BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਅਕਾਲ ਯੂਨੀਵਰਸਿਟੀ ਵਿਚ ਵੀ ਸ਼ਰਧਾਪੂਰਵਕ ਮਨਾਇਆ ਗਿਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਤਲਵੰਡੀ ਸਾਬੋ, 4 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਿੱਖਾਂ ਦੇ ਪਹਿਲੇ ਗੁਰੁੂ ਸ੍ਰੀ ਗੁਰੂੁ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਹੋਰਨਾਂ ਥਾਵਾਂ ਵਾਂਗ ਅਕਾਲ ਯੂਨੀਵਰਸਿਟੀ ਵਿੱਚ ਵੀ ਵਿਦਿਆਰਥੀਆਂ ਤੇ ਸਟਾਫ ਵੱਲੋਂ ਸ਼ਰਧਾਪੂਰਵਕ ਮਨਾਇਆ ਗਿਆ। ਯੂਨੀਵਰਸਿਟੀ ਦੇ ਵਿਹੜੇ ਵਿਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਉਤਸਵ ਨੂੰ ਲੈ ਕੇ ਸਮਾਗਮ ਦਾ ਆਯੋਜਨ ਕੀਤਾ ਗਿਆ ਇਸ ਵਿੱਚ ਅਕਾਲ ਯੁਨੀਵਰਸਿਟੀ ਦੇ ਡਿਵਨਿਟੀ ਤੇ ਹਾਰਮਨੀ ਕਲੱਬ ਨੇ ਆਯੋਜਨ ਦੀ ਜਿੰਮੇਵਾਰੀ ਸੰਭਾਲੀ। ਇਸ ਉਤਸਵ ਨੂੰ ਵਿਦਿਆਰਥੀਆਂ ਲਈ ਪ੍ਰਭਾਵੀ ਬਣਾਉਣ ਲਈ ਮੁਕਾਬਲੇ ਵੀ ਕਰਵਾਏ ਗਏ ਜਿਸ ਤਹਿਤ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਵਿਚਾਰਧਾਰਾ ਨਾਲ ਸੰਬੰਧਿਤ 31 ਅਕਤੂਬਰ ਨੂੰ ਕਵਿਤਾ, 1 ਨਵੰਬਰ ਨੂੰ ਕਵੀਸ਼ਰੀ, 2 ਨਵੰਬਰ ਨੂੰ ਲੇਖ ਤੇ ਕੀਰਤਨ, 3 ਨਵੰਬਰ ਨੂੰ ਕੁਇਜ਼ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਪੰਥ ਪ੍ਰਸਿੱਧ ਵਿਦਵਾਨ ਗਿਆਨੀ ਬਲਵੰਤ ਸਿੰਘ ਕੋਠਾਗੁਰੂ ਨੇ ਗੁਰੂ ਸਾਹਿਬ ਨਾਲ ਸੰਬੰਧਿਤ ਆਪਣੇ ਗੰਭੀਰ ਵਿਚਾਰ ਸਾਂਝੇ ਕੀਤੇ। ਇਸ ਤੋਂ ਇਲਾਵਾ ਵਿਦਿਆਰਥੀਆਂ ਤੇ ਪ੍ਰੋਫੈਸਰ ਸਾਹਿਬਾਨ ਨੇ ਵੀ ਕਵਿਤਾ, ਸ਼ਬਦ ਕੀਰਤਨ ਤੇ ਕਵੀਸ਼ਰੀ ਰਾਹੀਂ ਗੁਰੂ ਨਾਨਕ ਦੇਵ  ਜੀ ਦੀ ਅਲੌਕਿਕ ਸ਼ਖ਼ਸੀਅਤ ਦਾ ਜਿੱਥੇ ਗੁਣਗਾਨ ਕੀਤਾ ਗਿਆ ਉੱਥੇ ਗੁਰਮਤਿ ਵਿਚਾਰਧਾਰਾ ਦੀ ਅੱਜ ਦੇ ਸਮੇਂ ਵਿਚ ਸਥਿਤੀ ਅਤੇ ਲੋੜ ਬਾਰੇ ਸੰਵਾਦ ਵੀ ਰਚਾਇਆ ਗਿਆ। ਅੰਤ ਵਿਚ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ ਇਸ ਧਾਰਮਿਕ ਉਦਮ ਦਾ ਯੂੁਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਗੁਰਮੇਲ ਸਿੰਘ ਸਹਿਤ ਸਾਰੇ ਵਿਭਾਗਾਂ ਦੇ ਪ੍ਰੋਫੈਸਰ ਸਾਹਿਬਾਨਾਂ ਅਤੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਆਨੰਦ ਮਾਣਿਆ।

No comments: