BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਦਮਦਮਾ ਸਾਹਿਬ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਮੌਕੇ ਕਵੀ ਦਰਬਾਰ ਦਾ ਆਯੋਜਨ ਹੋਇਆ

ਪੰਜਾਬੀ ਮਾਂ ਬੋਲੀ ਨੂੰ ਬਣਦਾ ਸਤਿਕਾਰ ਦਿੱਤਾ ਜਾਵੇ- ਬੁਲਾਰੇ
ਤਲਵੰਡੀ ਸਾਬੋ, 30 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ੍ਰੀ ਦਮਦਮਾ ਸਾਹਿਬ ਸਾਹਿਤ ਸਭਾ (ਰਜਿ:) ਦੀ ਮਾਸਿਕ ਇਕੱਤਰਤਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਈ ਜਿਸ ਵਿੱਚ ਸਭਾ ਦੇ ਮੈਂਬਰ ਸਾਹਿਤਕਾਰਾਂ ਤੋਂ ਇਲਾਵਾ ਮਹਿਮਾਨ ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਦੀ ਹਾਜ਼ਰੀ ਵੀ ਉਤਸ਼ਾਹਜਨਕ ਸੀ। ਪ੍ਰਧਾਨਗੀ ਮੰਡਲ ਵਿੱਚ ਬਿਰਾਜਮਾਨ ਸਭਾ ਦੇ ਪ੍ਰਧਾਨ ਸ੍ਰੀ ਜਨਕ ਰਾਜ ਜਨਕ, ਸਰਪ੍ਰਸਤ ਸ. ਸੁਖਮੰਦਰ ਸਿੰਘ ਭਾਗੀਵਾਂਦਰ, ਰਾਮ ਰੇਸ਼ਮ ਨਥੇਹਾ ਅਤੇ ਜਗਦੀਪ ਗਿੱਲ ਦੀ ਆਗਿਆ ਨਾਲ਼ ਸ਼ੁਰੂ ਹੋਏ ਕਵੀ ਦਰਬਾਰ ਵਿੱਚ ਉਕਤ ਤੋਂ ਇਲਾਵਾ ਸਰਵ ਸ੍ਰੀ ਅਮਰਜੀਤ ਜੀਤ, ਮੈਂਗਲ ਸਿੰਘ ਸੁਰਜੀਤ, ਦਰਸ਼ਨ ਸਿੰਘ ਬਾਠ, ਕਰਨਦੀਪ ਸੋਨੀ, ਤਰਸੇਮ ਬੁੱਟਰ, ਅਵਤਾਰ ਸਿੰਘ ਬਖਤੂ, ਡਾ. ਗੁਰਨਾਮ ਖੋਖਰ, ਮਾਸਟਰ ਮਨਦੀਪ ਸਿੰਘ, ਭੁਪਿੰਦਰ ਸਿੰਘ ਲਹਿਰੀ ਅਤੇ ਹਰਬੰਤ ਭੁੱਲਰ ਨੇ ਆਪਣੀਆਂ ਤਾਜ਼ਾ ਅਤੇ ਮੌਲਿਕ ਰਚਨਾਵਾਂ ਨਾਲ ਹਾਜ਼ਰੀ ਲਵਾਈ।
ਇਸ ਮੌਕੇ ਜਿੱਥੇ ਸਭਾ ਦੇ ਬੁਲਾਰਿਆਂ ਨੇ ਪੰਜਾਬ ਵਿੱਚ ਹੀ ਪੰਜਾਬੀ ਭਾਸ਼ਾ ਦੀ ਹੋ ਰਹੀ ਦੁਰਗਤੀ 'ਤੇ ਚਿੰਤਾ ਪ੍ਰਗਟ ਕੀਤੀ ਉੱਥੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ਮਾਤ ਭਾਸ਼ਾ ਪੰਜਾਬੀ ਨੂੰ ਦਿਸ਼ਾ ਸੂਚਕ ਬੋਰਡਾਂ ਰਾਹੀ ਅਤੇ ਹਰ ਖੇਤਰ 'ਚ ਪਹਿਲ ਦੇ ਆਧਾਰ 'ਤੇ ਰੱਖਿਆ ਜਾਵੇ ਜਦੋਂ ਕਿ ਦੂਜੀਆਂ ਭਾਸ਼ਾਵਾਂ ਨੂੰ ਬਾਅਦ ਵਿੱਚ ਥਾਂ ਦੇ ਕੇ ਪੰਜਾਬੀ ਭਾਸਾ ਨੂੰ ਬਣਦਾ ਸਤਿਕਾਰ ਦਿੱਤਾ ਜਾਵੇ। ਇਸੇ ਤਰ੍ਹਾਂ ਬਾਕੀ ਸੂਬਿਆਂ ਦੀ ਮਾਤ ਭਾਸ਼ਾ ਨੂੰ ਵੀ ਉਹਨਾਂ ਸੂਬਿਆਂ 'ਚ ਪਹਿਲ 'ਤੇ ਰੱਖਣ ਦੀ ਸੂਬਾ ਸਰਕਾਰਾਂ ਅਤੇ ਕੇਂਦਰ ਸਰਕਾਰ ਨੂੰ ਤਾਕੀਦ ਕੀਤੀ। ਇਸ ਮੌਕੇ ਸਭਾ ਵੱਲੋਂ ਕਰਵਾਏ ਜਾ ਰਹੇ ਸੱਭਿਆਚਾਰਿਕ ਪ੍ਰੋਗਰਾਮ ਸਬੰਧੀ ਵੀ ਵਿਚਾਰਾਂ ਕੀਤੀਆਂ ਗਈਆਂ।

No comments: