BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਭਾਕਿਯੂ ਸਿੱਧੂਪੁਰ ਦੀ ਪਿੰਡ ਇਕਾਈ ਦੀ ਚੋਣ ਹੋਈ

  • ਮੀਟਿੰਗ ਮੌਕੇ ਸਵਾਮੀਨਾਥਾਨ ਰਿਪੋਰਟ ਲਾਗੂ ਕਰਵਾਉਣ 'ਤੇ ਦਿੱਤਾ ਜ਼ੋਰ
ਤਲਵੰਡੀ ਸਾਬੋ, 9 ਨਵੰਬਰ (ਗੁਰਜੰਟ ਸਿੰਘ ਨਥੇਹਾ)- ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਖੇਤਰ ਦੇ ਪਿੰਡ ਸ਼ੇਖਪੁਰਾ ਵਿਖੇ ਬਲਦੇਵ ਸਿੰਘ ਸੰਦੋਹਾ ਜਿਲਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ), ਯੋਧਾ ਸਿੰਘ ਨੰਗਲਾ ਮੀਤ ਪ੍ਰਧਾਨ ਬਲਾਕ ਅਤੇ ਗੁਰਜੰਟ ਸਿੰਘ ਬਲਾਕ ਖਜਾਨਚੀ ਦੀ ਅਗਵਾਈ ਵਿੱਚ ਪਿੰਡ ਦੇ ਕਿਸਾਨਾਂ ਦੀ ਇੱਕ ਮੀਟਿੰਗ ਹੋਈ ਜਿਸ ਵਿੱਚ ਜਿੱਥੇ ਕਿਸਾਨੀ ਮੰਗਾਂ 'ਤੇ ਵਿਚਾਰਾਂ ਕੀਤੀਆਂ ਉੱਥੇ ਪਿੰਡ ਇਕਾਈ ਦੀ ਚੋਣ ਵੀ ਕੀਤੀ ਗਈ। ਇਸ ਮੌਕੇ ਬਲਦੇਵ ਸਿੰਘ ਸੰਦੋਹਾ ਨੇ ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਹੁਣ ਜਾਗਰੂਕ ਹੋ ਗਏ ਹਨ ਉਹ ਸਰਕਾਰਾਂ ਕੋਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਇਕਜੁੱਟ ਹੋ ਰਹੇ ਹਨ। ਉਹਨਾਂ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦੇ ਨਾਲ ਨਾਲ ਟਰੈਕਟਰ 'ਤੇ ਲਗਾਏ ਗਏ ਟੈਕਸ ਵਾਪਸ ਲੈਣ ਬਾਰੇ ਕਿਹਾ। ਇਸ ਮੌਕੇ ਪਿੰਡ ਇਕਾਈ ਦੀ ਦੌਰਾਨ ਰਾਜਵੀਰ ਸਿੰਘ ਨੂੰ ਪਿੰਡ ਪ੍ਰਧਾਨ, ਗੁਰਤੇਜ ਸਿੰਘ ਨੰਬਰਦਾਰ, ਰਾਮ ਸਿੰਘ, ਹਰਵਿੰਦਰ ਸਿੰਘ, ਬਲੌਰ ਸਿੰਘ ਨੂੰ ਮੀਤ ਪ੍ਰਧਾਨ ਥਾਪਿਆ ਗਿਆ ਜਦੋਂ ਕਿ ਸੁਖਦੇਵ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਬਲਦੇਵ ਸਿੰਘ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ।

No comments: