BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਬਾਬਾ ਬਲਬੀਰ ਸਿੰਘ ਨੂੰ ਸਿੰਘ ਸਾਹਿਬਾਨ ਵੱਲੋਂ 'ਸ਼੍ਰੋਮਣੀ ਸੇਵਾ ਰਤਨ' ਨਾਲ ਸਨਮਾਨਿਤ ਕਰਨ ਦੇ ਐਲਾਨ ਤੇ ਖੁਸ਼ੀ ਦੀ ਲਹਿਰ

ਤਲਵੰਡੀ ਸਾਬੋ, 14 ਨਵੰਬਰ (ਗੁਰਜੰਟ ਸਿੰਘ ਨਥੇਹਾ)- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ) ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੂੰ ਬੀਤੇ ਕੱਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਮੇਤ ਪੰਜੇ ਸਿੰਘ ਸਾਹਿਬਾਨ ਵੱਲੋਂ 'ਸ਼੍ਰੋਮਣੀ ਸੇਵਾ ਰਤਨ' ਨਾਲ ਸਨਮਾਨਿਤ ਕੀਤੇ ਜਾਣ ਦੇ ਐਲਾਨ ਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਨਾਲ ਨਾਲ ਉਕਤ ਸਮੁੱਚੇ ਇਲਾਕੇ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਅੱਜ ਇੱਥੋਂ ਜਾਰੀ ਵੱਖੋ ਵੱਖ ਬਿਆਨਾਂ ਰਾਹੀਂ ਗੁਰਦੁਆਰਾ ਬੁੰਗਾ ਮਸਤੂਆਣਾ ਮੁਖੀ ਬਾਬਾ ਛੋਟਾ ਸਿੰਘ ਤੇ ਮੁੱਖ ਪ੍ਰਬੰਧਕਾਂ ਵਿੱਚੋਂ ਬਾਬਾ ਕਾਕਾ ਸਿੰਘ, ਭਾਈ ਮੋਹਣ ਸਿੰਘ ਬੰਗੀ, ਭਾਈ ਅਮਰੀਕ ਸਿੰਘ ਕੋਟਸ਼ਮੀਰ, ਭਾਈ ਗੁਰਪ੍ਰੀਤ ਸਿੰਘ ਝੱਬਰ, ਭਾਈ ਜਗਸੀਰ ਸਿੰਘ ਮਾਂਗੇਆਣਾ, ਭਾਈ ਗੁਰਤੇਜ ਸਿੰਘ ਢੱਡੇ ਸਾਰੇ ਮੈਂਬਰ ਸ਼੍ਰੋਮਣੀ ਕਮੇਟੀ, ਗੁ: ਦੇਗਸਰ ਬੇਰ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਅਰਜੁਨਦੇਵ ਸਿੰਘ ਸ਼ਿਵਜੀ, ਬੁੱਢਾ ਦਲ ਆਗੂ ਬਾਬਾ ਜੱਸਾ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਭਾਈ ਕਰਨ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ, ਇਲਾਕੇ ਦੀ ਮੋਹਤਬਰ ਸਖਸ਼ੀਅਤ ਬਲਵੀਰ ਸਿੰਘ ਸਿੱਧੂ, ਸੁਖਬੀਰ ਚੱਠਾ ਹਲਕਾ ਪ੍ਰਧਾਨ ਯੂਥ ਅਕਾਲੀ ਦਲ, ਗੁਰਤਿੰਦਰ ਸਿੰਘ ਰਿੰਪੀ ਸਾਬਕਾ ਪ੍ਰਧਾਨ ਨਗਰ ਪੰਚਾਇਤ, ਗੁਰਪ੍ਰੀਤ ਮਾਨਸ਼ਾਹੀਆ ਸਾਬਕਾ ਕੌਂਸਲਰ, ਸੀਨੀਅਰ ਅਕਾਲੀ ਆਗੂ ਬਾਬੂ ਸਿੰਘ ਮਾਨ, ਅਵਤਾਰ ਮੈਨੂੰਆਣਾ ਮੈਂਬਰ ਜਿਲ੍ਹਾ ਪੁਲਿਸ ਐਡਵਾਇਜਰੀ ਕਮੇਟੀ ਆਦਿ ਨੇ ਕਿਹਾ ਕਿ ਬਾਬਾ ਬਲਬੀਰ ਸਿੰਘ ਨੇ ਨਾ ਕੇਵਲ ਬੁੱਢਾ ਦਲ ਦੀ ਅਗਵਾਈ ਕੀਤੀ ਸਗੋਂ ਉਨਾਂ ਨੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਤੋਂ ਇਲਾਵਾ ਨਵੀਂ ਸਿੱਖ ਪਨੀਰੀ ਨੂੰ ਵਿੱਦਿਅਕ ਖੇਤਰ ਵਿੱਚ ਨਿਪੁੰਨ ਬਣਾਉਣ ਲਈ ਵਿਸ਼ੇਸ ਕਦਮ ਉਠਾਏ ਹਨ ਤੇ ਉਨਾਂ ਨੂੰ 'ਸ਼੍ਰੋਮਣੀ ਸੇਵਾ ਰਤਨ' ਨਾਲ ਸਨਮਾਨਿਤ ਕਰਨਾ ਬਹੁਤ ਵਧੀਆ ਤੇ ਯੋਗ ਕਦਮ ਹੈ। ਉਕਤ ਸਖਸ਼ੀਅਤਾਂ ਨੇ ਉਕਤ ਫੈਸਲੇ ਲਈ ਪੰਜੇ ਸਿੰਘ ਸਾਹਿਬਾਨ ਦਾ ਧੰਨਵਾਦ ਵੀ ਕੀਤਾ।

No comments: