BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਨੇਤਰਹੀਣ ਤੇ ਦ੍ਰਿਸ਼ਟੀਹੀਣਾਂ ਨੂੰ ਦਰਪੇਸ਼ ਸਮੱਸਿਆਵਾਂ ਪ੍ਰਤੀ ਸੇਂਟ ਸੋਲਜਰ ਨੇ ਲੋਕਾਂ ਨੂੰ ਕੀਤਾ ਜਾਗਰੂਕ

ਜਲੰਧਰ 14 ਅਕਤੂਬਰ (ਜਸਵਿੰਦਰ ਆਜ਼ਾਦ)- ਸੇਂਟ ਸੋਲਜਰ ਗਰੁੱਪ ਆਫ ਇੰਸਟੀਚਿਊਸ਼ਨਜ ਵਿੱਚ ਅੱਜ 'ਸਫੇਦ ਬੈਂਤ' ਦਿਹਾੜਾ ਮਨਾਇਆ ਗਿਆ। ਇਸ ਸਬੰਧੀ ਦ੍ਰਿਸ਼ਟੀਹੀਣ ਤੇ ਮੰਦ ਦ੍ਰਿਸ਼ਟੀ ਵਾਲੇ ਲੋਕਾਂ ਨੂੰ ਸਰਪਿਤ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਸੰਸਥਾ ਦੇ ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਕੱਢਕੇ ਨੇਤਰਹੀਣ ਲੋਕਾਂ ਨੂੰ ਦਰਪੇਸ਼ ਸਮੱਸਿਆ 'ਤੇ ਚਾਨਣਾ ਪਾਇਆ। ਸੰਸਥਾ ਦੇ ਵਾਈਸ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ ਨੇ 'ਵਰਲਡ ਵਾਈਟ ਕੇਨ ਡੇ' ਦੇ ਬਾਰੇ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਿਹਾੜੇ ਨੂੰ ਮਨਾਉਣ ਦਾ ਮੁਖ ਉਦੇਸ਼ ਆਮ ਲੋਕਾਂ ਨੂੰ ਨੇਤਰਹੀਣ ਤੇ ਮੰਦ ਦ੍ਰਿਸ਼ਟੀ ਵਾਲੇ ਲੋਕਾਂ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਪ੍ਰਤੀ ਜਾਗਰੂਕ ਕਰਨਾ ਤੇ ਇਨਾਂ ਲੋਕਾਂ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਨਾ ਹੈ। ਮੈਡਮ ਚੋਪੜਾ ਨੇ ਕਿਹਾ ਸਫੇਦ ਕੇਨ ਡੇ ਮੁਹਿੰਮ ਦਾ ਉਦੇਸ਼ ਵਿਸ਼ਵ ਨੂੰ ਇਸ ਬਾਰੇ ਜਾਣੁੂ ਕਰਾਉਣਾ ਹੈ ਕਿ ਨੇਤਰਹੀਣ ਬਿਨਾਂ ਕਿਸੇ ਸਹਾਰੇ ਦੇ ਆਪਣੀ ਜ਼ਿੰਦਗੀ ਜੀਓ ਸਕਦੇ ਹਨ ਤੇ ਆਪਣਾ ਕੰਮ ਖੁਦ ਕਰ ਸਕਦੇ ਹਨ। ਉਨਾਂ ਦੱਸਿਆ ਕਿ ਭਾਰਤ ਵਿੱਚ 16 ਮਿਲਿਅਨ ਤੋਂ ਵੱਧ ਨੇਤਰਹੀਣ ਤੇ 18 ਮਿਲੀਅਨ ਤੋਂ ਵੱਧ ਮੰਦ ਦ੍ਰਿਸ਼ਟੀ ਵਾਲੇ ਲੋਕ ਹਨ। ਇਨਾਂ ਨੂੰ ਸਿੱਖਿਆ ਤੇ ਰੁਜ਼ਗਾਰ ਪ੍ਰਾਪਤੀ ਲਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਾਡਾ ਆਮ ਲੋਕਾਂ ਦਾ ਫਰਜ਼ ਬਣਦਾ ਹੈ ਕਿ ਅਸੀਂ ਇਨਾਂ ਲੋਕਾਂ ਦੀ ਮਦਦ ਲਈ ਅੱਗੇ ਆਈਏ। ਇਸ ਮੌਕੇ ਲਘੂ ਨਾਟਕ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਚੰਗੀ ਕਾਰਗੁਜ਼ਾਰੀ ਲਈ ਸਨਮਾਨਿਤ ਵੀ ਕੀਤਾ।

No comments: