BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਟਰੈਕਟਰ ਨੂੰ ਟਰਾਂਸਪੋਰਟ ਨੀਤੀ ਵਿੱਚ ਤਬਦੀਲ ਕਰਕੇ ਟੈਕਸ ਵਸੂਲਣ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਕੀਤੀ ਨਾਅਰੇਬਾਜ਼ੀ, ਸਰਕਾਰ ਦੀ ਅਰਥੀ ਸਾੜੀ

ਬਿਜਲੀ ਦਰਾਂ 'ਚ ਕੀਤੇ ਵਾਧੇ ਦਾ ਕੀਤਾ ਵਿਰੋਧ
ਤਲਵੰਡੀ ਸਾਬੋ, 24 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਖੇਤਰ ਦੇ ਪਿੰਡ ਜੋਗੇਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਸਕੱਤਰ ਜਗਦੇਵ ਸਿੰਘ ਜੋਗੇਵਾਲਾ ਦੀ ਅਗਵਾਈ ਵਿੱੱਚ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਟਰੈਕਟਰ ਨੂੰ ਟਰਾਂਸਪੋਰਟ ਨੀਤੀ ਵਿੱਚ ਤਬਦੀਲ ਕਰਕੇ 30 ਹਜ਼ਾਰ ਰੁਪਏ ਸਲਾਨਾ ਦਾ ਟੈਕਸ ਵਸੂਲੇ ਜਾਣ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ ਗਈ ਅਤੇ ਸਰਕਾਰ ਨੂੰ ਕਿਸਾਨਾਂ ਦੇ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ। ਇਸ ਮੌਕੇ ਬਲਾਕ ਪ੍ਰਧਾਨ ਬਹੱਤਰ ਸਿੰਘ ਨੰਗਲਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੋ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਤੇ 250 ਰੁਪਏ ਪ੍ਰਤੀ ਏਕੜ ਦਾ ਮਾਲੀਆ ਪਾ ਕੇ ਬਿਜਲੀ ਦਰਾਂ ਵਿੱਚ 9. 33 ਫੀਸਦੀ ਦਾ ਵਾਧਾ ਕਰਕੇ ਖੁਦਕਸ਼ੀਆਂ ਕਰ ਰਹੇ ਕਿਸਾਨਾਂ ਦਾ ਹੋਰ ਵੀ ਕਚੂੰਮਰ ਕੱਢਿਆ ਜਾ ਰਿਹਾ ਹੈ ਅਤੇ ਕਿਸਾਨਾਂ ਦੀ ਫਸਲ ਦੀ ਜੋ ਰਕਮ ਆੜਤੀਆਂ ਰਾਹੀਂ ਕਿਸਾਨਾਂ ਦੇ ਖਾਤਿਆਂ ਵਿੱਚ ਆਉਣੀ ਸੀ ਉਸ ਨੂੰ ਬੈਂਕ ਮੈਨੇਜਰਾਂ ਵੱਲੋਂ ਕਿਸਾਨਾਂ ਦੀਆਂ ਲਿਮਟਾਂ ਦੇ ਖਾਤਿਆਂ ਵਿੱਚ ਤਬਦੀਲ ਕਰਨ ਦੀ ਘਟੀਆ ਨੀਤੀ ਤਿਆਰ ਕੀਤੀ ਜਾ ਰਹੀ ਹੈ।ਇਸ ਦੇ ਵਿਰੋਧ ਵਜੋਂ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਜੋ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ ਇਨ੍ਹਾਂ ਸਾਰੀਆਂ ਕਿਸਾਨ ਵਿਰੋਧੀ ਨੀਤੀਆਂ ਨੂੰ ਲੈਕੇ ਕੇਂਦਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਕਿਸਾਨਾਂ ਦੇ ਰੋਹ ਨੂੰ ਝੇਲਣ ਲਈ ਤਿਆਰ ਰਹਿਣ। ਮੀਡੀਆ ਨਾਲ ਗੱਲਬਾਤ ਦੌਰਾਨ ਕਿਸਾਨ ਆਗੂ ਨੇ ਕਿਹਾ ਕਿ ਸਰਕਾਰਾਂ ਦੀਆਂ ਇਨ੍ਹਾਂ ਨੀਤੀਆਂ ਤੋਂ ਤੰਗ ਆ ਕੇ ਕਿਸਾਨਾਂ ਵੱਲੋਂ ਪਿੰਡ ਜੋਗੇਵਾਲਾ ਵਿਖੇ ਅਰਥੀ ਫੂਕ ਮੁਜਾਹਰਾ ਕੀਤਾ ਗਿਆ। ਜਿਸ ਵਿੱਚ ਕਿਸਾਨ ਭਰਾਵਾਂ ਨੂੰ ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਤੋਂ ਜਾਣੂੰ ਕਰਵਾ ਕੇ ਹਰ ਮਸਲੇ ਦੇ ਹੱਲ ਲਈ ਸੰਘਰਸ਼ ਕਰਨ ਲਈ ਤਿੳਾਰ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲਖਵੀਰ ਸਿੰਘ, ਹਰਦੇਵ ਸਿੰਘ, ਜਸਵੀਰ ਸਿੰਘ, ਮੁਖਪਾਲ ਸਿੰਘ, ਬਲਦੇਵ ਸਿੰਘ, ਬੇਅੰਤ ਸਿੰਘ, ਰਾਜੂ ਸਿੰਘ, ਛੋਟਾ ਸਿੰਘ ਤੇ ਮਜਦੂਰ ਆਗੂ ਅਜੀਤ ਸਿੰਘ ਜੋਗੇਵਾਲਾ ਹਾਜਰ ਸਨ।

No comments: