BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਕੋਰਟ ਕੰਪਲੈਕਸ ਵਿੱਚ ਬਾਰ ਐਸੋਸੀਏਸ਼ਨ ਵੱਲੋਂ ਗੁਰਮਤਿ ਸਮਾਗਮ ਅਤੇ ਖੂਨਦਾਨ ਕੈਂਪ ਦਾ ਆਯੋਜਨ

ਤਖਤ ਸਾਹਿਬ ਦੇ ਸਿੰਘ ਸਾਹਿਬ ਅਤੇ ਜਿਲ੍ਹਾ ਅਤੇ ਸ਼ੈਸਨ ਜੱਜ ਸਮੇਤ ਮੋਹਤਬਰ ਸਖਸ਼ੀਅਤਾਂ ਨੇ ਕੀਤੀ ਸ਼ਮੂਲੀਅਤ
ਤਲਵੰਡੀ ਸਾਬੋ, 17 ਨਵੰਬਰ (ਗੁਰਜੰਟ ਸਿੰਘ ਨਥੇਹਾ)- ਵਕੀਲਾਂ ਦੀ ਨੁਮਾਇੰਦਗੀ ਕਰਦੀ ਸਥਾਨਕ ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਵੱਲੋਂ ਅਦਾਲਤੀ ਕੰਪਲੈਕਸ ਵਿੱਚ ਅੱਜ ਗੁਰਮਤਿ ਸਮਾਗਮ ਅਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਉਕਤ ਸਮਾਗਮਾਂ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਜਿਲਾ ਅਤੇ ਸੈਸ਼ਨ ਜੱਜ ਮਾਨਯੋਗ ਪਰਮਜੀਤ ਸਿੰਘ ਤੋਂ ਇਲਾਵਾ ਇਲਾਕੇ ਦੀਆਂ ਮੋਹਤਬਰ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ।
ਗੁਰਮਤਿ ਸਮਾਗਮ ਦੌਰਾਨ ਸਭ ਤੋ ਪਹਿਲਾਂ ਬਾਰ ਰੂਮ ਵਿਖੇ ਬੀਤੇ ਤਿੰਨ ਦਿਨਾਂ ਤੋਂ ਰੱਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਰਦਾਸ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਦੇ ਮੁੱਖ ਪ੍ਰਬੰਧਕਾਂ ਵਿੱਚੋਂ ਇੱਕ ਬਾਬਾ ਕਾਕਾ ਸਿੰਘ ਨੇ ਕੀਤੀ। ਅਰਦਾਸ ਉਪਰੰਤ ਰਾਗੀ ਜਥੇ ਨੇ ਸੰਗਤਾਂ ਨੂੰ ਸ਼ਬਦ ਕੀਰਤਨ ਨਾਲ ਨਿਹਾਲ ਕੀਤਾ। ਸੰਗਤਾਂ ਨੂੰ ਸੰਬੋਧਨ ਦੌਰਾਨ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਬਾਣੀ ਨਾਲ ਜੁੜਨ ਦਾ ਸੁਨੇਹਾ ਦਿੰਦਿਆਂ ਵਕੀਲ ਭਾਈਚਾਰੇ ਵੱਲੋਂ ਕਰਵਾਏ ਗੁਰਮਤਿ ਸਮਾਗਮ ਦੀ ਸ਼ਲਾਘਾ ਕੀਤੀ ਅਤੇ ਉਨਾਂ ਨੂੰ ਆਪਣੇ ਪੇਸ਼ੇ ਦੇ ਨਾਲ ਨਾਲ ਧਾਰਮਿਕ ਤੇ ਸਮਾਜਿਕਰ ਕਾਰਜਾਂ ਵਿੱਚ ਵੀ ਹਿੱਸਾ ਪਾਉਂਦੇ ਰਹਿਣ ਲਈ ਪ੍ਰੇਰਿਆ। ਗੁਰਮਤਿ ਸਮਾਗਮ ਤੋਂ ਬਾਅਦ ਬਾਰ ਐਸੋਸੀਏਸ਼ਨ ਵੱਲੋਂ ਵਿਸ਼ਾਲ ਖੂਨਦਾਨ ਕੈਂਪ ਵੀ ਲਗਾਇਆ ਗਿਆ ਜਿਸ ਦਾ ਉਦਘਾਟਨ ਸਿੰਘ ਸਾਹਿਬ ਅਤੇ ਜਿਲ੍ਹਾ ਸ਼ੈਸਨ ਜੱਜ ਸਾਹਿਬ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ। ਖੂਨਦਾਨ ਕੈਂਪ ਵਿੱਚ ਆਮ ਲੋਕਾਂ ਦੇ ਨਾਲ ਨਾਲ ਵਕੀਲ ਭਾਈਚਾਰੇ ਵੱਲੋਂ ਵੀ ਖੂਨਦਾਨ ਕੀਤਾ ਗਿਆ। ਇਸ ਮੌਕੇ ਦਮਦਮਾ ਸਾਹਿਬ ਪ੍ਰੈੱਸ ਕਲੱਬ ਦੇ ਪ੍ਰਧਾਨ ਰਣਜੀਤ ਸਿੰਘ ਰਾਜੂ ਨੇ ਪਹਿਲੀ ਵਾਰ ਖੂਨਦਾਨ ਕੀਤਾ ਜਿਸ ਲਈ ਬਾਰ ਐਸੋਸੀਏਸ਼ਨ ਨੇ ਉਨਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਸਤਿੰਦਰਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਖੂਨਦਾਨ ਕੈਂਪ ਦੌਰਾਨ 70 ਯੂਨਿਟ ਖੂਨਦਾਨ ਕੀਤਾ ਗਿਆ ਅਤੇ ਬਾਰ ਵੱਲੋ ਖੁਨਦਾਨੀਆਂ ਨੂੰ ਪ੍ਰਸ਼ੰਸਾ-ਪੱਤਰ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ।
ਬਾਰ ਐਸੋਸੀਏਸ਼ਨ ਵੱਲੋਂ ਆਏ ਮਹਿਮਾਨਾਂ ਸਮੇਤ ਮਾਨਯੋਗ ਜੱਜ ਅਮਨਪ੍ਰੀਤ ਸਿੰਘ ਅਤੇ ਜੱਜ ਗੁਰਦਰਸ਼ਨ ਸਿੰਘ ਜੁਡੀਸ਼ੀਅਲ ਤਲਵੰਡੀ ਸਾਬੋ ਨੂੰ ਸਿਰੋਪੇ ਦੇ ਕੇ ਸਨਮਾਨਤ ਕੀਤਾ ਗਿਆ। ਅੰਤ ਵਿੱਚ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਲਹਿਰੀ ਨੇ ਆਏ ਸਾਰੇ ਮਹਿਮਾਨਾ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਅਵਤਾਰ ਸਿੰਘ ਸਿੱਧੂ, ਜੀ. ਐਸ. ਜੱਸਲ, ਵਰਿੰਦਰ ਸਿੰਘ ਢਿੱਲੋ ਤਿੰਨੇ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ, ਸੈਕਟਰੀ ਵਰਿੰਦਰ ਢੋਕਵਾਲ, ਉਪ ਪ੍ਰਧਾਨ ਰਛਪਾਲ ਸਿੰਘ, ਜੁਆਇੰਟ ਸੈਕਟਰੀ ਰਵਿੰਦਰ ਕੁਮਾਰ, ਕੈਸ਼ੀਅਰ ਪੰਕਜ ਬਾਂਸਲ, ਬਹਾਦਰ ਸਿੰਘ ਧਾਲੀਵਾਲ, ਸੁਖਦੇਵ ਸਿੰਘ ਸਿੱਧੂ, ਗੁਰਟੇਕ ਸਿੰਘ ਜਟਾਣਾ, ਐਡਵੋਕੇਟ ਰਸ਼ਪਾਲ ਪਾਂਡੀ, ਹਲਕਾ ਵਿਧਾਇਕਾ ਬਲਜਿੰਦਰ ਕੌਰ ਵੱਲੋਂ ਉਨਾਂ ਦੇ ਭਰਾ ਉਦੈਵੀਰ ਸਿੰਘ, ਕਾਂਗਰਸ ਹਲਕਾ ਸੇਵਾਦਾਰ ਖੁਸ਼ਬਾਜ ਜਟਾਣਾ ਵੱਲੋਂ ਬਲਾਕ ਕਾਂਗਰਸ ਪ੍ਰਧਾਨ ਕ੍ਰਿਸ਼ਨ ਭਾਗੀਵਾਂਦਰ, ਜਸਕਰਨ ਗੁਰੂਸਰ, ਦਿਲਪ੍ਰੀਤ ਸਿੰਘ ਜਗਾ, ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਵੱਲੋਂ ਸੀਨੀਅਰ ਅਕਾਲੀ ਆਗੂ ਬਾਬੂ ਸਿੰਘ ਮਾਨ, ਬਲਵਿੰਦਰ ਗਿੱਲ, ਚਿੰਟੂ ਜਿੰਦਲ, ਗਿਆਨੀ ਨਛੱਤਰ ਸਿੰਘ ਜਗਾ ਰਾਮ ਤੀਰਥ, ਜਸਪਾਲ ਨੰਬਰਦਾਰ ਲਹਿਰੀ ਆਦਿ ਆਗੂ ਹਾਜਰ ਸਨ।

No comments: