BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਭਾਈ ਮਨੀ ਸਿੰਘ ਸੇਵਾ ਸੁਸਾਇਟੀ ਤਲਵੰਡੀ ਸਾਬੋ ਵੱਲੋਂ ਕੋਟੀਆਂ ਵੰਡੀਆਂ ਗਈਆਂ

ਤਲਵੰਡੀ ਸਾਬੋ, 29 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਾਈ ਮਨੀ ਸਿੰਘ ਸੇਵਾ ਸੁਸਾਇਟੀ ਤਲਵੰਡੀ ਸਾਬੋ ਵੱਲੋਂ ਗਰੀਬ ਘਰਾਂ ਦੇ ਅਤੀ ਲੋੜਵੰਦ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੂੰ ਸਰਦੀ ਦੇ ਮੌਸਮ ਤੋਂ ਬਚਾਅ ਲਈ ਗਰਮ ਕੋਟੀਆਂ ਵੰਡੀਆਂ ਗਈਆਂ। ਸਕੂਲ ਪ੍ਰਿੰਸੀਪਲ ਸ਼ਰਨਪ੍ਰੀਤ ਕੌਰ ਨੇ ਦੱਸਿਆ ਕਿ ਉਕਤ ਸੰਸਥਾ ਵੱਲੋਂ ਸਕੂਲ ਦੇ 205 ਗਰੀਬ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਗਰਮ ਕੋਟੀਆਂ ਵੱਡੀਆਂ ਗਈਆਂ ਹਨ ਜਿਸ ਲਈ ਸੁਸਾਇਟੀ ਦੇ ਸਾਰੇ ਮੈਂਬਰਾਂ ਵਿਸ਼ੇਸ਼ ਧੰਨਵਾਦ ਕਤਿਾ ਜਾਂਦਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਇਸ ਸੁਸਾਇਟੀ ਵੱਲੋਂ ਸਮਾਜ ਭਲਾਈ ਦੇ ਵੱਖ-ਵੱਖ ਕੰਮ ਕੀਤੇ ਜਾਂਦੇ ਹਨ। ਇਸ ਸਮੇਂ ਭਾਈ ਮਨੀ ਸਿੰਘ ਸੇਵਾ ਸੁਸਾਇਟੀ ਦੇ ਨੁਮਾਇੰਦੇ ਜਗਮੇਲ ਸਿੰਘ, ਕੁਲਵੰਤ ਸਿੰਘ, ਲਾਭਵੀਰ ਸਿੰਘ, ਸੁਖਦੇਵ ਸਿੰਘ, ਜੁਗਰਾਜ ਸਿੰਘ ਅਤੇ ਆਤਮਾ ਸਿੰਘ, ਸਕੂਲ ਕਮੇਟੀ ਦੇ ਚੇਅਰਮੈਨ ਲਖਵੀਰ ਸਿੰਘ, ਸਕੂਲ ਸਟਾਫ ਵਿੱਚੋਂ ਹਰਵਿੰਦਰ ਕੌਰ, ਅਸ਼ਵਨੀ ਕੁਮਾਰ, ਮਨਦੀਪ ਸਿੰਘ ਅਤੇ ਜਸਵੰਤ ਸਿੰਘ ਭਾਗੀਵਾਂਦਰ ਹਾਜ਼ਰ ਸਨ।

No comments: