BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਤਲਵੰਡੀ ਸਾਬੋ ਪੁਲਸ ਵੱਲੋਂ 60 ਬੋਤਲਾਂ ਸ਼ਰਾਬ ਸਮੇਤ ਇੱਕ ਕਾਬੂ, ਦੋ ਫਰਾਰ, ਮਾਮਲਾ ਦਰਜ

ਤਲਵੰਡੀ ਸਾਬੋ, 18 ਨਵੰਬਰ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ 60 ਬੋਤਲਾਂ ਹਰਿਆਣਾ ਸ਼ਰਾਬ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ ਜਦੋਂਕਿ ਕਥਿਤ ਨਸ਼ਾ ਤਸਕਰ ਦੇ ਦੋ ਸਾਥੀ ਭੱਜਣ ਵਿੱਚ ਸਫਲ ਰਹੇ। ਜਾਣਕਾਰੀ ਅਤੇ ਦਰਜ ਮਾਮਲੇ ਅਨੁਸਾਰ ਤਲਵੰਡੀ ਸਾਬੋ ਪੁਲਸ ਦੇ ਹੌਲਦਾਰ ਸੁਰਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਪਿੰਡ ਜਗਾ ਰਾਮ ਤੀਰਥ ਵਿਖੇ ਤਿੰਨਕੋਨੀ ਤੇ ਗੁਪਤ ਸੁਚਨਾ ਦੇ ਆਧਾਰ 'ਤੇ ਨਾਕੇ ਬੰਦੀ ਕੀਤੀ ਹੋਈ ਸੀ ਹਰਿਆਣਾ ਦੀ ਤਰਫੋਂ ਤਿੰਨ ਲੋਕ ਪੈਦਲ ਸਿਰ ਤੇ ਗੱਟੇ ਲੈ ਕੇ ਆ ਰਹੇ ਸਨ ਜੋ ਪੁਲਿਸ ਨਾਕਾ ਦੇਖ ਕੇ ਭੱਜ ਲਏ ਪਰ ਉਹਨਾਂ ਵਿੱਚੋਂ ਇੱਕ ਕਥਿਤ ਦੋਸ਼ੀ ਨੂੰ ਪੁਲਿਸ ਨੇ ਦਬੋਚ ਲਿਆ ਜਦਂੋ ਕਿ ਦੋ ਭੱਜਣ ਵਿੱਚ ਕਾਮਯਾਬ ਹੋ ਗਏ। ਪੁਲਿਸ ਨੇ ਜਦੋਂ ਗੱਟੇ ਖੋਲ ਕੇ ਤਲਾਸ਼ੀ ਲਈ ਤਾਂ ਉਹਨਾਂ ਵਿੱਚ ਕੁੱਲ 60 ਬੋਤਲਾਂ ਠੇਕਾ ਸ਼ਰਾਬ ਦੇਸੀ ਹਰਿਆਣਾ ਮਾਰਕਾ ਬਰਾਮਦ ਹੋਈਆਂ। ਪੁਲਿਸ ਨੇ ਕਾਬੂ ਕੀਤੇ ਕਥਿਤ ਦੋਸ਼ੀ ਕੇਹਰ ਸਿੰਘ ਵਾਸੀ ਜਗਾ ਰਾਮ ਤੀਰਥ ਅਤੇ ਭੱਜਣ ਵਾਲੇ ਦੋ ਕਥਿਤ ਦੋਸ਼ੀਆਂ ਰੂਪੀ ਸਿੰਘ ਅਤੇ ਗੁਰਤੇਜ ਸਿੰਘ ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

No comments: