BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਨਸਬੰਦੀ ਪੰਦਰਵਾੜਾ ਤਹਿਤ ਪ੍ਰਾਈਵੇਟ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਮੀਟਿੰਗ ਹੋਈ

ਤਲਵੰਡੀ ਸਾਬੋ, 28 ਨਵੰਬਰ (ਗੁਰਜੰਟ ਸਿੰਘ ਨਥੇਹਾ)-ਸਿਹਤ ਵਿਭਾਗ ਦੇ ਦਿੱਤੇ ਦੱਸੇ ਤਹਿਤ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਖੇ ਡਾ. ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫਸਰ ਦੀ ਪ੍ਰਧਾਨਗੀ ਹੇਠ ਬਲਾਕ ਤਲਵੰਡੀ ਸਾਬੋ ਅਤੇ ਮੌੜ ਦੇ ਪਿੰਡਾਂ ਵਿੱਚ ਕੰਮ ਕਰਦੇ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਮੀਟਿੰਗ ਹੋਈ ਜਿਸ ਵਿੱਚ ਸਿਹਤ ਵਿਭਾਗ ਪੰਜਾਬ ਵੱਲੋਂ ਮਿਤੀ 4 ਦਸੰਬਰ ਤੱਕ ਮਨਾਏ ਜਾ ਰਹੇ ਨਸਬੰਦੀ ਪੰਦਰਵਾੜੇ ਨੂੰ ਲੈ ਕੇ ਵਿਚਾਰਾਂ ਕੀਤੀਆਂ ਗਈਆਂ।
ਡਾ. ਅਸ਼ਵਨੀ ਕੁਮਾਰ ਨੇ ਕਿਹਾ ਕਿ ਇਸ ਪੰਦਰਵਾੜੇ ਤਹਿਤ ਸਿਵਲ ਹਸਪਤਾਲ ਬਠਿੰਡਾ ਵਿਖੇ ਮਿਤੀ 28 ਨਵੰਬਰ ਤੋਂ 4 ਦਸੰਬਰ ਤੱਕ ਨਸਬੰਦੀ ਕੈਂਪ ਲਗਾਇਆ ਜਾ ਰਿਹਾ ਹੈ। ਉਹਨਾਂ ਇਸ ਕੈਂਪ ਵਿੱਚ ਵੱਧ ਤੋਂ ਵੱਧ ਨਸਬੰਦੀ ਕੇਸ ਕਰਵਾ ਕੇ ਸਫਲ ਬਣਾਉਣ ਬਾਰੇ ਆਰ ਐਮ ਪੀ'ਜ਼ ਨੂੰ ਦਿਸ਼ਾ ਨਿਰਦੇਸ਼ ਦਿੱਤੇ। ਉਚੇਚੇ ਤੌਰ 'ਤੇ ਪਹੁੰਚੇ ਸ਼ੀਸ਼ਨ ਕੁਮਾਰ ਮਿੱਤਲ ਡਰੱਗ ਇੰਸਪੈਕਟਰ ਬਠਿੰਡਾ ਨੇ ਕਿਹਾ ਕਿ ਪੁਰਸ਼ ਨਸਬੰਦੀ ਪੂਰੀ ਤਰ੍ਹਾਂ ਚੀਰਾ ਰਹਿਤ ਅਪ੍ਰੇਸ਼ਨ ਹੈ ਜਿਸ ਨਾਲ ਮਰਦਾਨਾ ਤਾਕਤ ਵਿੱਚ ਕੋਈ ਅਸਰ ਨਹੀਂ ਹੁੰਦਾ। ਉਹਨਾਂ ਨੇ ਕਿਹਾ ਕਿ ਨਸਬੰਦੀ ਕੇਸ ਨੂੰ 1100 ਰੁਪਏ ਦਿੱਤੇ ਜਾਣਗੇ ਅਤੇ ਕੇਸ ਪ੍ਰੇਰਿਤ ਕਰਨ ਵਾਲੇ ਨੂੂੰ 200 ਰੁਪਏ ਦਿੱਤਾ ਜਾਵੇਗਾ। ਸਰਕਾਰ ਵੱਲੋਂ ਕੇਸਾਂ ਨੂੰ ਲੈ ਕੇ ਜਾਣ ਅਤੇ ਘਰ ਛੱਡਣ ਦੀ ਮੁਫਤ ਸਹੂਲਤ ਦਿੱਤੀ ਜਾਵੇਗਾ। ਇਸ ਮੌਕੇ ਸ. ਤ੍ਰਿਲੋਕ ਸਿੰਘ ਬਲਾਕ ਐਜੂਕੇਟਰ ਨੇ ਕਿਹਾ ਕਿ ਤਲਵੰਡੀ ਸਾਬੋ ਬਲਾਕ ਕੇ ਕੇਸ ਸਿਵਲ ਹਸਪਤਾਲ ਬਠਿੰਡਾ ਵਿਖੇ ਮਿਤੀ 1 ਦਸੰਬਰ ਨੂੰ ਕੀਤੇ ਜਾਣਗੇ। ਇਸ ਮੌਕੇ ਸ. ਗੁਰਮੇਲ ਸਿੰਘ ਘਈ ਪ੍ਰਧਾਨ ਮੈਡੀਕਲ ਪੈ੍ਰਕਟੀਸ਼ਨਰ ਤਲਵੰਡੀ ਸਾਬੋ, ਸ੍ਰੀ ਨਾਨਕ ਚੰਦ ਪ੍ਰਧਾਨ ਮੈਡੀਕਲ ਪੈ੍ਰਕਟੀਸ਼ਨਰ ਮੌੜ ਤੋਂ ਇਲਾਵਾ ਹੋਰ ਮੈਡੀਕਲ ਪੈ੍ਰਕਟੀਸ਼ਨਰ ਹਾਜ਼ਰ ਸਨ।

No comments: