BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਜੰਡਿਆਲਾ ਗੁਰੂ ਵਿਚ ਟਰੇਨਿਂਗ ਤੇ ਆਏ ਡੀ ਐਸ ਪੀ ਮਨਿੰਦਰਪਾਲ ਸਿੰਘ ਨੇ ਸੰਭਾਲਿਆ ਅਹੁਦਾ

ਜੰਡਿਆਲਾ ਗੁਰੂ 9 ਨਵੰਬਰ (ਕੰਵਲਜੀਤ ਸਿੰਘ, ਪ੍ਰਗਟ ਸਿੰਘ)- ਅੱਜ ਥਾਣਾ ਜੰਡਿਆਲਾ ਗੁਰੂ ਵਿਚ ਟਰੇਨਿਂਗ ਤੇ ਆਏ ਡੀ ਐਸ ਪੀ ਮਨਿੰਦਰਪਾਲ ਸਿੰਘ ਨੇ ਅਹੁਦਾ ਸੰਭਾਲ ਲਿਆ। ਥਾਣਾ ਜੰਡਿਆਲਾ ਗੁਰੂ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਉਹਨਾਂ ਨੇ ਕਿਹਾ ਕਿ ਜ਼ੁਲਮ ਨੂੰ ਖਤਮ ਕਰਨ ਲਈ ਪਬਲਿਕ ਅਤੇ ਪ੍ਰੈਸ ਦੇ ਯੋਗਦਾਨ ਦੀ ਪੁਲਿਸ ਨੂੰ ਬਹੁਤ ਲੋੜ ਹੈ ਜਿਸਦਾ ਉਹਨਾਂ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਸਹਿਯੋਗ ਦੇਣ ਲਈ ਕਿਹਾ। ਉਹਨਾਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੁੱਖ ਮੁਸ਼ਕਿਲਾਂ ਟਰੈਫਿਕ, ਆਟੋ ਰਿਕਸ਼ਾ, ਭੂੰਡ ਆਸ਼ਿਕ, ਨਜਾਇਜ ਅਲਕੋਲਿਕ ਸ਼ਰਾਬ ਆਦਿ ਚਲ ਰਹੇ ਨਜਾਇਜ ਕੰਮਾਂ ਨੂੰ ਠੱਲ ਪਾਈ ਜਾਵੇਗੀ ਅਤੇ ਸ਼ਹਿਰ ਵਿਚ ਅਮਨ ਸ਼ਾਂਤੀ ਵਾਲਾ ਮਾਹੌਲ ਪੈਦਾ ਕੀਤਾ ਜਾਵੇਗਾ। ਕਿਸੇ ਵੀ ਦਬਾਅ ਹੇਠ ਸ਼ਰਾਰਤੀ ਅਨਸਰਾਂ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਨਵੇਂ ਆਏ ਡੀ ਐਸ ਪੀ ਟਰੇਨਿੰਗ ਮਨਿੰਦਰਪਾਲ ਸਿੰਘ ਨੇ ਸਖਤ ਸ਼ਬਦਾਂ ਵਿਚ ਨਸ਼ੇ ਦੇ ਤਸਕਰਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਅਪਨੇ ਕੰਮਾਂ ਤੋਂ ਬਾਜ਼ ਆ ਜਾਣ ਨਹੀਂ ਤਾਂ ਫਿਰ ਅਪਨੇ ਗਲਤ ਕੰਮਾਂ ਦੇ ਨਤੀਜੇ ਭੁਗਤਣ ਲਈ ਤਿਆਰ ਰਹਿਣ।

No comments: