BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਜ਼ਿਲਾ ਪੱਧਰੀ ਪਸ਼ੂ ਧਨ ਅਤੇ ਦੁੱਧ ਚੁਆਈ ਮੁਕਾਬਲੇ 25 ਅਤੇ 26 ਅਕਤੂਬਰ ਨੂੰ

ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ
ਮੇਲੇ ਦੇ ਪ੍ਰਬੰਧਾਂ ਦਾ ਜਾਇਜਾ ਲੈਂਦੇ ਵਧੀਖ ਡਿਪਟੀ ਕਮਿਸ਼ਨਰ ਅਧਿਕਾਰੀ ਦੇ ਨਾਲ
ਬਠਿੰਡਾ/ਤਲਵੰਡੀ ਸਾਬੋ, 24 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਜ਼ਿਲਾ ਪੱਧਰੀ ਪਸ਼ੂ ਧਨ ਅਤੇ ਦੁੱਧ ਚੁਆਈ ਮੁਕਾਬਲੇ 25 ਅਤੇ 26 ਅਕਤੂਬਰ ਨੂੰ ਮਾਡਲ ਟਾਊਨ ਫੇਜ਼ 4-5, ਬਰਨਾਲਾ ਬਾਈਪਾਸ ਵਿਖੇ ਕਰਵਾਏ ਜਾ ਰਹੇ ਹਨ, ਜਿਸ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਬਠਿੰਡਾ ਡਾ. ਸ਼ੇਨਾ ਅਗਰਵਾਲ ਨੇ ਬੈਠਕ ਬੁਲਾਈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪਸ਼ੂ ਪਾਲਣ ਪ੍ਰਤੀ ਪੇ੍ਰਰਨ ਲਈ ਇਹ ਸਮਾਗਮ ਕਰਵਾਏ ਜਾਂਦੇ ਹਨ ਜਿਸ ਵਿੱਚ ਮੁਕਾਬਲਿਆਂ ਤੋਂ ਇਲਾਵਾ ਪਸ਼ੂ ਪਾਲਣ ਸਬੰਧੀ ਜਾਣਕਾਰੀ ਅਤੇ ਇਸ ਸਬੰਧੀ ਸਰਕਾਰ ਦੀ ਸਕੀਮਾਂ ਬਾਰੇ ਵੀ ਦੱਸਿਆ ਜਾਂਦਾ ਹੈ। 25 ਅਕਤੂਬਰ ਨੂੰ ਵਿਧਾਇਕ ਸ਼੍ਰੀ ਪ੍ਰੀਤਮ ਸਿੰਘ ਕੋਟਭਾਈ ਉਦਘਾਟਨ ਸਮਾਰੋਹ ਦੇ ਮੁੱਖ ਮਹਿਮਾਨ ਹੋਣਗੇ। ਇਸੇ ਤਰਾਂ 26 ਅਕਤੂਬਰ ਨੂੰ ਇਨਾਮ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਵਿਧਾਇਕ ਸ਼੍ਰੀ ਗੁਰਪ੍ਰੀਤ ਸਿੰਘ ਕਾਂਗੜ ਜੇਤੂਆਂ ਨੂੰ ਇਨਾਮਾਂ ਦੀ ਵੰਡ ਕਰਨਗੇ। ਇਨਾਂ ਮੁਕਾਬਲਿਆਂ ਵਿੱਚ ਕੁੱਲ 7 ਲੱਖ ਦੇ ਨਕਦ ਇਨਾਮ ਜੇਤੂਆਂ ਨੂੰ ਵੰਡੇ ਜਾਣਗੇ।
ਮੇਲੇ ਦੌਰਾਨ ਮੱਝਾਂ/ਗਾਵਾਂ/ਘੋੜਿਆਂ ਅਤੇ ਕੁੱਤਿਆਂ ਦੀ ਨਸਲ ਦੇ ਮੁਕਾਬਲੇ ਕਰਵਾਏ ਜਾਣਗੇ। ਇਸੇ ਤਰਾਂ ਮੱਝਾਂਫ਼ਗਾਵਾਂ ਅਤੇ ਬੱਕਰੀਆਂ ਦੇ ਦੁੱਧ ਚੁਆਈ ਮੁਕਾਬਲੇ, ਘੋੜਿਆਂ ਅਤੇ ਬੋਤਿਆਂ ਦੇ ਸਜਾਵਟ ਅਤੇ ਨਾਚ ਦੇ ਮੁਕਾਬਲੇ ਆਦਿ ਕਰਵਾਏ ਜਾਣਗੇ। ਇਸ ਤੋਂ ਇਲਾਵਾ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ, ਖੇਤੀਬਾੜੀ, ਬਾਗਬਾਨੀ ਆਦਿ ਵਿਭਾਗਾਂ ਦੁਆਰਾ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।
ਬੈਠਕ ਦੌਰਾਨ ਹਦਾਇਤ ਦਿੰਦਿਆਂ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਮੇਲੇ ਵਿੱਚ ਆਉਣ ਵਾਲੇ ਪਸ਼ੂ ਪਾਲਕਾਂ ਅਤੇ ਪਸ਼ੂਆਂ ਲਈ ਪਾਣੀ ਅਤੇ ਖਾਣੇ ਦਾ ਪੁਖਤਾ ਪ੍ਰਬੰਧ ਕੀਤਾ ਜਾਵੇ। ਨਗਰ ਨਿਗਮ ਬਠਿੰਡਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਾਖ਼-ਸਖ਼ਾਈ, ਮੱਛਰਾਂ ਨੂੰ ਮਾਰਨ ਲਈ ਫਾਗਿੰਗ ਸਪਰੇਅ ਅਤੇ ਕੂੜੇਦਾਨ ਆਦਿ ਦੀ ਸੁਵਿਧਾ ਉਪਲਬਧ ਕਰਵਾਈ ਜਾਵੇ। ਇਸੇ ਤਰਾਂ ਪੁਲਿਸ ਵਿਭਾਗ ਨੂੰ ਸੁਰੱਖਿਆ ਪ੍ਰਬੰਧਾਂ ਅਤੇ ਟ੍ਰੈਫਿਕ ਸਬੰਧੀ ਪ੍ਰਬੰਧ ਕਰਨ ਲਈ ਹਦਾਇਤ ਕੀਤੀ ਗਈ। ਉਨਾਂ ਕਿਹਾ ਕਿ ਆਰਜੀ ਪਖਾਨੇ ਅਤੇ ਯੂਰੀਨਲ ਬਣਵਾਏ ਜਾਣ ਅਤੇ ਪਾਣੀ ਦੀ ਸਪਲਾਈ ਦਾ ਖ਼ਾਸ ਧਿਆਨ ਰੱਖਿਆ ਜਾਵੇ। ਬੈਠਕ ਦੌਰਾਨ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਸ਼ੀਤਲ ਦੇਵ ਜਿੰਦਲ, ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ।

No comments: