BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪਿੰਡ ਨਥੇਹਾ ਦਾ ਅਕਾਲੀ ਸਰਪੰਚ ਆਪਣੇ ਸਾਥੀਆਂ ਸਮੇਤ ਹੋਇਆ ਕਾਂਗਰਸ ਪਾਰਟੀ 'ਚ ਸ਼ਾਮਿਲ

ਤਲਵਡੀ ਸਾਬੋ, 14 ਨਵੰਬਰ (ਗੁਰਜੰਟ ਸਿੰਘ ਨਥੇਹਾ)- ਹਲਕਾ ਵਿਧਾਨ ਸਭਾ ਤਲਵੰਡੀ ਸਾਬੋ ਦੇ ਪਿੰਡ ਨਥੇਹਾ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਬਹੁਤ ਲੰਬੇ ਅਰਸੇ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਜੁੜੇ ਰਹਿਣ ਤੋਂ ਬਾਅਦ ਅੱਜ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਪਿੰਡ ਦਾ ਮੌਜ਼ੂਦਾ ਸਰਪੰਚ ਆਪਣੇ ਸਮਰਥਕਾਂ ਅਤੇ ਪਰਿਵਾਰ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਿਆ। ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਰਪੰਚ ਕੁਲਵੰਤ ਸਿੰਘ ਚਾਹਲ ਦੇ ਨਾਲ ਮਿੱਠੂ ਸਿੰਘ ਮੈਂਬਰ, ਜਗਮੇਲ ਸਿੰਘ ਨੰਬਰਦਾਰ, ਕਾਕਾ ਸਿੰਘ ਮੈਂਬਰ, ਗੁਰਲਾਭ ਸਿੰਘ ਚਹਿਲ, ਮੱਖਣ ਸਿੰਘ, ਪਾਲ ਸਿੰਘ, ਸ਼ਿੰਦਰ ਸਿੰਘ, ਪ੍ਰਕਾਸ਼ ਸਿੰਘ, ਨਾਜਰ ਸਿੰਘ,ਗੁਲਾਬ ਸਿੰਘ, ਅਮਰਜੀਤ ਸਿੰਘ ਰੰਧਾਵਾ, ਮਿਸਤਰੀ ਅਮਰੀਕ ਸਿੰਘ ਸਮੇਤ ਤਕਰੀਬਨ 15 ਪਰਿਵਾਰਾਂ ਨੇ ਹਲਕਤ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਹਲਕਾ ਸੇਵਾਦਾਰ ਅਤੇ ਪੰਜਾਬ ਕਾਂਗਰਸ ਦੇ ਬੁਲਾਰੇ ਸ. ਖੁਸ਼ਬਾਜ਼ ਸਿੰਘ ਜਟਾਣਾ ਨੇ ਸਿਰੋਪੇ ਦੇ ਕੇ ਸਨਮਾਨਿਤ ਕਰਦਿਆਂ ਸਾਰਿਆਂ ਨੂੰ ਪਾਰਟੀ ਵਿੱਚ ਪੂਰੇ ਮਾਣ ਸਤਿਕਾਰ ਦਾ ਭਰੋਸਾ ਦਿੱਤਾ। ਇਸ ਮੌਕੇ ਸ. ਜਟਾਣਾ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਚੋਣ ਮੈਨੀਫੈਸਟੋ 'ਚ ਕੀਤਾ ਇੱਕ-ਇੱਕ ਵਾਅਦਾ ਪੂਰਾ ਕਰਨ ਦੇ ਨਾਲ-ਨਾਲ ਹਲਕੇ 'ਚ ਵਿਕਾਸ ਕਾਰਜ਼ਾਂ ਦੀ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਦੇ ਇਹਨਾਂ ਪਰਿਵਾਰਾਂ ਦੇ ਕਾਂਗਰਸ 'ਚ ਸ਼ਾਮਿਲ ਹੋਣ ਬਾਰੇ ਉਹਨਾਂ ਕਿਹਾ ਕਿ ਅਕਾਲੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਟਕਸਾਲੀ ਅਕਾਲੀ ਆਗੂਆਂ ਦੇ ਬੱਚੇ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਕਰਦੇ ਹੋਏ ਕਾਂਗਰਸ ਵਿੱਚ ਸ਼ਾਮਿਲ ਹੋ ਰਹੇ ਹਨ। ਇਸ ਮੌਕੇ ਕ੍ਰਿਸ਼ਨ ਸਿੰਘ ਭਾਗੀਵਾਂਦਰ, ਦਿਲਪ੍ਰੀਤ ਸਿੰਘ ਜਗਾ, ਗੁਰਮੀਤ ਸਿੰੰਘ ਲਹਿਰੀ, ਸੰਦੀਪ ਭੁੱਲਰ, ਰਣਜੀਤ ਸੰਧੂ, ਗੁਰਪ੍ਰੀਤ ਸਿੰਘ ਗੁਰੂਸਰ, ਗੁਰਪ੍ਰੀਤ ਸਿੰਘ ਤੋਂ ਇਲਾਵਾ ਪਿੰਡ ਦੇ ਹੋਰ ਵਿਅਕਤੀ ਮੌਜ਼ੂਦ ਸਨ।

No comments: