BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਿਆਰ ਤੇ ਸ਼ਰਧਾ ਨਾਲ ਮਨਾਇਆ ਗਿਆ

ਜਲੰਧਰ 5 ਨਵੰਬਰ (ਦਲਵੀਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਗੁਰੂਦੁਆਰਾ ਯਾਦਗਾਰ ਬੀਬਾ ਨਿਰੰਜਨ ਕੌਰ ਜੀ ਮੁਹੱਲਾ ਬਸ਼ੀਰਪੁਰਾ ਵਿਖੇ ਸੰਤ ਬਾਬਾ ਜਸਵਿੰਦਰ ਸਿੰਘ ਦੀ ਦੇਖ ਰੇਖ ਹੇਠ ਬੜੇ ਪਿਆਰ ਸ਼ਰਧਾ ਨਾਲ ਮਨਾਇਆ ਗਿਆ। ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀ ਸੰਪੂਰਨਤਾ ਉਪਰੰਤ ਸਜੇ ਦੀਵਾਨ ਵਿੱਚ ਭਾਈ ਸਵਿੰਦਰ ਪਾਲ ਸਿੰਘ, ਭਾਈ ਅਜਮੇਰ ਸਿੰਘ, ਭਾਈ ਸਨਬੀਰ ਸਿੰਘ, ਭਾਈ ਅਮਰੀਕ ਸਿੰਘ, ਸ਼੍ਰੀ ਗੁਰੂ ਗ੍ਰੰਥ ਸਾਹਿਬ ਸਬਦੀ ਵੱਲੋ ਜਥਾ ਤੇ ਬੀਬਾ ਨਿਰੰਜਨ ਕੌਰ ਇਸਤਰੀ ਸਤਿਸੰਗ ਸਭਾ ਵੱਲੋਂ ਕੀਰਤਨ ਦੁਆਰਾ ਸੰਗਤਾ ਨੂੰ ਨਿਹਾਲ ਕੀਤਾ ਗਿਆ। ਬਾਬਾ ਜਸਵਿੰਦਰ ਸਿੰਘ ਨੇ ਸੰਗਤਾ ਨੂੰ ਗੁਰਪੁਰਬ ਦੀਆ ਵਧਾਈਆ ਦਿੱਤੀਅਾਂ ਅਤੇ ਗੁਰੂ ਮਹਾਰਾਜ ਦੇ ਨਾਲ ਜੁੜਨ ਤੇ ਸਤਿਗੁਰੂ ਜੀ ਦੇ ਉਪਦੇਸ਼ ਤੇ ਚਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਬਲ ਸਿੰਘ ਲਹੋਰੀਆ ਪ੍ਰਧਾਨ, ਗੁਰਚਰਨ ਸਿੰਘ ਹੈੈਪੀ, ਸੁਰਿੰਦਰ ਸਿੰਘ ਛਿੰਦਾ, ਮਨਜੀਤ ਸਿੰਘ ਸਿਮਰਨ, ਸੁਰਿੰਦਰ ਸਿੰਘ ਪੱਪਾ ਅਤੇ ਰਜਿੰਦਰ ਸਿੰਘ ਨਾਰੰਗ ਹਾਜਰ ਸਨ।

No comments: