BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸੇਂਟ ਸੋਲਜਰ ਵਿਦਿਆਰਥੀਆਂ ਨੇ ਗੁਰੂ ਦਾ ਗੁਣਗਾਨ ਕਰਦੇ ਹੋਏ ਮਨਾਇਆ ਪ੍ਰਕਾਸ਼ ਪੁਰਬ

ਜਲੰਧਰ 4 ਨਵੰਬਰ (ਜਸਵਿੰਦਰ ਆਜ਼ਾਦ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਨੰਗਲ ਕਰਾਰ ਖਾਂ ਵਿੱਚ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਅਤੇ ਸਿਲਵਰ ਕੁੰਜ ਕਲੋਨੀ ਵਿੱਚ ਸ਼ਬਦ ਕੀਰਤਨ ਕਰਵਾ ਮਨਾਇਆ ਗਿਆ ਜਿਸ ਵਿੱਚ ਸਕੂਲ ਦੇ ਸਭ ਸਟਾਫ ਮੈਂਬਰਸ, ਵਿਦਿਆਰਥੀਆਂ ਨੇ ਭਾਗ ਲਿਆ। ਸਭ ਨੇ ਮਿਲਕੇ ਪਾਠ ਦਾ ਉਚਾਰਣ ਕੀਤਾ ਅਤੇ ਗੁਰੂ ਜੀ ਵਲੋਂ ਦਿੱਤੀ ਗਈ ਸਿੱਖਿਆ ਦੇ ਬਾਰੇ ਵਿੱਚ ਜਾਣਿਆ। ਵਿਦਿਆਰਥੀਆਂ ਵਲੋਂ ਗੁਰੂ ਦਾ ਗੁਣਗਾਨ ਕਰਦੇ ਹੋਏ ਸ਼ਬਦ ਕੀਰਤਨ ਕੀਤਾ ਗਿਆ। ਵਿਦਿਆਰਥੀਆਂ ਨੇ ਬੋਲੇ ਸੌ ਨਿਹਾਲ, ਸੱਤਸ਼੍ਰੀ ਅਕਾਲ ਦੇ ਜੈਕਾਰਿਆਂ ਦੇ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਭ ਨੂੰ ਵਧਾਈ ਦਿੱਤੀ। ਇਸਦੇ ਨਾਲ ਹੀ ਗੁਰੂ ਦਾ ਲੰਗਰ ਤਿਆਰ ਕਰ ਸਭ ਨੂੰ ਛਕਾਇਆ ਗਿਆ।

No comments: