਿੰਦਰਾ ਨੇ ਕਿਹਾ ਕਿ ਸੁਜਾਨਪੁਰ ਵਿਧਾਨ ਸਭਾ ਹਲਕੇ ਦੇ ਲੋਕਾਂ ਨੈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨਾਂ ਵੱਲੋਂ ਕੀਤੇ ਜਾ ਰਹੇ ਕੰਮਾਂ 'ਤੇ ਪੂਰਾ ਭਰੋਸਾ ਪ੍ਰਗਟਾਇਆ ਹੈ ਤੇ ਆਉਣ ਵਾਲੀ 11 ਤਰੀਖ ਨੂੰ ਕਾਂਗਰਸ ਇਸ ਵਿਧਾਨ ਸਭਾ ਹਲਕੇ ਵਿੱਚ ਭਾਰੀ ਬਹੁਮਤ ਹਾਸਲ ਕਰੇਗੀ, ਜਿਹੜਾ ਇਸ ਗੱਲ ਦਾ ਪ੍ਰਤੀਕ ਹੋਵੇਗਾ ਕਿ ਲੋਕ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਤੋਂ ਖੁਸ਼ ਹਨ। ਕਾਂਗਰਸ ਵਿਕਾਸ ਦੇ ਏਜੰਡੇ 'ਤੇ ਚੋਣ ਲੜੇਗੀ ਅਤੇ ਪੂਰੇ ਗੁਰਦਾਸਪੁਰ ਹਲਕੇ ਦਾ ਵਿਕਾਸ ਜੰਗੀ ਪੱਧਰ 'ਤੇ ਕੀਤਾ ਜਾਵੇਗਾ। ਇਸ ਮੌਕੇ ਮਨਪ੍ਰੀਤ ਬਾਦਲ ਤੇ ਰਾਕੇਸ਼ ਪਾਂਡੇ ਨੇ ਵੀ ਜਸਬੀਰ ਦਾ ਪਾਰਟੀ ਵਿੱਚ ਸਵਾਗਤ ਕੀਤਾ।

No comments: